ਤਰਨ ਤਾਰਨ ਪੁਲਿਸ ਨੇ ਨਸ਼ਾ ਤਸਕਰ ਰਸ਼ਪਾਲ ਸਿੰਘ ਨੂੰ ਕੀਤਾ ਕਾਬੂ, ਸਾਥੀ ਫਰਾਰ

TeamGlobalPunjab
2 Min Read

ਚੰਡੀਗੜ੍ਹ: ਤਰਨ ਤਾਰਨ ਪੁਲਿਸ ਵੱਲੋਂ ਸੋਮਵਾਰ ਨੂੰ ਨਸ਼ਾ ਤਸਕਰ ਅਤੇ ਗੈਂਗਸਟਰ ਰਸ਼ਪਾਲ ਸਿੰਘ ਨੂੰ ਕਾਬੂ ਕਰ ਲਿਆ ਗਿਆ। ਇਸ ਦੌਰਾਨ ਏਐਸਆਈ ਮਲਕੀਤ ਸਿੰਘ ਦੇ ਸੱਜੀ ਲੱਤ ਵਿੱਚ ਗੋਲੀ ਲੱਗੀ ਅਤੇ ਉਹ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ। ਜਿਸ ਤੋਂ ਬਾਅਦ ਉਸ ਨੂੰ ਭਿੱਖੀਵਿੰਡ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿਸ ਦੀ ਹਾਲਤ ਹੁਣ ਸਥਿਰ ਦੱਸੀ ਜਾ ਰਹੀ ਹੈ।

ਪੁਲਿਸ ਮੁਖੀ ਦਿਨਕਰ ਗੁਪਤਾ ਨੇ ਦੱਸਿਆ ਕਿ ਇਸ ਮਾਮਲੇ ਵਿਚ ਮੁਕੱਦਮਾ ਨੰਬਰ 159 ਮਿਤੀ 24.08.202 ਨੂੰ ਆਈ ਪੀ ਸੀ ਦੀ ਧਾਰਾ 307, 332, 333, 353, 186, 34 25,27 ਆਰਮਜ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਰਸ਼ਪਾਲ ਸਿੰਘ ਦਾ ਇਕ ਸਾਥੀ ਮੌਕੇ ਤੋਂ ਫਰਾਰ ਹੋਣ ਵਿਚ ਸਫਲ ਹੋ ਗਿਆ, ਜਿਸ ਪਾਸੋਂ ਇਕ ਦੇਸੀ ਅਰਧ-ਆਟੋਮੈਟਿਕ ਪਿਸਤੌਲ, 02 ਮੈਗਜੀਨ, 06 ਜਿੰਦਾ ਕਾਰਤੂਸ ਅਤੇ ਪੀਬੀ 10-ਜੀ ਜੇਡ -6673  ਨੰਬਰ ਵਾਲਾ ਇਕ ਬੁਲੇਟ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ  ਉਸਦੇ ਫਰਾਰ ਸਾਥੀ ਦੀ ਖੋਜ ਲਈ ਕਾਰਵਾਈ ਜਾਰੀ ਹੈ।

ਗੁਪਤਾ ਨੇ ਦੱਸਿਆ ਕਿ ਰਸ਼ਪਾਲ ਦੇ ਅੱਤਵਾਦੀਆਂ ਨਾਲ ਵੀ ਸਬੰਧ ਸਨ ਅਤੇ ਉਹ ਕਈ ਮਾਮਲਿਆਂ ਵਿੱਚ ਲੋੜੀਂਦਾ ਸੀ । ਉਕਤ ਦੋਸ਼ੀ ਵਿਰੁੱਧ ਐਨਡੀਪੀਐਸ ਅਤੇ ਅਸਲਾ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਅੰਮ੍ਰਿਤਸਰ, ਤਰਨਤਾਰਨ ਅਤੇ ਮੁਹਾਲੀ ਵਿੱਚ 8 ਐਫਆਈਆਰਜ ਦਰਜ ਹਨ। ਗੁਪਤਾ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਰਸ਼ਪਾਲ ਤੋਂ ਕਈ ਹਥਿਆਰ ਅਤੇ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਵੀ ਬਰਾਮਦ ਕੀਤੇ ਗਏ ਸਨ।

Share this Article
Leave a comment