ਫਾਈਨਾਂਸ ਕੰਪਨੀ ‘ਚ ਡਾਕਾ ਮਾਰਨ ਆਏ ਹਥਿਆਰਬੰਦ ਲੁਟੇਰਿਆਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

TeamGlobalPunjab
1 Min Read

ਲੁਧਿਆਣਾ : ਇੱਥੇ ਤਿੰਨ ਹਥਿਆਰਬੰਦ ਲੁਟੇਰਿਆਂ ਵੱਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਗਈ ਜੋ ਸਫ਼ਲ ਨਾ ਹੋ ਸਕੀ। ਇਹ ਘਟਨਾ ਦੁੱਗਰੀ ਰੋਡ ‘ਤੇ ਵਾਪਰੀ ਹੈ ਜਿੱਥੇ ਲੁਟੇਰੇ ਮੁਥੂਟ ਫਾਈਨੈਂਸ ਕੰਪਨੀ ਦੇ ਇੱਕ ਦਫ਼ਤਰ ਨੂੰ ਲੁੱਟਣ ਆਏ ਸਨ।

ਰੋਜ਼ਾਨਾ ਦੀ ਤਰ੍ਹਾਂ ਕੰਪਨੀ ਦੇ ਮੁਲਾਜ਼ਮ ਆਪਣੇ ਦਫ਼ਤਰ ਵਿੱਚ ਕੰਮਕਾਜ ਲਈ ਆਏ ਹੋਏ ਸਨ। ਸਵੇਰ ਦਾ ਸਮਾਂ ਹੋਣ ਕਰਕੇ ਦਫ਼ਤਰ ਵਿੱਚ ਮੁਲਾਜ਼ਮਾਂ ਤੋਂ ਸਿਵਾ ਕੋਈ ਗ੍ਰਾਹਕ ਨਹੀਂ ਸੀ। ਇਸ ਦੌਰਾਨ ਤਿੰਨ ਹਥਿਆਰਬੰਦ ਲੁਟੇਰੇ ਦਫਤਰ ਅੰਦਰ ਆਉਂਦੇ ਹਨ ਅਤੇ ਮੁਲਾਜ਼ਮਾਂ ਤੋਂ ਲੁੱਟ ਕਰਨ ਦੀ ਕੋਸ਼ਿਸ਼ ਕਰਦੇ ਹਨ। ਮੁਥੂਟ ਫਾਈਨੈਂਸ ਕੰਪਨੀ ਦੇ ਮੁਲਾਜ਼ਮਾਂ ਵੱਲੋਂ ਲੁਟੇਰਿਆਂ ਦਾ ਵਿਰੋਧ ਕੀਤਾ ਜਾਂਦਾ ਹੈ ਤਾਂ ਇਸ ਦੌਰਾਨ ਦੋ ਮੁਲਾਜ਼ਮ ਜ਼ਖ਼ਮੀ ਹੋ ਜਾਂਦੇ ਹਨ।

ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਅਤੇ ਜਾਣਕਾਰੀ ਮਿਲਦੇ ਹੀ ਪੁਲਿਸ ਦੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚੇ। ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦੇ ਹੋਏ ਤਿੰਨਾਂ ਲੁਟੇਰਿਆਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕਰ ਲਿਆ।

- Advertisement -

Share this Article
Leave a comment