ਸੁਖਬੀਰ ਬਾਦਲ ਤੇ ਹੋਰ ਅਕਾਲੀ ਆਗੂ ਗ੍ਰਿਫ਼ਤਾਰ, ਥਾਣੇ ‘ਚ ਹੀ ਲਾਇਆ ਧਰਨਾ

TeamGlobalPunjab
2 Min Read

ਚੰਡੀਗੜ੍ਹ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਦਾ ਘਿਰਾਓ ਕਰਨਾ ਜਾ ਰਹੇ ਸੁਖਬੀਰ ਬਾਦਲ ਅਤੇ ਅਕਾਲੀ ਦਲ ਦੇ ਹੋਰ ਆਗੂਆਂ ਨੂੰ ਪੁਲਿਸ ਵੱਲੋਂ ਹਿਰਾਸਤ ਵਿਚ ਲੈ ਲਿਆ ਗਿਆ ਹੈ। ਅਕਾਲੀ ਦਲ ਦੇ ਇਹਨਾਂ ਆਗੂਆਂ ਨੂੰ ਸਾਰੰਗਪੁਰ ਪੁਲਿਸ ਸਟੇਸ਼ਨ ਲੈ ਜਾਇਆ ਗਿਆ ਹੈ, ਜਿੱਥੇ ਸੁਖਬੀਰ ਬਾਦਲ ਦੀ ਅਗਵਾਈ ਵਿੱਚ ਇਹਨਾਂ ਆਗੂਆਂ ਵੱਲੋਂ ਥਾਣੇ ‘ਚ ਹੀ ਧਰਨਾ ਲਾ ਦਿੱਤਾ ਗਿਆ।

 

ਦਰਅਸਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਹੋਰ ਆਗੂਆਂ ਵੱਲੋਂ ਬਿਕਰਮ ਸਿੰਘ ਮਜੀਠੀਆ ਨੂੰ ਨਸ਼ਿਆਂ ਦੇ ਝੂਠੇ ਕੇਸ ’ਚ ਫਸਾਉਣ ਦੀ ਕਾਂਗਰਸ ਦੀ ਸਾਜਿਸ਼ ਦੇ ਖ਼ਿਲਾਫ਼ ਰੋਸ ਪ੍ਰਗਟਾਉਣ ਲਈ ਮੁੱਖ ਮੰਤਰੀ ਚੰਨੀ ਦੀ ਰਿਹਾਇਸ਼ ਦਾ ਘਿਰਾਓ ਕਰਨਾ ਜਾ ਰਹੇ ਸਨ। ਇਸੇ ਦੌਰਾਨ ਹੀ ਉਨ੍ਹਾਂ ਨੂੰ ਪੁਲਿਸ ਵੱਲੋਂ ਹਿਰਾਸਤ ’ਚ ਲੈ ਲਿਆ ਗਿਆ।

- Advertisement -

 

ਪੁਲਿਸ ਨੇ ਸੁਖਬੀਰ ਬਾਦਲ, ਪ੍ਰੇਮ ਸਿੰਘ ਚੰਦੂਮਾਜਰਾ, ਐੱਨ.ਕੇ.ਸ਼ਰਮਾ, ਡਾ. ਦਲਜੀਤ ਸਿੰਘ ਚੀਮਾ ਅਤੇ ਹੋਰ ਆਗੂਆਂ ਨੂੰ ਹਿਰਾਸਤ ‘ਚ ਲੈ ਕੇ ਸਾਰੰਗਪੁਰ ਪੁਲਿਸ ਸਟੇਸ਼ਨ ‘ਚ ਰੱਖਿਆ ਹੈ, ਜਿੱਥੇ ਅਕਾਲੀ ਆਗੂ ਸਰਕਾਰ ਖ਼ਿਲਾਫ਼ ਧਰਨਾ ਲਗਾਈ ਬੈਠੇ ਹਨ।

PunjabKesari

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਦੇ ਬਾਹਰ ਗ੍ਰਿਫ਼ਤਾਰੀਆਂ ਦੇਣ ਪੁੱਜੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ’ਚ ਮੁਲਾਜ਼ਮ ਕੁੱਟੇ ਜਾ ਰਹੇ ਹਨ, ਗ਼ਰੀਬ ਤੇ ਕਿਸਾਨ ਕੁੱਟੇ ਜਾ ਰਹੇ ਹਨ ਪਰ ਉਨ੍ਹਾਂ ਤੋਂ ਕੋਈ ਪੁੱਛਗਿੱਛ ਨਹੀਂ ਕੀਤੀ ਜਾ ਰਹੀ ਹੈ।

- Advertisement -

ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਅਕਾਲੀ ਵਰਕਰਾਂ ’ਤੇ ਝੂਠੇ ਕੇਸ ਦਰਜ ਕੀਤੇ ਹਨ, ਹੁਣ ਹਿੰਮਤ ਹੈ ਤਾਂ ਸਾਡੇ ’ਤੇ ਵੀ ਕੇਸ ਦਰਜ ਕਰਨ। ਇਕ ਮਹੀਨਾ ਇਨ੍ਹਾਂ ਦੇ ਕੋਲ ਰਹਿ ਗਿਆ ਹੈ, ਜੋ ਵੀ ਕਰਨਾ ਹੈ ਇਹ ਕਰ ਲੈਣ। ਉਸ ਤੋਂ ਬਾਅਦ ਜੋ-ਜੋ ਇਨ੍ਹਾਂ ਨੇ ਝੂਠੇ ਕੰਮ ਕੀਤੇ ਹਨ, ਉਸ ਦਾ ਇਨਸਾਫ਼ ਕੀਤਾ ਜਾਵੇਗਾ।

PunjabKesari

ਸੁਖਬੀਰ ਸਿੰਘ ਬਾਦਲ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਕੋਲ ਪੱਕੀ ਖ਼ਬਰ ਹੈ ਕਿ ਮੁੱਖ ਮੰਤਰੀ ਨੇ ਡੀ. ਜੀ. ਪੀ. ਨੂੰ ਮਜੀਠੀਆ ਦੇ ਖਿਲਾਫ ਝੂਠਾ ਕੇਸ ਦਰਜ ਕਰਨ ਦੀਆਂ ਹਦਾਇਤਾਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹਾ ਮੁੱਖ ਮੰਤਰੀ ਦੀ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਹੋਈ ਮੀਟਿੰਗ ਤੋਂ ਬਾਅਦ ਕੀਤਾ ਗਿਆ ਹੈ।

Share this Article
Leave a comment