ਨਿਊਜ਼ ਡੈਸਕ: ਅੰਮ੍ਰਿਤਪਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਪੁਲਿਸ ਵੱਲੋਂ ਅਧਿਕਾਰਕ ਖੁਲਾਸਾ ਕੀਤਾ ਗਿਆ ਹੈ । ਪੁਲਿਸ ਨੇ ਦਸਿਆ ਕਿ ਆਪ੍ਰੇਸ਼ਨ ਦੌਰਾਨ ਹੁਣ ਤੱਕ 78 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਦੋਂ ਕਿ ਕਈ ਹੋਰਨਾਂ ਨੂੰ ਪੁੱਛਗਿਛ ਲਈ ਹਿਰਾਸਤ ਵਿਚ ਲਿਆ ਗਿਆ ਹੈ।
ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਸ਼ਨੀਵਾਰ ਦੁਪਹਿਰ ਨੂੰ ਪੁਲਿਸ ਨੇ ਜਲੰਧਰ ਜ਼ਿਲ੍ਹੇ ਦੇ ਸ਼ਾਹਕੋਟ ਮਲਸੀਆਂ ਰੋਡ ‘ਤੇ ਡਬਲਯੂਪੀਡੀ ਦੀਆਂ ਕਈ ਗਤੀਵਿਧੀਆਂ ਨੂੰ ਫੜਿਆ ਤੇ 7 ਲੋਕਾਂ ਨੂੰ ਮੌਕੇ ‘ਤੇ ਹੀ ਗ੍ਰਿਫਤਾਰ ਕਰ ਲਿਆ।ਪੁਲੀਸ ਨੇ ਉਸ ਦਾ ਲਗਾਤਾਰ ਪਿੱਛਾ ਕੀਤਾ।ਮੀਡੀਆ ਚੈਨਲਾਂ ਨੇ ਦੁਪਹਿਰ 3 ਵਜੇ ਖਬਰ ਦਿੱਤੀ ਸੀ ਕਿ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਪਰ ਪੁਲਿਸ ਨੇ ਰਾਤ 9 ਵਜੇ ਸਪਸ਼ਟੀਕਰਨ ਦਿੱਤਾ ਕਿ ਉਹ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਸੂਬਾ ਪੱਧਰੀ ਮੁਹਿੰਮ ਦੌਰਾਨ ਹੁਣ ਤੱਕ ਇਕ 315 ਬੋਰ ਰਾਈਫਲ ਸਣੇ 9 ਹਥਿਆਰ, 12 ਬੋਰ ਦੀ ਇਕ ਰਿਵਾਲਵਰ ਦੀਆਂ 7 ਰਾਈਫਲਾਂ ਤੇ ਵੱਖ-ਵੱਖ ਕੈਲੀਬਰ ਦੇ 373 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।
ਬੁਲਾਰੇ ਨੇ ਦੱਸਿਆ ਕਿ ਡਬਲਯੂਪੀਡੀ ਦੇ ਕਾਰਕੁੰਨ ਚਾਰ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਹਨ , ਜਿਨ੍ਹਾਂ ਵਿੱਚ ਸਮਾਜ ਵਿੱਚ ਅਸਥਿਰਤਾ ਫੈਲਾਉਣ, ਇਰਾਦਾ ਕਤਲ, ਪੁਲਿਸ ਮੁਲਾਜ਼ਮਾਂ ’ਤੇ ਹਮਲਾ ਕਰਨ ਅਤੇ ਸਰਕਾਰੀ ਕਰਮਚਾਰੀਆਂ ਦੀਆਂ ਡਿਊਟੀਆਂ ਨੂੰ ਕਾਨੂੰਨੀ ਤਰੀਕੇ ਨਾਲ ਨਿਭਾਉਣ ਵਿੱਚ ਵਿਘਨ ਪਾਉਣ ਸਬੰਧੀ ਮਾਮਲੇ ਸ਼ਾਮਲ ਹਨ। ਉਨਾਂ ਅੱਗੇ ਕਿਹਾ ਕਿ ਅਜਨਾਲਾ ਪੁਲਿਸ ਥਾਣੇ ’ਤੇ ਹਮਲੇ ਲਈ ‘ਡਬਲਯੂਪੀਡੀ’ ਦੇ ਕਾਰਕੁੰਨਾਂ ਵਿਰੁੱਧ ਮੁਕੱਦਮਾ ਨੰਬਰ 39 ਮਿਤੀ 24-02-2023 ਦਰਜ ਹੈ। ਪੁਲਿਸ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ ਖੁਦ ਸਰੰਡਰ ਕਰਨ ।
ਪੰਜਾਬ ਭਰ ਵਿਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਜਾਣਕਾਰੀ ਮੁਤਾਬਕ ਮੋਬਾਇਲ ਇੰਟਰਨੈੱਟ ਸੇਵਾਵਾਂ ਕੱਲ੍ਹ 12 ਵਜੇ ਤੱਕ ਮੁਕੰਮਲ ਤੌਰ ‘ਤੇ ਬੰਦ ਰਹਿਣਗੀਆਂ।ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਫਰੀਦਕੋਟ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਜਲੰਧਰ-ਅੰਮ੍ਰਿਤਸਰ ਹਾਈਵੇ ‘ਤੇ ਭਾਰੀ ਪੁਲਸ ਤਾਇਨਾਤ ਕਰ ਦਿੱਤੀ ਗਈ ਹੈ।