ਸੀਏਏ ਪ੍ਰਦਰਸ਼ਨ : ਦਿੱਲੀ ਹਿੰਸਾ ਦੌਰਾਨ ਲਗਾਤਾਰ ਵਧ ਰਹੀ ਹੈ ਮੌਤਾਂ ਦੀ ਗਿਣਤੀ!

TeamGlobalPunjab
1 Min Read

ਨਵੀਂ ਦਿੱਲੀ : ਨਾਗਰਿਕਤਾ ਸੋਧ ਕਨੂੰਨ ਨੂੰ ਲੈ ਕੇ ਦਿੱਲੀ ਅੰਦਰ ਚੱਲ ਰਹੇ ਪ੍ਰਦਰਸ਼ਨਾਂ ਦੌਰਾਨ ਮੌਤਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਜੀ ਹਾਂ ਉੱਤਰ ਪੂਰਬੀ ਦਿੱਲੀ ਵਿੱਚ ਹਿੰਸਕ ਪ੍ਰਦਰਸ਼ਨਾਂ ਦੌਰਾਨ ਮਰਨ ਵਾਲਿਆਂ ਦੀ ਗਿਣਤੀ 10 ਹੋ ਗਈ ਹੈ, ਜਦੋਂ ਕਿ 150 ਦੇ ਕਰੀਬ ਜ਼ਖਮੀ ਹਨ। ਰਿਪੋਰਟਾਂ ਮੁਤਾਬਿਕ ਇਨ੍ਹਾਂ ਵਿੱਚੋਂ 50 ਦੇ ਕਰੀਬ ਅਜਿਹੇ ਜ਼ਖਮੀ ਹਨ ਜਿਨ੍ਹਾਂ ਨੂੰ ਗੋਲੀ ਲੱਗੀ ਹੈ।

- Advertisement -

ਦੱਸ ਦਈਏ ਕਿ ਇਹ ਪ੍ਰਦਰਸ਼ਨ ਲਗਾਤਾਰ ਜਾਰੀ ਹਨ। ਇਸ ਦੌਰਾਨ ਮਰਨ ਵਾਲਿਆਂ ਵਿੱਚ ਇੱਕ ਪੁਲਿਸ ਕਰਮਚਾਰੀ ਵੀ ਸ਼ਾਮਲ ਹੈ ਅਤੇ ਹੁਣ ਇਹ ਸ਼ੰਕਾ ਜਤਾਈ ਜਾ ਰਹੀ ਹੈ ਕਿ ਇਹ ਮਰਨ ਵਾਲਿਆਂ ਦੀ ਗਿਣਤੀ ਹੋਰ ਵਧ ਸਕਦੀ ਹੈ। ਦੱਸਣਯੋਗ ਹੈ ਕਿ ਪ੍ਰਦਰਸ਼ਨਕਾਰੀਆਂ ਨੇ ਭੋਜਪੁਰ, ਭਜਨਪੁਰਾ,ਬ੍ਰਹਮਾਪੁਰੀ ਅਤੇ ਗੋਕਲਪੁਰੀ ਇਲਾਕੇ ਅੰਦਰ ਬੀਤੇ ਦਿਨੀਂ ਪੱਥਰਬਾਜੀ ਕੀਤੀ ਸੀ। ਇੱਥੇ ਹੀ ਬੱਸ ਨਹੀਂ ਮੌਜਪੁਰ ਮੈਟਰੋ ਸਟੇਸ਼ਨ ਨੇੜੇ ਦੋ ਗੁੱਟਾਂ ਵਿੱਚਕਾਰ  ਹੋਈਆਂ ਝੜੱਪਾਂ ਵਿੱਚ ਤਾਂ ਗੋਲੀ ਵੀ ਚੱਲੀ ਸੀ।

Share this Article
Leave a comment