ਲੁਧਿਆਣਾ ‘ਚ ਪੁਲਿਸ ਨੇ ਗੈਂਗਸਟਰ ਸੰਦੀਪ ਨੂੰ ਕੀਤਾ ਗ੍ਰਿਫ਼ਤਾਰ

Rajneet Kaur
1 Min Read

ਚੰਡੀਗੜ੍ਹ: CIA-2 ਦੇ ਇੰਚਾਰਜ ਬੇਅੰਤ ਜੁਨੇਜਾ ਦੀ ਟੀਮ ਨੇ ਗੈਂਗਸਟਰ ਸੰਦੀਪ ਨੂੰ ਪੰਜਾਬ ਦੇ ਲੁਧਿਆਣਾ ਤੋਂ ਗ੍ਰਿਫਤਾਰ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੇ ਉਸ ਨੂੰ ਅਸਲਾ ਐਕਟ ਦੇ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਹੈ। ਪਰ ਅਜੇ ਤੱਕ ਕਿਸੇ ਅਧਿਕਾਰੀ ਨੇ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਕੀਤੀ ਹੈ।

ਪੁਲੀਸ ਨੇ ਉਸ ਨੂੰ ਭਾਮੀਆਂ ਇਲਾਕੇ ਵਿੱਚ ਉਸ ਦੇ ਘਰੋਂ ਫੜਿਆ। ਸੰਦੀਪ ਗੋਰੂ ਬੱਚਾ ਦਾ ਸਾਥੀ ਹੈ। ਆਉਣ ਵਾਲੇ ਦਿਨਾਂ ਵਿਚ ਪੁਲਿਸ ਉਸ ਦੇ ਕਰੀਬੀਆਂ ਖਿਲਾਫ ਵੀ ਸ਼ਿਕੰਜਾ ਕੱਸਣ ਜਾ ਰਹੀ ਹੈ।  ਸੰਦੀਪ ਨੇਤਾਵਾਂ ਦੇ ਵੀ ਕਾਫੀ ਨਜ਼ਦੀਕ ਰਿਹਾ ਹੈ। ਸਿਆਸੀ ਆਗੂਆਂ ਦੇ ਨਜ਼ਦੀਕੀ ਹੋਣ ਕਾਰਨ ਦੇਰ ਰਾਤ ਤੱਕ ਪੁਲਿਸ ’ਤੇ ਕਾਫੀ ਦਬਾਅ ਬਣਿਆ ਹੋਇਆ ਸੀ। ਪੁਲਿਸ ਜਲਦੀ ਹੀ ਇਸ ਮਾਮਲੇ ਵਿਚ ਵੇਰਵੇ ਜ਼ਾਹਿਰ ਕਰੇਗੀ। ਪੁਲਿਸ ਹੁਣ ਸੰਦੀਪ ਦੇ ਸੋਸ਼ਲ ਮੀਡੀਆ ਅਕਾਊਂਟ ਅਤੇ ਮੋਬਾਈਲ ਡਿਟੇਲ ਦੀ ਵੀ ਜਾਂਚ ਕਰ ਰਹੀ ਹੈ।  ਦਸ ਦਈਏ ਕਿ ਸੰਦੀਪ ਖਿਲਾਫ ਹੁਣ ਤੱਕ 10 ਤੋਂ 12 ਮਾਮਲੇ ਦਰਜ ਹਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment