ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਟਰਾਂਜ਼ਿਟ ਰਿਮਾਂਡ ‘ਤੇ ਦਿੱਲੀ ਤੋਂ ਮੁਕਤਸਰ ਲੈ ਕੇ ਪਹੁੰਚੀ ਪੁਲਿਸ

Rajneet Kaur
1 Min Read
ਸ੍ਰੀ ਮੁਕਤਸਰ ਸਾਹਿਬ: ਸ੍ਰੀ ਮੁਕਤਸਰ ਸਾਹਿਬ ਪੁਲਿਸ ਦੇਰ ਰਾਤ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਟਰਾਂਜ਼ਿਟ ਰਿਮਾਂਡ ‘ਤੇ ਦਿੱਲੀ ਤੋਂ ਮੁਕਤਸਰ ਪਹੁੰਚੀ ਹੈ। ਜਿਸਨੂੰ ਸ੍ਰੀ ਮੁਕਤਸਰ ਸਾਹਿਬ ਦੇ ਸੀ.ਆਈ.ਏ ਸਟਾਫ ‘ਚ ਰੱਖਿਆ ਗਿਆ ਹੈ। ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਸ੍ਰੀ ਮੁਕਤਸਰ ਸਾਹਿਬ ਦੇ ਰਹਿਣ ਵਾਲੇ ਇੱਕ ਵਿਅਕਤੀ ਤੋਂ 30 ਰੁਪਏ ਦੀ ਫਿਰੌਤੀ ਲਈ ਸੀ।
 ਬਿਸ਼ਨੋਈ ਖਿਲਾਫ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਲੱਖਾਂ ਦੀ ਮੰਗ ਨੂੰ ਲੈ ਕੇ ਧਾਰਾ 387 506 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਜਿਸ ਕਾਰਨ ਅੱਜ ਸਵੇਰੇ ਭਾਰੀ ਪੁਲਿਸ ਸੁਰੱਖਿਆ ਦੇ ਚੱਲਦਿਆਂ ਗੈਂਗਸਟਰ ਲਾਰੈਂਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਬਿਸ਼ਨੋਈ ਦੀ NIA ਹਿਰਾਸਤ ਅੱਜ ਖ਼ਤਮ ਹੋ ਰਹੀ ਸੀ । NIA ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ 12 ਦਿਨਾਂ ਦਾ ਰਿਮਾਂਡ ਮੰਗਿਆ ਸੀ।
NIA ਨੇ ਕਿਹਾ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਦੇ ਮਾਮਲੇ ਦੇ ਤਾਰ ਵਿਦੇਸ਼ ਨਾਲ ਜੁੜੇ ਹੋਏ ਹਨ।  NIA ਨੇ ਬਿਸ਼ਨੋਈ ਖ਼ਿਲਾਫ਼ ਯੂਏਪੀਏ ਤਹਿਤ ਨਵਾਂ ਕੇਸ ਦਰਜ ਕੀਤਾ ਹੈ। NIA ਅਨੁਸਾਰ ਬਿਸ਼ਨੋਈ ਅੱਤਵਾਦੀ ਗਤੀਵਿਧੀਆਂ ‘ਚ ਸ਼ਾਮਲ ਰਿਹਾ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment