ਜ਼ਹਿਰੀਲੀ ਸ਼ਰਾਬ: ‘ਆਪ’ ਨੇ ਕੀਤੇ 117 ਵਿਧਾਨ ਸਭਾ ਹਲਕਿਆਂ ਵਿੱਚ ਰੋਸ ਮੁਜ਼ਾਹਰੇ

TeamGlobalPunjab
1 Min Read

ਚੰਡੀਗੜ੍ਹ : ਮਾਝੇ ਦੇ ਤਿੰਨ ਜ਼ਿਲਿਆਂ ਵਿੱਚ ਜ਼ਹਿਰੀਲੀ ਸ਼ਰਾਬ ਦੇ ਕਹਿਰ ਲਈ ਸਿੱਧਾ ਕੈਪਟਨ ਅਮਰਿੰਦਰ ਸਿੰਘ ਨੂੰ ਜਿੰਮੇਵਾਰ ਠਹਿਰਾਉਂਦੇ ਹੋਏ ਆਮ ਆਦਮੀ ਪਾਰਟੀ (ਆਪ) ਨੇ ਐਤਵਾਰ ਨੂੰ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚ ਸਵੇਰੇ 11 ਵਜੇ ਤੋਂ 1 ਵਜੇ ਤੱਕ ਰੋਸ ਪ੍ਰਦਰਸ਼ਨ ਕੀਤੇ।

ਪਾਰਟੀ ਹੈਡਕੁਆਰਟਰ ਤੋਂ ਜ਼ਾਰੀ ਬਿਆਨ ਰਾਹੀਂ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾਂ ਨੇ ਦੱਸਿਆ ਕਿ ਸੂਬੇ ਵਿਚ ਸਿਆਸਤਦਾਨ ਅਤੇ ਪੁਲਿਸ ਪ੍ਰਸ਼ਾਸਨ ਮੌਤ ਦੇ ਸੌਦਾਗਰਾਂ ਨਾਲ ਮਿਲ ਕੇ ਸ਼ਰਾਬ ਅਤੇ ਨਸ਼ਿਆਂ ਦੇ ਕਾਲੇ ਕਾਰੋਬਾਰ ਨੂੰ ਪੂਰੀ ਤਰ੍ਹਾਂ ਸੰਗਠਨਾਤਮਕ ਤਰੀਕੇ ਨਾਲ ਚਲਾ ਰਹੇ ਹਨ। ਅਜਿਹੇ ਸਾਰੇ ਦੋ ਨੰਬਰੀ ਧੰਦੇ ਮੁੱਖ ਮੰਤਰੀ ਦਫ਼ਤਰ ਦੀ ਸਰਪ੍ਰਸਤੀ ਬਗੈਰ ਸੰਭਵ ਹੀ ਨਹੀਂ ਹਨ।

ਹਰਪਾਲ ਸਿੰਘ ਚੀਮਾਂ ਨੇ ਦੱਸਿਆ ਕਿ ਪਾਰਟੀ ਨੇ ਕੈਪਟਨ ਸਰਕਾਰ ਵਲੋਂ ਖੇਡੇ ਜਾ ਰਹੇ ਇਸ ਮੌਤ ਦੇ ਖੇਲ ਖਿਲਾਫ਼ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿਚ ਸ਼ਹਿਰਾਂ – ਕਸਬਿਆਂ ਦੀਆਂ ਪ੍ਰਮੁੱਖ ਥਾਵਾਂ ‘ਤੇ ‘ਸੋਸ਼ਲ ਡਿਸਟੈਂਸ’ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਕਾਲੀਆਂ ਪੱਟੀਆਂ ਬੰਨ ਕੇ ਅਤੇ ਹੱਥਾਂ ਵਿੱਚ ਸਰਕਾਰ ਵਿਰੋਧੀ ਨਾਅਰਿਆਂ ਵਾਲੀਆਂ ਤਖਤੀਆਂ ਫੜ੍ਹ ਕੇ ਰੋਸ ਮੁਜ਼ਾਹਰੇ ਕੀਤੇ ਅਤੇ ਲੋਕਾਂ ਨੂੰ ਕੈਪਟਨ ਸਰਕਾਰ ਦੇ ‘ਜੰਗਲ ਰਾਜ’ ਬਾਰੇ ਸੁਚੇਤ ਕੀਤਾ।

Share this Article
Leave a comment