ਮੋਗਾ : ਮੋਗਾ ‘ਚ ਪੁਲਿਸ ਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ ਹੋਇਆ। ਮੁਕਾਬਲੇ ‘ਚ ਫਾਇਰਿੰਗ ਦੌਰਾਨ ਪੁਲਿਸ ਵੱਲੋਂ ਪਟਿਆਲ ਗਰੁੱਪ ਦੇ ਤਿੰਨ ਗੈਂਗਸਟਰ ਕਾਬੂ ਕੀਤੇ ਜਾਣ ਦੀ ਖਬਰ ਹੈ।
ਘਟਨਾ ਮੋਗਾ ਦੇ ਦੌਧਰ ਤੋਂ ਲੋਪੋਂ ਰੋਡ ‘ਤੇ ਇਕ ਪੈਟਰੋਲ ਪੰਪ ਕੋਲ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਤਿੰਨੋਂ ਗੈਂਗਸਟਰ ਬਾਈਕ ‘ਤੇ ਸਵਾਰ ਸਨ। ਨਾਕਾਬੰਦੀ ਦੌਰਾਨ ਜਦੋਂ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਪੁਲਿਸ ਦੀਆਂ ਗੱਡੀਆਂ ’ਤੇ ਵੀ ਗੋਲੀਆਂ ਚਲਾਈਆਂ ਗਈਆਂ। CIA ਸਟਾਫ਼ ਮੋਗਾ ਨੇ ਇਹ ਕਾਰਵਾਈ ਕੀਤੀ ਹੈ।
ਪੁਲਿਸ ਦੇ ਗੈਂਗਸਟਰਾਂ ਨਾਲ ਹੋਏ ਮੁਕਾਬਲੇ ‘ਚ ਪਟਿਆਲ ਗਰੁੱਪ ਨਾਲ ਸਬੰਧਤ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਜਿਨ੍ਹਾਂ ਕੋਲੋਂ ਅਸਲਾ ਵੀ ਬਰਾਮਦ ਹੋਇਆ ਹੈ। ਇਸ ਸਬੰਧੀ ਪੁਲਿਸ ਕੁਝ ਵੀ ਕਹਿਣ ਤੋਂ ਗੁਰੇਜ਼ ਕਰ ਰਹੀ ਹੈ। ਸੀਆਈਏ ਸਟਾਫ ਮੋਗਾ ਤੇ ਬੱਧਨੀ ਪੁਲਿਸ ਵੱਲੋਂ ਕੀਤੀ ਗਈ ਇਸ ਕਾਰਵਾਈ ਦੌਰਾਨ ਲਾਗਲੇ ਪਿੰਡਾਂ ‘ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।
ਦਸ ਦਈਏ ਕਿ ਇਸ ਤੋਂ ਪਹਿਲਾਂ ਪਟਿਆਲਾ ‘ਚ ਗੈਂਗਸਟਰ ਮਲਕੀਤ ਚਿੱਟਾ ਦਾ ਐਨਕਾਊਂਟਰ ਹੋਇਆ ਹੈ। ਉਹ ਬਾਈਕ ‘ਤੇ ਜਾ ਰਿਹਾ ਸੀ। ਜਿਸ ਤੋਂ ਬਾਅਦ ਪੁਲਿਸ ਨਾਲ ਕਰਾਸ ਫਾਇਰਿੰਗ ਤੋਂ ਬਾਅਦ ਉਸਨੂੰ ਫੜ ਲਿਆ ਗਿਆ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।