ਮੁਹਾਲੀ: ਪੰਜਾਬ ਦੇ ਮੁਹਾਲੀ ਦੇ ਨੇੜ੍ਹੇ ਸ਼ਹੀਦ ਭਗਤ ਸਿੰਘ ਨਗਰ ਤੋਂ ਇੱਕ ਸ਼ੱਕੀ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਸ ਦੇ ਕੋਲੋਂ ਹਥਿਆਰ, ਇੱਕ ਕਾਰ ਅਤੇ ਪੁਲਿਸ ਦਾ ਜਾਅਲੀ ਆਈਡੀ ਕਾਰਡ ਵੀ ਬਰਾਮਦ ਕੀਤਾ ਗਿਆ ਹੈ ਉਸ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ।
ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਟੀਮ ਨੇ ਅੱਤਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਇਸ ਨੌਜਵਾਨ ਨੂੰ ਗੁਪਤ ਸੂਚਨਾ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਨੌਜਵਾਨ ਦੀ ਪਹਿਚਾਣ ਤੇਜਿੰਦਰ ਸਿੰਘ ਵੱਜੋਂ ਵਿੱਚ ਹੋਈ ਹੈ। ਉਹ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਮਹਿਦਪੁਰ ਦਾ ਵਾਸੀ ਦੱਸਿਆ ਜਾਂਦਾ ਹੈ।
ਜਾਣਕਾਰੀ ਅਨੁਸਾਰ, ਪੰਜਾਬ ਪੁਲਿਸ ਨੂੰ ਸੂਚਨਾ ਮਿਲੀ ਕਿ ਅੱਤਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਨੌਜਵਾਨ ਐਸਐਸਨਗਰ ਖੇਤਰ ਵਿੱਚ ਹੈ। ਇਸ ਤੋਂ ਬਾਅਦ ਸਟੇਟ ਸਪੈਸ਼ਲ ਆਪੇਰਸ਼ਨ ਸੈੱਲ ਦੀ ਟੀਮ ਨੇ ਛਾਪਾ ਮਾਰਿਆ। ਇਸ ਤੋਂ ਬਾਅਦ ਤੇਜਿੰਦਰ ਸਿੰਘ ਨੂੰ ਫੜਿਆ ਗਿਆ ਉਸ ਦੇ ਕੋਲੋਂ ਇੱਕ ਪਿਸਟਲ ਅਤੇ 10 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ।
ਉਸ ਦੇ ਕੋਲੋਂ ਇੱਕ ਕਾਰ , ਜਾਲੀ ਪੁਲਿਸ ਆਇਡੀ ਕਾਰਡ ਅਤੇ ਪੁਲਿਸ ਦੀ ਇੱਕ ਯੂਨਿਫਾਰਮ ਵੀ ਬਰਾਮਦ ਕੀਤੀ ਗਈ ਹੈ। ਇਸ ਤੋਂ ਬਾਅਦ ਐਸਐਸਓਸੀ ਦੀ ਟੀਮ ਤੇਜਿੰਦਰ ਸਿੰਘ ਤੋਂ ਪੁੱਛਗਿਛ ਕਰ ਰਹੀ ਹੈ। ਉਸ ਦੇ ਖਿਲਾਫ ਮੁਹਾਲੀ ਦੇ ਐਸਐਸਓਸੀ ਫੇਜ਼- 1 ਪੁਲਿਸ ਸਟੇਸ਼ਨ ਵਿੱਚ ਆਈਪੀਸੀ ਦੀ ਧਾਰਾ 153ਏ , 171 , 465 , 467 , 468 , 471 , 473 , 120b ਅਤੇ 25 – 54 – 59 ਆਰਮਸ ਐਕਟ ਅਤੇ 10/ 13/18/19/20 ਅਨਲਾਅਫੁਲ ਐਕਟਿਵਿਟੀਜ਼ ਪ੍ਰੀਵੈਂਸ਼ਨ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।