ਸ਼ੰਭੂ ‘ਤੇ ਪੁਲਿਸ ਪ੍ਰਸ਼ਾਸਨ ਵਲੋਂ JCB ਨਾਲ ਤੋੜੀ ਗਈ ਸਟੇਜ, ਚੁੱਕਿਆ ਧਰਨਾ

Global Team
2 Min Read

ਪੰਜਾਬ ਪੁਲਿਸ ਨੇ 13 ਮਹੀਨੇ ਤੋਂ ਬੰਦ ਪਿਆ ਪੰਜਾਬ-ਹਰਿਆਣਾ ਦਾ ਸ਼ੰਭੂ ਬਾਰਡਰ ਖੋਲ੍ਹਣਾ ਸ਼ੁਰੂ ਕਰ ਦਿੱਤਾ ਹੈ। ਇੱਥੇ ਧਰਨਾ ਦੇ ਰਹੇ ਕਿਸਾਨਾਂ ਨੂੰ ਹਟਾਇਆ ਜਾ ਰਿਹਾ ਹੈ, ਅਤੇ ਬੁਲਡੋਜ਼ਰ ਦੀ ਮਦਦ ਨਾਲ ਉਨ੍ਹਾਂ ਵੱਲੋਂ ਬਣਾਏ ਗਏ ਸ਼ੈਡ ਵੀ ਢਾਹ ਕੇ ਹਟਾਏ ਜਾ ਰਹੇ ਹਨ।

ਉੱਧਰ, ਖਨੌਰੀ ਬਾਰਡਰ ‘ਤੇ ਵੀ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਪੰਜਾਬ ਪੁਲਿਸ ਨੇ ਕਿਸਾਨਾਂ ਨੂੰ ਆਪ ਹੀ ਥਾਂ ਛੱਡਣ ਲਈ ਕਿਹਾ ਹੈ।

ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਮੋਰਚਾਬੰਦ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਬੁੱਧਵਾਰ ਨੂੰ ਹੋਈ 7ਵੀਂ ਗੱਲਬਾਤ ਵੀ ਕਿਸੇ ਨਤੀਜੇ ‘ਤੇ ਨਹੀਂ ਪਹੁੰਚੀ।

ਇਹ ਮੀਟਿੰਗ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਚਲੀ, ਜਿਸ ਵਿੱਚ ਕਿਸਾਨ ਆਗੂਆਂ ਨਾਲ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਪੀਯੂਸ਼ ਗੋਯਲ ਅਤੇ ਪ੍ਰਹਿਲਾਦ ਜੋਸ਼ੀ ਸ਼ਾਮਲ ਹੋਏ।

ਮੀਟਿੰਗ ਤੋਂ ਬਾਅਦ, ਕਿਸਾਨ ਮਜ਼ਦੂਰ ਮੋਰਚਾ (KMM) ਦੇ ਸੰਯੋਜਕ ਸਰਵਣ ਸਿੰਘ ਪੰਧੇਰ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੇ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਹਿਰਾਸਤ ਵਿੱਚ ਲਿਆ ਗਿਆ।

ਇਹ ਦੋਨੋ ਕਿਸਾਨ ਆਗੂ ਪਿਛਲੇ ਲੰਬੇ ਸਮੇਂ ਤੋਂ ਚੱਲ ਰਹੇ ਕਿਸਾਨ ਸੰਘਰਸ਼ ਦੀ ਅਗਵਾਈ ਕਰ ਰਹੇ ਹਨ।

Share This Article
Leave a Comment