ਡੇਰਾ ਪ੍ਰੇਮੀ ਕਤਲ ਕੇਸ ‘ਚ ਪੁਲਿਸ ਨੇ ਹੁਸ਼ਿਆਰਪੁਰ ਤੋਂ 2 ਸ਼ੂਟਰਾਂ ਨੂੰ ਕੀਤਾ ਗ੍ਰਿਫਤਾਰ

Rajneet Kaur
2 Min Read

ਨਿਊਜ਼ ਡੈਸਕ: ਪੰਜਾਬ ਪੁਲਿਸ ਨੇ ਫਰੀਦਕੋਟ ਵਿੱਚ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਦੋ ਹੋਰ ਸ਼ੂਟਰਾਂ ਨੂੰ ਹੁਸ਼ਿਆਰਪੁਰ ਤੋਂ ਗ੍ਰਿਫਤਾਰ ਕੀਤਾ  ਹੈ। ਡੀਜੀਪੀ ਪੰਜਾਬ ਨੇ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ।  ਮੁਲਜ਼ਮਾਂ  ਦੀ ਪਛਾਣ ਮਨਪ੍ਰੀਤ ਉਰਫ ਮਨੀ ਅਤੇ ਭੁਪਿੰਦਰ ਉਰਫ ਗੋਲਡੀ ਵਜੋਂ ਹੋਈ ਹੈ।

ਇਸ ਦੇ ਨਾਲ ਹੀ ਫਰੀਦਕੋਟ ਪੁਲਿਸ ਨੇ ਬਲਜੀਤ ਮੰਨਾ ਨਾਮਕ ਸ਼ਖ਼ਸ ਨੂੰ ਹਰਿਆਣਾ ਦੇ ਤਿੰਨ ਕਥਿਤ ਸ਼ੂਟਰਾਂ ਨੂੰ ਰਸਦ ਮੁਹੱਈਆ ਕਰਵਾਉਣ ਦੇ ਇਲਜ਼ਾਮਾਂ ਹੇਠ ਗ੍ਰਿਫਤਾਰ ਕੀਤਾ ਹੈ।  ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇਹ ਜ਼ਾਹਿਰ ਕੀਤਾ ਕਿ ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਇਸ ਸਾਜ਼ਿਸ਼ ਦਾ ਮਾਸਟਰਮਾਈਂਡ ਹੈ।

ਇਸ ਤੋਂ ਪਹਿਲਾਂ ਦਿੱਲੀ ਪੁਲਿਸ ਨੇ 3 ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਸੀ। ਪੁਲਿਸ ਸੂਤਰਾਂ ਅਨੁਸਾਰ ਇਸ ਪਿੱਛੇ ਪਾਕਿਸਤਾਨੀ ਖੁਫੀਆ ਏਜੰਸੀ ISI ਦਾ ਦਿਮਾਗ ਹੈ। ISI ਨੇ ਰਿੰਦਾ ਰਾਹੀਂ ਡੇਰਾ ਪ੍ਰੇਮੀ ਦਾ ਕਤਲ ਕਰਵਾਇਆ ਸੀ। ਇਸ ਦੇ ਨਾਲ ਹੀ ਇਸ ਕਤਲ ਦੀ ਜ਼ਿੰਮੇਵਾਰੀ ਗੋਲਡੀ ਬਰਾੜ ਨੇ ਲਈ ਹੈ।

- Advertisement -

Share this Article
Leave a comment