ਪਟਿਆਲਾ: ਪਟਿਆਲਾ ਪੁਲਿਸ ਨੇ ਅਮਰੀਕਾ ਤੋਂ ਡਿਪੋਰਟ ਕੀਤੇ ਗਏ ਪਟਿਆਲਾ ਦੇ ਰਾਜਪੁਰਾ ਤੋਂ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਸੰਦੀਪ ਅਤੇ ਪ੍ਰਦੀਪ, ਜਿਨ੍ਹਾਂ ਨੂੰ ਹਾਲ ਹੀ ਵਿੱਚ ਅਮਰੀਕਾ ਤੋਂ ਡਿਪੋਰਟ ਕੀਤਾ ਗਿਆ ਸੀ, ਵੀ ਇਸ ਜਹਾਜ਼ ਵਿੱਚ ਸ਼ਾਮਲ ਸਨ। ਦੱਸਿਆ ਜਾ ਰਿਹਾ ਹੈ ਕਿ ਇਹ ਦੋਵੇਂ ਸਾਲ 2023 ਵਿਚ ਹੋਏ ਕਤਲ ਕੇਸ ਵਿਚ ਪੁਲਿਸ ਨੂੰ ਲੋੜੀਂਦੇ ਸਨ।
ਇਸ ਦੌਰਾਨ, ਅਮਰੀਕਾ ਤੋਂ ਡਿਪੋਰਟੀਆ ਦਾ ਅਪਰਾਧਿਕ ਰਿਕਾਰਡ ਸਾਹਮਣੇ ਆਇਆ। ਜਿਸ ਤੋਂ ਬਾਅਦ ਪਟਿਆਲਾ ਪੁਲਿਸ ਨੇ ਦੋਵਾਂ ਨੂੰ ਆਪਣੀ ਹਿਰਾਸਤ ਵਿੱਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਸ਼ਨੀਵਾਰ ਨੂੰ ਡਿਪੋਰਟ ਕਰਕੇ ਵਾਪਸ ਭੇਜੇ ਗਏ ਲੋਕਾਂ ਵਿੱਚ ਪੰਜਾਬ ਦੇ 67, ਹਰਿਆਣਾ ਦੇ 33, ਗੁਜਰਾਤ ਦੇ 8, ਉੱਤਰ ਪ੍ਰਦੇਸ਼, ਗੋਆ, ਮਹਾਰਾਸ਼ਟਰ ਅਤੇ ਰਾਜਸਥਾਨ ਤੋਂ 2-2 ਅਤੇ ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਤੋਂ 1-1 ਵਿਅਕਤੀ ਸ਼ਾਮਲ ਹੈ। ਇਨ੍ਹਾਂ ਡਿਪਰੋਰਟ ਭਾਰਤੀਆਂ ‘ਚ ਪੰਜਾਬ ਸੂਬੇ ਦੇ ਲੋਕਾਂ ਵਿੱਚੋਂ ਗੁਰਦਾਸਪੁਰ ਤੋਂ 11, ਹੁਸ਼ਿਆਰਪੁਰ 10, ਕਪੂਰਥਲਾ 10, ਪਟਿਆਲਾ 7, ਅੰਮ੍ਰਿਤਸਰ 6, ਜਲੰਧਰ 5, ਫਿਰੋਜ਼ਪੁਰ 4, ਤਰਨਤਾਰਨ 3, ਮੁਹਾਲੀ 3, ਸੰਗਰੂਰ 3, ਰੋਪੜ 1, ਲੁਧਿਆਣਾ 1, ਮੋਗਾ 1, ਫ਼ਰੀਦਕੋਟ 1 ਅਤੇ ਫਤਿਹਗੜ੍ਹ ਸਾਹਿਬ 1 ਨੌਜਵਾਨ ਸ਼ਾਮਲ ਹੈ। ਇੰਨ੍ਹਾਂ ‘ਚ ਜਿਆਦਾਤਰ 18 ਤੋਂ 30 ਸਾਲ ਦੇ ਲੋਕ ਸ਼ਾਮਲ ਸਨ।
ਇਸ ਤੋਂ ਪਹਿਲਾਂ 5 ਫਰਵਰੀ ਨੂੰ, 104 ਐਨਆਰਆਈਜ਼ ਨੂੰ ਜ਼ਬਰਦਸਤੀ ਵਾਪਸ ਭੇਜਿਆ ਗਿਆ ਸੀ। ਇਨ੍ਹਾਂ ਵਿੱਚ, ਬੱਚਿਆਂ ਨੂੰ ਛੱਡ ਕੇ, ਪੁਰਸ਼ਾਂ ਅਤੇ ਔਰਤਾਂ ਨੂੰ ਹੱਥਕੜੀਆਂ ਅਤੇ ਬੇੜੀਆਂ ਵਿੱਚ ਬੰਨ੍ਹ ਕੇ ਲਿਆਂਦਾ ਗਿਆ ਸੀ। ਤੀਜਾ ਬੈੱਚ ਅੱਜ (16 ਫਰਵਰੀ) ਰਾਤ 10 ਵਜੇ ਪਹੁੰਚੇਗਾ। ਇਸ ਵਿੱਚ 157 ਐਨਆਰਆਈ ਹੋਣਗੇ।