ਬਰੈਂਪਟਨ ‘ਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਨੇ ਸਿੱਖ ਭਾਈਚਾਰੇ ਦੇ ਹਿਰਦੇ ਵਲੂੰਧਰੇ

TeamGlobalPunjab
2 Min Read

ਬਰੈਂਪਟਨ: ਕੈਨੇਡਾ ਦੇ ਸ਼ਹਿਰ ਬਰੈਂਪਟਨ ‘ਚ ਗੁਰਦੁਆਰਾ ਦਸਮੇਸ਼ ਦਰਬਾਰ ਸਣੇ ਦੋ ਥਾਵਾਂ ‘ਤੇ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਪਹਿਲੀ ਘਟਨਾ ਗੁਰਦੁਆਰਾ ਦਸ਼ਮੇਸ਼ ਦਰਬਾਰ ਵਿਖੇ ਸਾਹਮਣੇ ਆਈ ਜਿਥੇ ਬੇਅਦਬੀ ਕਰਨ ਵਾਲੇ ਦੀਆਂ ਤਸਵੀਰਾਂ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋ ਗਈਆਂ, ਜਿਸ ਤੋਂ ਬਾਅਦ ਇਸਦੀ ਜਾਂਚ ਵੀ ਪੂਰੀ ਹੋ ਚੁੱਕੀ ਹੈ। ਜਦਕਿ ਦੂਜੀ ਘਟਨਾ ਸਟੀਲਜ਼ ਐਵੇਨਿਊ ਅਤੇ ਮੈਲਨੀ ਡਰਾਈਵ ਇਲਾਕੇ ਵਿਚ ਵਾਪਰੀ।

ਬਰੈਂਪਟਨ ਦੇ ਗੁਰਦੁਆਰਾ ਦਸਮੇਸ਼ ਦਰਬਾਰ ‘ਚ ਵਾਪਰੀ ਬੇਅਦਬੀ ਦੀ ਘਟਨਾ ਦੀ ਜਾਂਚ ਮੁਕੰਮਲ ਹੋ ਗਈ ਹੈ। ਪੀਲ ਰੀਜਨਲ ਪੁਲਿਸ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਉਨ੍ਹਾਂ ਨੇ ਘਟਨਾ ਦੀ ਹਰ ਪੱਖ ਤੋਂ ਜਾਂਚ ਕੀਤੀ ਹੈ ਤੇ ਵਿਅਕਤੀ ਦੀ ਵੀ ਪਛਾਣ ਕਰ ਲਈ ਗਈ ਹੈ, ਸਬੂਤਾਂ ਤੋਂ ਇਹ ਸਾਹਮਣੇ ਆਇਆ ਹੈ ਕਿ ਇਹ ਘਟਨਾ ਕਿਸੇ ਵੀ ਤਰ੍ਹਾਂ ਨਾਲ ਨਫਰਤ ਜਾਂ ਸਿਆਸਤ ਤੋਂ ਪ੍ਰੇਰਿਤ ਨਹੀਂ ਸੀ।

ਬਰੈਂਪਟਨ ਦੇ ਮੇਅਰ ਪੈਟ੍ਰਿਕ ਬ੍ਰਾਊਨ ਨੇ ਘਟਨਾ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਸੀ ਕਿ ਪੀਲ ਪੁਲਿਸ ਵਲੋਂ ਮਾਮਲੇ ਵਿਚ ਪੜਤਾਲ ਕੀਤੀ ਜਾ ਰਹੀ ਹੈ ਅਤੇ ਇਸ ਮੁਸ਼ਕਲ ਘੜੀ ਦੌਰਾਨ ਸਾਰੇ ਧਰਮਾਂ ਦੇ ਲੋਕਾਂ ਨੂੰ ਇਕਜੁਟ ਹੋਣ ਦੀ ਜ਼ਰੂਰਤ ਹੈ।

- Advertisement -

ਦੱਸਣਯੋਗ ਹੈ ਕਿ ਗੁਰੂਘਰ ‘ਚ ਵਾਪਰੀ ਘਟਨਾ ਦੀ ਸੀ.ਸੀ.ਟੀ.ਵੀ. ਫੁਟੇਜ ਵਿੱਚ ਸਾਹਮਣੇ ਆਇਆ ਸੀ ਵਿਅਕਤੀ ਬਗ਼ੈਰ ਰਜਿਸਟਰ ਵਿੱਚ ਦਸਤਖ਼ਤ ਕੀਤੇ ਗੁਰੂ ਘਰ ‘ਚ ਦਾਖਲ ਹੁੰਦਾ ਹੈ ਅਤੇ ਉਥੋਂ ਦੇ ਸੇਵਾਦਾਰ ਤੋਂ ਗੁਟਕਾ ਸਾਹਿਬ ਲੈ ਕੇ ਰਵਾਨਾ ਹੋ ਜਾਂਦਾ ਹੈ। ਇਸ ਤੋਂ ਕੁਝ ਦੇਰ ਬਾਅਦ ਇਕ ਨੌਜਵਾਨ ਨੂੰ ਗੁਟਕਾ ਸਾਹਿਬ ਦੇ ਅੰਗ ਖਿਲਰੇ ਹੋਏ ਮਿਲੇ। ਕੈਨੇਡਾ ‘ਚ ਵਾਪਰੀ ਅਜਿਹੀ ਘਟਨਾ ਕਾਰਨ ਸਿੱਖ ਭਾਈਚਾਰੇ ਦੇ ਹਿਰਦੇ ਵਲੂੰਧਰੇ ਗਏ ਹਨ।

Share this Article
Leave a comment