ਨਵੀਂ ਦਿੱਲੀ : ਨਾਗਰਿਕਤਾ ਸੋਧ ਕਨੂੰਨ ਨੂੰ ਲੈ ਕੇ ਦਿੱਲੀ ਅੰਦਰ ਚੱਲ ਰਹੇ ਪ੍ਰਦਰਸ਼ਨਾਂ ਦੌਰਾਨ ਮੌਤਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਜੀ ਹਾਂ ਉੱਤਰ ਪੂਰਬੀ ਦਿੱਲੀ ਵਿੱਚ ਹਿੰਸਕ ਪ੍ਰਦਰਸ਼ਨਾਂ ਦੌਰਾਨ ਮਰਨ ਵਾਲਿਆਂ ਦੀ ਗਿਣਤੀ 10 ਹੋ ਗਈ ਹੈ, ਜਦੋਂ ਕਿ 150 ਦੇ ਕਰੀਬ ਜ਼ਖਮੀ ਹਨ। ਰਿਪੋਰਟਾਂ ਮੁਤਾਬਿਕ ਇਨ੍ਹਾਂ ਵਿੱਚੋਂ 50 ਦੇ ਕਰੀਬ ਅਜਿਹੇ ਜ਼ਖਮੀ ਹਨ ਜਿਨ੍ਹਾਂ ਨੂੰ ਗੋਲੀ ਲੱਗੀ ਹੈ।
the level of violence is being increased in Delhi . All the Kapil Mishras are being unleashed . An atmosphere is being created to convince an average Delhiite that it is all because of the anti CAA protest and in a few days the Delhi Police will go for “ the final solution “
— Javed Akhtar (@Javedakhtarjadu) February 25, 2020
ਦੱਸ ਦਈਏ ਕਿ ਇਹ ਪ੍ਰਦਰਸ਼ਨ ਲਗਾਤਾਰ ਜਾਰੀ ਹਨ। ਇਸ ਦੌਰਾਨ ਮਰਨ ਵਾਲਿਆਂ ਵਿੱਚ ਇੱਕ ਪੁਲਿਸ ਕਰਮਚਾਰੀ ਵੀ ਸ਼ਾਮਲ ਹੈ ਅਤੇ ਹੁਣ ਇਹ ਸ਼ੰਕਾ ਜਤਾਈ ਜਾ ਰਹੀ ਹੈ ਕਿ ਇਹ ਮਰਨ ਵਾਲਿਆਂ ਦੀ ਗਿਣਤੀ ਹੋਰ ਵਧ ਸਕਦੀ ਹੈ। ਦੱਸਣਯੋਗ ਹੈ ਕਿ ਪ੍ਰਦਰਸ਼ਨਕਾਰੀਆਂ ਨੇ ਭੋਜਪੁਰ, ਭਜਨਪੁਰਾ,ਬ੍ਰਹਮਾਪੁਰੀ ਅਤੇ ਗੋਕਲਪੁਰੀ ਇਲਾਕੇ ਅੰਦਰ ਬੀਤੇ ਦਿਨੀਂ ਪੱਥਰਬਾਜੀ ਕੀਤੀ ਸੀ। ਇੱਥੇ ਹੀ ਬੱਸ ਨਹੀਂ ਮੌਜਪੁਰ ਮੈਟਰੋ ਸਟੇਸ਼ਨ ਨੇੜੇ ਦੋ ਗੁੱਟਾਂ ਵਿੱਚਕਾਰ ਹੋਈਆਂ ਝੜੱਪਾਂ ਵਿੱਚ ਤਾਂ ਗੋਲੀ ਵੀ ਚੱਲੀ ਸੀ।
The situation in North East Delhi is only getting worse. If @PMOIndia wants to restore peace, it is incumbent on you that Army takes over the area. Cops have abdicated their duty & are colluding with mobs. The only way to secure lives & limbs is to hand over the area to the army
— Asaduddin Owaisi (@asadowaisi) February 25, 2020