ਝੋਟਾ ਕਤਲ ਮਾਮਲੇ ਦੇ ਤਿੰਨ ਮੁਲਜ਼ਮ ਪੁਲਿਸ ਵੱਲੋਂ ਗ੍ਰਿਫ਼ਤਾਰ

Global Team
3 Min Read

ਚੰਡੀਗੜ੍ਹ: ਪਰਵਿੰਦਰ ਸਿੰਘ ਝੋਟਾ ਕਤਲ ਦੇ ਮਾਮਲੇ ਵਿਚ ਮਾਨਸਾ ਪੁਲਿਸ ਵਲੋਂ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਦੀ ਪਤਨੀ ਨੀਲਮ ਰਾਣੀ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਤੋਂ ਪਹਿਲਾਂ ਪੁਲਿਸ ਵਲੋਂ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ, ਉਸ ਦਾ ਸਾਥ ਦੇਣ ਵਾਲੇ ਵਿਪਨ ਗਰਗ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦਾ ਅਦਾਲਤ ਪਾਸੋਂ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਸੀ।

ਐਸ ਐਸ ਪੀ ਵੈਭਵ ਚੌਧਰੀ ਨੇ ਅੱਜ ਦੇਰ ਸ਼ਾਮ ਦਾਅਵਾ ਕਰਦਿਆਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਤਿੰਨ ਮੁਲਜ਼ਮ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਏ ਗਏ ਹਨ। ਇਕ ਵਿਅਕਤੀ ਲਾਡੀ ਵਾਸੀ ਖਾਰਾ ਬਰਨਾਲਾ ਹਾਲੇ ਗ੍ਰਿਫਤ ਤੋਂ ਬਾਹਰ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਦਾ ਸਾਥ ਦੇਣ ਵਾਲੀ ਉਸ ਦੀ ਪਤਨੀ ਨੀਲਮ ਰਾਣੀ ਨੂੰ ਵੀ ਮਾਨਸਾ ਪੁਲੀਸ ਵੱਲੋ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਚੌਥਾ ਮੁਲਜ਼ਮ ਵੀ ਛੇਤੀ ਪੁਲੀਸ ਦੀ ਗ੍ਰਿਫਤ ਵਿਚ ਹੋਵੇਗਾ।

ਪਰਵਿੰਦਰ ਝੋਟਾ ਕਤਲ ਕਾਂਡ ਵਿੱਚ ਪੁਲਿਸ ਦੀ ਜਾਂਚ ਤੇਜ਼ ਹੋ ਗਈ ਹੈ। ਇਸ ਮਾਮਲੇ ਦੇ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਅਤੇ ਉਸ ਦੇ ਇੱਕ ਸਾਥੀ ਨੂੰ ਮਾਨਸਾ ਦੀ ਅਦਾਲਤ ਨੇ ਸੱਤ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਇਸ ਫ਼ੈਸਲੇ ਨਾਲ ਜਾਂਚ ਟੀਮ ਨੂੰ ਦੋਵਾਂ ਤੋਂ ਪੁੱਛਗਿੱਛ ਕਰਨ ਲਈ ਹੋਰ ਸਮਾਂ ਮਿਲ ਗਿਆ ਹੈ।ਹੁਣ ਸਭ ਦੀਆਂ ਨਜ਼ਰਾਂ ਪੁਲਿਸ ਦੀ ਅਗਲੀ ਜਾਂਚ ‘ਤੇ ਟਿਕੀਆਂ ਹੋਈਆਂ ਹਨ। ਰਿਮਾਂਡ ਦੌਰਾਨ ਜਾਂਚ ਟੀਮ ਦੋਵਾਂ ਮੁਲਜ਼ਮਾਂ ਤੋਂ ਮਾਮਲੇ ਨਾਲ ਜੁੜੇ ਵੱਖ-ਵੱਖ ਪਹਿਲੂਆਂ ਬਾਰੇ ਪੁੱਛਗਿੱਛ ਕਰ ਸਕਦੀ ਹੈ। ਹਾਲਾਂਕਿ, ਪੁੱਛਗਿੱਛ ਦੌਰਾਨ ਕੀ ਸਾਹਮਣੇ ਆਉਂਦਾ ਹੈ, ਇਸ ਬਾਰੇ ਹਾਲੇ ਕੋਈ ਵਿਸਥਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ।ਅਸ਼ਵਨੀ ਕੁਮਾਰ ਅਤੇ ਉਸ ਦੇ ਸਾਥੀ ਨੂੰ ਸੱਤ ਦਿਨ ਦਾ ਰਿਮਾਂਡ ਮਿਲਣ ਤੋਂ ਬਾਅਦ ਪੁਲਿਸ ਕੋਲ ਪੁੱਛਗਿੱਛ ਲਈ ਨਿਰਧਾਰਤ ਸਮਾਂ ਹੈ। ਜਾਂਚ ਦੌਰਾਨ ਮੁਲਜ਼ਮਾਂ ਦੇ ਬਿਆਨਾਂ ਅਤੇ ਹੋਰ ਸਬੂਤਾਂ ਦੀ ਪੜਤਾਲ ਅਹਿਮ ਰਹੇਗੀ। ਫਿਲਹਾਲ, ਮਾਮਲੇ ਦੇ ਸਾਰੇ ਪਹਿਲੂਆਂ ਬਾਰੇ ਅੰਤਿਮ ਨਤੀਜੇ ‘ਤੇ ਪਹੁੰਚਣਾ ਬਾਕੀ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment