ਹੁਣ ਵੈਕਸੀਨੇਸ਼ਨ ਸਰਟੀਫਿਕੇਟ ‘ਤੇ ਨਜ਼ਰ ਨਹੀਂ ਆਵੇਗੀ ਪੀਐਮ ਮੋਦੀ ਦੀ ਫੋਟੋ

TeamGlobalPunjab
1 Min Read

ਨਵੀਂ ਦਿੱਲੀ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਸਵੀਰ ਹੁਣ ਉੱਤਰ ਪ੍ਰਦੇਸ਼, ਉੱਤਰਾਖੰਡ ਅਤੇ ਪੰਜਾਬ ਦੇ ਕੋਵਿਡ-19 ਦੇ ਟੀਕਾਕਰਨ ਸਰਟੀਫਿਕੇਟ ‘ਤੇ ਨਜ਼ਰ ਨਹੀਂ ਆਵੇਗੀ। ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਨਾਲ ਹੀ ਚੋਣ ਜ਼ਾਬਤੇ ਵਾਲੇ ਰਾਜਾਂ ਵਿਚ ਸ਼ਨੀਵਾਰ ਤੋਂ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਇਨ੍ਹਾਂ 5 ਸੂਬਿਆਂ ‘ਚ ਕੋਵਿਡ-19 ਵੈਕਸੀਨ ਦੇ ਸਰਟੀਫਿਕੇਟ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੋਟੋ ਨਹੀਂ ਹੋਵੇਗੀ।

ਦੱਸਣਯੋਗ ਹੈ ਹੈ ਕਿ ਯੂਪੀ, ਪੰਜਾਬ, ਉਤਰਾਖ਼ੰਡ, ਮਣੀਪੁਰ ਅਤੇ ਗੋਆ ਵਿੱਚ ਵਿਧਾਨਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋਣ ਦੇ ਨਾਲ ਹੀ ਚੋਣ ਜਾਬਤਾ ਲਾਗੂ ਹੋ ਚੁੱਕਿਆ ਹੈ, ਜਿਸ ਤਹਿਤ ਇਹ ਕਦਮ ਚੁੱਕਿਆ ਗਿਆ ਹੈ।

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਕੋਵਿਨ ਪਲੇਟਫਾਰਮ ਵਿੱਚ ਅਜਿਹਾ ਬਦਲਾਅ ਕੀਤਾ ਗਿਆ ਹੈ, ਜਿਸ ਨਾਲ ਇਹਨਾਂ ਰਾਜਾਂ ਵਿੱਚ ਵੈਕਸੀਨੇਸ਼ਨ ਸਰਟੀਫਿਕੇਟ ‘ਤੇ ਪ੍ਰਧਾਨ ਮੰਤਰੀ ਦੀ ਫੋਟੋ ਨਹੀਂ ਆਵੇਗੀ। ਦੱਸਣਯੋਗ ਹੈ ਕਿ ਬੀਤੇ ਸਾਲ ਮਾਰਚ 2021 ‘ਚ ਹੋਈਆਂ ਚੋਣਾਂ ਦੌਰਾਨ ਕੁਝ ਸਿਆਸੀ ਪਾਰਟੀਆਂ ਨੇ ਚੋਣ ਵਾਲੇ ਰਾਜਾਂ ਵਿਚ ਟੀਕਾਕਰਨ ਸਰਟੀਫਿਕੇਟ ਨੂੰ ਲੈ ਕੇ ਸ਼ਿਕਾਇਤ ਕੀਤੀ ਸੀ।

- Advertisement -

Share this Article
Leave a comment