ਲੁਧਿਆਣਾ ਵਿਖੇ ਨਾਕਾ ਤੋੜ ਕੇ ਭੱਜੇ ਦੋ ਸ਼ੱਕੀ ਨੌਜਵਾਨਾਂ ਨੂੰ ਪੁਲਿਸ ਕਮਿਸ਼ਨਰ ਨੇ ਕੀਤਾ ਕਾਬੂ

TeamGlobalPunjab
1 Min Read

ਲੁਧਿਆਣਾ: ਲੁਧਿਆਣਾ ਜਲੰਧਰ ਹਾਈਵੇ ‘ਤੇ ਲਾਡੋਵਾਲ ਨੇੜੇ ਨਾਕਾ ਤੋੜ ਕੇ ਭੱਜੇ ਦੋ ਨੌਜਵਾਨਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਖ਼ੁਦ ਇਨ੍ਹਾਂ ਨੌਜਵਾਨਾਂ ਦਾ ਪਿੱਛਾ ਕਰਕੇ ਇਨ੍ਹਾਂ ਨੌਜਵਾਨਾਂ ਨੂੰ ਕਾਬੂ ਕੀਤਾ।

ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਕੁੱਝ ਸ਼ੱਕੀ ਨੌਜਵਾਨ ਇਕ ਕਾਰ ਵਿਚ ਘੁੰਮ ਰਹੇ ਹਨ। ਜਿਸ ਤੋਂ ਬਾਅਦ ਸ਼ਹਿਰ ਵਿੱਚ ਚੈਕਿੰਗ ਕਰ ਰਹੇ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਵੱਲੋਂ ਨਾਕਾਬੰਦੀ ਕਰਵਾ ਦਿੱਤੀ ਗਈ। ਜਿੱਥੋ ਉਹ ਨਾਕਾ ਤੋੜ ਕੇ ਫਰਾਰ ਹੋ ਗਏ ਅਤੇ ਇਨ੍ਹਾਂ ਭੱਜੇ ਜਾਂਦੇ ਨੌਜਵਾਨਾਂ ਨੂੰ ਲਾਡੂਵਾਲ ਨੇੜੇ ਕਾਬੂ ਕਰ ਲਿਆ ਗਿਆ।

ਇਸ ਦੌਰਾਨ ਪੁਲਿਸ ਅਤੇ ਇਨ੍ਹਾਂ ਨੌਜਵਾਨਾਂ ਵਿਚਾਲੇ ਮੁਕਾਬਲਾ ਹੋਣ ਦੀ ਵੀ ਸੂਚਨਾ ਹੈ ਮੁਕਾਬਲੇ ਦੌਰਾਨ ਪੁਲਿਸ ਵੱਲੋਂ ਚਲਾਈ ਗਈ ਗੋਲੀ ਲੱਗਣ ਕਾਰਨ ਇਕ ਨੌਜਵਾਨ ਦੇ ਜ਼ਖਮੀ ਦੱਸਿਆ ਜਾ ਰਿਹਾ ਹੈ ।

Share this Article
Leave a comment