ਭਾਈ ਅੰਮ੍ਰਿਤਪਾਲ ਸਿੰਘ ਦੇ ਐਲਾਨ ਮਗਰੋਂ ਪੁਲਿਸ ਐਕਸ਼ਨ ‘ਚ, ਸਮਰਥਕਾਂ ਵੱਲੋਂ ਥਾਣੇ ਬਾਹਰ ਰੋਸ ਪ੍ਰਦਰਸ਼ਨ

Rajneet Kaur
2 Min Read

ਅਜਨਾਲਾ:  ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਥਾਣਾ ਅਜਨਾਲਾ ਦੇ ਘਿਰਾਓ ਦੇ ਐਲਾਨ ਮਗਰੋਂ ਪੁਲਿਸ ਨੇ ਜਲੰਧਰ ਵਿੱਚ ਵੱਡਾ ਐਕਸ਼ਨ ਲਿਆ ਹੈ। ਜਲੰਧਰ ਪੁਲਿਸ ਨੇ ਸਿੱਖ ਤਾਲਮੇਲ ਕਮੇਟੀ ਦੇ ਮੈਂਬਰਾਂ ਨੂੰ ਘਰ ਵਿੱਚ ਹੀ ਨਜ਼ਰਬੰਦ ਕਰ ਦਿੱਤਾ ਹੈ।

ਦਰਅਸਲ ਵਰਿੰਦਰ ਸਿੰਘ ਨਾਮੀ ਨੌਜਵਾਨ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦਾ ਸਾਥੀਆਂ ਖਿਲਾਫ ਕੁੱਟਮਾਰ ਦੇ ਇਲਜਾਮ ਲਾਏ ਹਨ। ਇਸ ਮਗਰੋਂ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੇ ਵਿਰੋਧ ਵਿੱਚ ‘ਵਾਰਿਸ ਪੰਜਾਬ ਦੇ’ ਜਥੇਬੰਦੀ ਐਕਸ਼ਨ ਕਰ ਰਹੀ ਹੈ।

ਸਿੱਖ ਨੌਜਵਾਨ ਤੂਫਾਨ ਸਿੰਘ ਦੀ ਗ੍ਰਿਫ਼ਤਾਰੀ ਦੇ ਰੋਸ ਵਜੋਂ ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਤੇ ਸਿੱਖ ਭਾਈਚਾਰੇ ਵੱਲੋਂ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੇ ਚੱਲਦੇ ਭਾਈ ਅੰਮ੍ਰਿਤਪਾਲ ਪਿੰਡ ਜੱਲੂਪੁਰ ਖੇੜਾ ਦੇ ਗੁਰਦੁਆਰਾ ਸਾਹਿਬ ਪਹੁੰਚੇ ਹਨ। ਇਥੇ ਵੱਡੀ ਗਿਣਤੀ ‘ਚ ਪੁੱਜੇ ਨੌਜਵਾਨਾਂ ਨੇ ਨਾਅਰੇਬਾਜ਼ੀ ਕੀਤੀ ਅਤੇ ਜਾਅਲੀ ਪਰਚੇ ਰੱਦ ਕਰਨ ਦੀ ਮੰਗ ਕੀਤੀ। ਦੱਸ ਦਈਏ ਕਿ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਪੁਲਿਸ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਅੰਮ੍ਰਿਤਪਾਲ ਵੱਜੋਂ ਅਜਨਾਲਾ ਥਾਣੇ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ। ਇਸ ਘਿਰਾਓ ਦੌਰਾਨ ਉਨ੍ਹਾਂ ਦੇ ਨਾਲ ਕਈ ਸਮਰਥਕਾਂ ਸਣੇ ਅਜਨਾਲਾ ਥਾਣੇ ਦਾ ਘਿਰਾਓ ਕਰਨ ਦੇ ਲਈ ਪਹੁੰਚੇ। ਇਸ ਦੌਰਾਨ ਪੁਲਿਸ ਵੱਲੋਂ ਉਨ੍ਹਾਂ ਨੂੰ ਹਿਰਾਸਤ ਚ ਲੈਣ ਦੀ ਕੋਸ਼ਿਸ਼ ਕੀਤੀ ਗਈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment