Home / News / ਮੋਦੀ ਨਾਲ ਮੀਟਿੰਗ ਦੌਰਾਨ ਚੰਨੀ ਨੇ ਪ੍ਰਗਟਾਇਆ ਖ਼ੇਦ, ਕਿਹਾ ‘ਤੁਮ ਸਲਾਤਮਤ ਰਹੋ ਕਯਾਮਤ ਤੱਕ’

ਮੋਦੀ ਨਾਲ ਮੀਟਿੰਗ ਦੌਰਾਨ ਚੰਨੀ ਨੇ ਪ੍ਰਗਟਾਇਆ ਖ਼ੇਦ, ਕਿਹਾ ‘ਤੁਮ ਸਲਾਤਮਤ ਰਹੋ ਕਯਾਮਤ ਤੱਕ’

ਚੰਡੀਗੜ੍ਹ/ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੁੱਖ ਮੰਤਰੀਆਂ ਨਾਲ ਕੀਤੀ ਗਈ ਵਰਚੂਅਲ ਮੀਟਿੰਗ ਦੌਰਾਨ ਪ੍ਰਧਾਨ ਮੰਤਰੀ ਦੀ 5 ਜਨਵਰੀ ਦੀ ਪੰਜਾਬ ਫ਼ੇਰੀ ਦੌਰਾਨ ਵਾਪਰੇ ਘਟਨਾਕ੍ਰਮ ਲਈ ਖ਼ੇਦ ਪ੍ਰਗਟ ਕੀਤਾ ਹੈ।

ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਪ੍ਰਧਾਨ ਮੰਤਰੀ ਨੇ ਕੋਵਿਡ ਦੀ ਸਥਿਤੀ ਦੇ ਮੱਦੇਨਜ਼ਰ ਸਾਰੇ ਰਾਜਾਂ ਅਤੇ ਕੇਂਦਰੀ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਮੰਤਰੀਆਂ, ਲੈਫ਼ਟੀਨੈਂਟ ਗਵਰਨਰਾਂ ਅਤੇ ਪ੍ਰਸ਼ਾਸਕਾਂ ਨਾਲ ਸਮੀਖ਼ਿਆ ਮੀਟਿੰਗ ਕੀਤੀ ਸੀ ਜਿਸ ਵਿੱਚ ਸਾਰੇ ਪਾਸੇ ਚੱਲ ਰਹੀ ਕੋਵਿਡ ਟੀਕਾਕਰਨ ਮੁਹਿੰਮ ਦਾ ਵੀ ਜਾਇਜ਼ਾ ਲਿਆ ਗਿਆ।

ਇਸ ਮੌਕੇ ਚੰਨੀ ਨੇ ਪ੍ਰਧਾਨ ਮੰਤਰੀ ਨੂੰ ਕਿਹਾ, ‘ਜੋ ਹੂਆ ਉਸਕੇ ਲੀਏ ਮੁਝੇ ਖ਼ੇਦ ਹੈ।’ ਇਸ ਤੋਂ ਇਲਾਵਾ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੰਬੀ ਉਮਰ ਦੀ ਵੀ ਕਾਮਨਾ ਕੀਤੀ। ਉਹਨਾਂ ਕਿਹਾ, ‘ਤੁਮ ਸਲਾਮਤ ਰਹੋ ਕਯਾਮਤ ਤਕ, ਔਰ ਖੁਦਾ ਕਰੇ ਕਯਾਮਤ ਨਾਂ ਹੋ।’

Check Also

ਨਵਜੋਤ ਸਿੱਧੂ ਨੂੰ ਦੀ ਵਿਗੜੀ ਸਿਹਤ, ਜਾਂਚ ਲਈ ਰਜਿੰਦਰਾ ਹਸਪਤਾਲ ਲਿਆਂਦਾ ਗਿਆ

ਪਟਿਆਲਾ: ਰੋਡ ਰੇਜ ਮਾਮਲੇ ‘ਚ ਪਟਿਆਲਾ ਜੇਲ੍ਹ ‘ਚ ਬੰਦ ਨਵਜੋਤ ਸਿੰਘ ਸਿੱਧੂ ਨੂੰ ਸਿਹਤ ਵਿਗੜਨ …

Leave a Reply

Your email address will not be published.