ਫਾਜ਼ਿਲਕਾ: ਜਲਾਲਾਬਾਦ ਖੇਤਰ ਦੇ ਮੰਨੇਵਾਲਾ ਰੋਡ ‘ਤੇ ਨਾਕੇ ‘ਤੇ ਤਾਇਨਾਤ ਕਾਂਸਟੇਬਲ ਬਲਵਿੰਦਰ ਸਿੰਘ ਵਾਸੀ ਝਾੜੀਵਾਲਾ ਅਤੇ ਬਲਵਿੰਦਰ ਸਿੰਘ ਵਾਸੀ ਬਾਹਮਨੀ ਵਾਲਾ ਉੱਤੇ ਚਾਰ ਨਕਾਬਪੋਸ਼ ਵਿਅਕਤੀਆਂ ਨੇ ਡੰਡਿਆਂ ਨਾਲ ਕੁੱਟ ਕੁੱਟ ਜ਼ਖਮੀ ਕਰ ਦਿੱਤਾ। ਦੋਵੇਂ ਜ਼ਖਮੀ ਕਾਂਸਟੇਬਲ ਨੂੰ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਪੁਲਿਸ ਨੇ ਦੋਵੇਂ ਹਮਲਾਵਰਾਂ ਦੀ ਵੀ ਪਹਿਚਾਣ ਕਰ ਲਈ ਹੈ। ਥਾਣਾ ਸਿਟੀ ਪੁਲਿਸ ਨੇ ਚਾਰ ਹਮਲਾਵਰਾਂ ਖਿਲਾਫ ਮਾਮਲਾ ਦਰਜ ਕਰ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸੂਚਨਾ ਮਿਲਦੇ ਹੀ ਡੀਐਸਪੀ ਜਸਪਾਲ ਸਿੰਘ ਢਿੱਲੋਂ ਅਤੇ ਥਾਣਾ ਸਿਟੀ ਦੇ ਮੁਖੀ ਅਮਰਿੰਦਰ ਸਿੰਘ ਮੌਕੇ ‘ਤੇ ਪਹੁੰਚੇ। ਡੀਐਸਪੀ ਜਸਪਾਲ ਸਿੰਘ ਢਿੱਲੋਂ ਨੇ ਦੱਸਿਆ ਕਿ ਸੋਮਵਾਰ ਰਾਤ ਨੂੰ ਦੋਵੇਂ ਮੁਲਾਜ਼ਮ ਨਾਕੇ ‘ਤੇ ਤਾਇਨਾਤ ਸਨ। ਇਸ ‘ਤੇ ਚਾਰ ਨਕਾਬਪੋਸ਼ਾਂ ਨੇ ਹਮਲਾ ਕਰ ਦਿੱਤਾ। ਢਿੱਲੋਂ ਨੇ ਕਿਹਾ ਕਿ ਦੋਵੇ ਮੁਲਜ਼ਮਾਂ ਦੀ ਪਹਿਚਾਣ ਹੋ ਗਈ ਹੈ ਉਨ੍ਹਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਮੁਲਜ਼ਮਾਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।