Home / ਸਿਆਸਤ / ਜੰਮੂ ਅੰਦਰ ਧਾਰਾ 370 ਹਟਾਏ ਜਾਣ ਤੋਂ ਬਾਅਦ ਪਠਾਨਕੋਟ ਅੰਦਰ ਹੋਏ ਵੱਡੀ ਮਾਤਰਾ ‘ਚ ਹਥਿਆਰ ਬਰਾਮਦ

ਜੰਮੂ ਅੰਦਰ ਧਾਰਾ 370 ਹਟਾਏ ਜਾਣ ਤੋਂ ਬਾਅਦ ਪਠਾਨਕੋਟ ਅੰਦਰ ਹੋਏ ਵੱਡੀ ਮਾਤਰਾ ‘ਚ ਹਥਿਆਰ ਬਰਾਮਦ

ਪਠਾਨਕੋਟ : ਇੱਕ ਪਾਸੇ ਜਿੱਥੇ ਸੂਬੇ ਅੰਦਰ ਲੁੱਟ ਖੋਹ ਅਤੇ ਹੋਰ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ ਉੱਥੇ ਹੀ ਇਸ ਵੇਲੇ ਇੱਕ ਹੋਰ ਖ਼ਬਰ ਸਾਹਮਣੇ ਆਈ ਹੈ ਜਿਸ ਨੇ ਸੂਬੇ ਅੰਦਰ ਸਨਸਨੀ ਫੈਲਾਅ ਦਿੱਤੀ ਹੈ। ਜਾਣਕਾਰੀ ਮੁਤਾਬਿਕ ਇੱਥੇ ਪੁਲਿਸ ਨੇ ਪੰਜਾਬ ਜੰਮੂ ਬਾਰਡਰ ‘ਤੇ ਇੱਕ ਅਜਿਹਾ ਟਰੱਕ ਫੜ੍ਨ ਦਾ ਦਾਅਵਾ ਕੀਤਾ ਹੈ ਜਿਸ ਵਿੱਚੋਂ ਹਥਿਆਰ ਬਰਾਮਦ ਹੋਏ ਹਨ। ਇੱਥੇ ਹੀ ਬੱਸ ਨਹੀਂ ਪੁਲਿਸ ਵੱਲੋਂ ਇਸ ਟਰੱਕ ਸਮੇਤ 3 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ। ਪੁਲਿਸ ਵੱਲੋਂ ਇਨ੍ਹਾਂ ਵਿਅਕਤੀਆਂ ਦਾ ਹਿਜਬੁਲ ਮੁਜਾਹਿਦੀਨ ਨਾਮਕ ਅੱਤਵਾਦੀ ਸੰਗਠਨ ਨਾਲ ਜੁੜੇ ਹੋਣ ਦਾ ਸ਼ੱਕ ਪ੍ਰਗਟਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜੰਮੂ ਦੇ ਆਈਜੀ ਮਕੇਸ਼ ਸਿੰਘ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀ ਕਸ਼ਮੀਰ ਦੇ ਰਹਿਣ ਵਾਲੇ ਹਨ ਅਤੇ ਸੁਰੱਖਿਆ ਦਸਤੇ ਨੂੰ ਉਨ੍ਹਾਂ ਦੇ ਅੰਮ੍ਰਿਤਸਰ ਤੋਂ ਆਉਣ ਦੀ ਸੂਚਨਾ ਮਿਲੀ ਸੀ। ਮਕੇਸ਼ ਸਿੰਘ ਨੇ ਦੱਸਿਆ ਕਿ ਕਠੂਆ ‘ਚ ਨਾਕਾਬੰਦੀ ਦੌਰਾਨ ਟਰੱਕ ‘ਚ ਰੱਖੇ ਸੇਬਾਂ ਵਿੱਚੋਂ ਇਹ ਵਿਸਫੋਟਕ ਹਥਿਆਰ ਬਰਾਮਦ ਕੀਤੇ ਗਏ ਹਨ। ਆਈਜੀ ਮਕੇਸ਼ ਅਨੁਸਾਰ ਟਰੱਕ ਵਿੱਚੋਂ 4 ਏਕੇ 56 ਅਤੇ 2 ਏਕੇ 47 ਬਰਾਮਦ ਕੀਤੀਆਂ ਗਈਆਂ ਹਨ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਇਲਾਕੇ ਅੰਦਰ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਜੰਮੂ ਅੰਦਰ ਧਾਰਾ 370 ਹਟਾਏ ਜਾਣ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਕਾਰ ਮਾਹੌਲ ਤਲਖੀ ਭਰਿਆ ਬਣ ਗਿਆ ਸੀ। ਇਸ ਦੌਰਾਨ ਪਾਕਿਸਤਾਨ ਵੱਲੋਂ ਭਾਰਤ ਵਿਰੋਧੀ  ਬਿਆਨਬਾਜ਼ੀਆਂ ਵੀ ਕੀਤੀਆਂ ਗਈਆਂ ਸਨ।

Check Also

ਟਰੰਪ ਵਿਰੁੱਧ ਪੰਜਾਬ ‘ਚ ਉੱਠਿਆ ਵਿਦਰੋਹ, ਜਥੇਬੰਦੀਆਂ ਨੇ ਕੀਤਾ ਵੱਡਾ ਐਲਾਨ

ਬਰਨਾਲਾ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅੱਜ ਭਾਰਤ ਦੌਰੇ ‘ਤੇ ਪਹੁੰਚੇ ਹਨ। ਇਸ ਦੌਰਾਨ ਜਿੱਥੇ …

Leave a Reply

Your email address will not be published. Required fields are marked *