ਪ੍ਰਧਾਨ ਮੰਤਰੀ ਦੀ ਸੁਰੱਖਿਆ ਦਾ ਮਾਮਲਾ: ਕੇਂਦਰ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਮੰਗੀ ਕਾਰਵਾਈ ਦੀ ਵਿਸਥਾਰਤ ਰਿਪੋਰਟ

Global Team
1 Min Read

ਪੰਜਾਬ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਦੇ ਮਾਮਲੇ ਵਿੱਚ ਕੇਂਦਰ ਨੇ ਸਖ਼ਤ ਕਾਰਵਾਈ ਕੀਤੀ ਹੈ। ਕੇਂਦਰ ਨੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਤੋਂ ਕੀਤੀ ਕਾਰਵਾਈ ਬਾਰੇ ਵਿਸਥਾਰਪੂਰਵਕ ਜਾਣਕਾਰੀ ਮੰਗੀ ਹੈ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਿਛਲੇ ਸਾਲ 5 ਜਨਵਰੀ ਨੂੰ ਪੰਜਾਬ ਫੇਰੀ ਦੌਰਾਨ ਸੁਰੱਖਿਆ ‘ਚ ਵੱਡੀ ਢਿੱਲ ਸਾਹਮਣੇ ਆਈ ਸੀ।

ਕੇਂਦਰ ਸਰਕਾਰ ਦੇ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਉਨ•ਾਂ ਦੱਸਿਆ ਕਿ ਕੇਂਦਰ ਸਰਕਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਿਛਲੇ ਸਾਲ 5 ਜਨਵਰੀ ਨੂੰ ਸੂਬੇ ਦੀ ਫੇਰੀ ਦੌਰਾਨ ਸੁਰੱਖਿਆ ਦੀ ਉਲੰਘਣਾ ਸਬੰਧੀ ਪੰਜਾਬ ਸਰਕਾਰ ਤੋਂ ਵਿਸਥਾਰਤ ਕਾਰਵਾਈ ਦੀ ਰਿਪੋਰਟ ਮੰਗੀ ਹੈ।

5 ਜਨਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਫਿਰੋਜ਼ਪੁਰ ਦਾ ਦੌਰਾ ਕੀਤਾ ਸੀ। ਭਾਰੀ ਮੀਂਹ ਕਾਰਨ ਪੀਐਮ ਨੂੰ ਸੜਕੀ ਰਸਤੇ ਜਾਣਾ ਪਿਆ ਪਰ ਇਸ ਦੌਰਾਨ ਹੁਸੈਨੀਵਾਲਾ ਤੋਂ 30 ਕਿਲੋਮੀਟਰ ਦੂਰ ਪ੍ਰਦਰਸ਼ਨਕਾਰੀ ਰਸਤੇ ਵਿੱਚ ਹੀ ਮਿਲ ਗਏ, ਜਿਸ ਕਾਰਨ ਉਨ੍ਹਾਂ ਦਾ ਕਾਫਲਾ ਕਰੀਬ 20 ਮਿੰਟ ਤੱਕ ਬੇਹੱਦ ਅਸੁਰੱਖਿਅਤ ਇਲਾਕੇ ਵਿੱਚ ਰਿਹਾ। ਅੱਤਵਾਦੀਆਂ ਤੋਂ ਇਲਾਵਾ ਜਿਸ ਇਲਾਕੇ ‘ਚ ਪੀਐਮ ਮੋਦੀ ਦੇ ਕਾਫ਼ਲੇ ਨੂੰ ਰੋਕਿਆ ਗਿਆ ਸੀ, ਉਹ ਹੈਰੋਇਨ ਸਮੱਗਲਰਾਂ ਦਾ ਗੜ੍ਹ ਮੰਨਿਆ ਜਾਂਦਾ ਹੈ। ਪਿਛਲੇ ਸਾਲ ਸਤੰਬਰ ਮਹੀਨੇ ‘ਚ ਇਸ ਇਲਾਕੇ ‘ਚ ਅੱਤਵਾਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ।

Share this Article
Leave a comment