ਜੇਪੀ ਨੱਡਾ ਦਾ ਵਿਰੋਧ ਕਰਨ ਪਹੁੰਚੇ ਕਿਸਾਨਾਂ ਨੂੰ ਪੁਲਿਸ ਨੇ ਹਿਰਾਸਤ ’ਚ ਲਿਆ

TeamGlobalPunjab
3 Min Read

ਬਠਿੰਡਾ: ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਆਗੂ ਪੂਰੀ ਤਰ੍ਹਾਂ ਸਰਗਰਮ ਹਨ। ਹਰ ਸਿਆਸੀ ਪਾਰਟੀ ਵੱਲੋਂ ਆਪਣਾ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਕਈ ਸਟਾਰ ਪ੍ਰਚਾਰਕ ਵੀ ਆਪਣੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ `ਚ ਵੋਟ ਮੰਗ ਰਹੇ ਹਨ। ਇਸ ਦੇ ਚੱਲਦਿਆਂ ਭਾਜਪਾ ਵੱਲੋਂ ਵੀ ਪੰਜਾਬ ’ਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ, ਪਰ ਇਸ ਦੌਰਾਨ ਉਨ੍ਹਾਂ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਬਠਿੰਡਾ ਦੇ ਹਲਕਾ ਮੌੜ ਮੰਡੀ ਤੋਂ ਭਾਜਪਾ ਦੇ ਉਮੀਦਵਾਰ ਦਿਆਲ ਦਾਸ ਸੋਢੀ ਦੇ ਹੱਕ ਚ ਚੋਣ ਪ੍ਰਚਾਰ ਕਰਨ ਲਈ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਪਹੁੰਚ ਰਹੇ ਸਨ। ਜਿਨ੍ਹਾਂ ਦਾ ਵਿਰੋਧ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਆਗੂ ਵੱਡੀ ਗਿਣਤੀ ’ਚ ਪਹੁੰਚੇ। ਨੱਡਾ ਨੇ ਬਠਿੰਡਾ ਮੌੜ ਰੋਡ ‘ਤੇ ਸੰਤ ਫਤਿਹ ਸਿੰਘ ਕਾਨਵੈਂਟ ਸਕੂਲ ਵਿੱਚ ਬਣਾਏ ਗਏ ਹੇਲੀਪੈਡ ‘ਤੇ ਉਤਰਨਾ ਸੀ। ਜਿਸ ਤੋਂ ਬਾਅਦ ਸੜਕ ਦੇ ਰਸਤਿਓਂ ਰੈਲੀ ‘ਚ ਜਾਣਾ ਸੀ, ਪਰ ਕਿਸਾਨਾਂ ਨੇ ਰੈਲੀ ਨੂੰ ਜਾਣ ਵਾਲੇ ਰਸਤੇ ਵਿੱਚ ਆਉਂਦੇ ਚੌਕ ਵਿੱਚ ਹੀ ਧਰਨਾ ਲਗਾ ਦਿੱਤਾ।

ਉਨ੍ਹਾਂ ਵਲੋਂ ਬਠਿੰਡਾ ਰੋਡ ਨੂੰ ਵੀ ਜਾਮ ਕੀਤਾ ਗਿਆ, ਜਦਕਿ ਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਤੋਂ ਰੋਕਣ ਲਈ ਭਾਰੀ ਗਿਣਤੀ ਵਿੱਚ ਪੁਲਿਸ ਬਲ ਅਤੇ ਸੁਰੱਖਿਆ ਕਰਮੀਆਂ ਨੂੰ ਤਾਇਨਾਤ ਕੀਤਾ ਗਿਆ ਸੀ। ਇਸ ਦੌਰਾਨ ਕਿਸਾਨਾਂ ਦੀ ਪੁਲਿਸ ਨਾਲ ਕਾਫ਼ੀ ਧੱਕਾ-ਮੁੱਕੀ ਵੀ ਹੋਈ। ਇੱਥੋਂ ਤੱਕ ਕਿ ਸਿੱਧੂਪੁਰ ਯੂਨੀਅਨ ਦੇ ਆਗੂ ਜਦੋਂ ਧਰਨਾ ਲਗਾਉਣ ਲਈ ਫਸੇ ਰਹੇ ਤਾਂ ਪੁਲਿਸ ਨੇ ਜ਼ਬਰਦਸਤੀ ਉਨ੍ਹਾਂ ਨੂੰ ਫੜ ਕਰ ਬੱਸਾਂ ਵਿੱਚ ਬਿਠਾਉਣਾ ਸ਼ੁਰੂ ਕਰ ਦਿੱਤਾ। ਇਸ ਦੇ ਵਿਰੋਧ ਵਿੱਚ ਕਿਸਾਨਾਂ ਨੇ ਸੜਕ ‘ਤੇ ਧਰਨਾ ਲਗਾ ਦਿੱਤਾ।

- Advertisement -

ਇਸ ਦੌਰਾਨ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕਿਸਾਨਾਂ ਨਾਲ ਕੇਂਦਰ ਵੱਲੋਂ ਕਈ ਵਾਅਦੇ ਕੀਤੇ ਗਏ ਸੀ ਜਿਨ੍ਹਾਂ ਨੂੰ ਅੱਜ ਤੱਕ ਪੂਰਾ ਨਹੀਂ ਕੀਤਾ ਗਿਆ ਹੈ। ਇਨ੍ਹਾਂ ਹੀ ਨਹੀਂ ਲਖੀਮਪੁਰ ਖੀਰੀ ਦੇ ਦੋਸ਼ੀਆਂ ਨੂੰ ਵੀ ਸਜ਼ਾ ਨਹੀਂ ਦਿੱਤੀ ਗਈ ਹੈ। ਜਿਸ ਦੇ ਕਾਰਨ ਉਨ੍ਹਾਂ ਵੱਲੋਂ ਇਹ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨ ਆਗੂਆਂ ਦਾ ਇਹ ਵੀ ਕਹਿਣਾ ਹੈ ਕਿ ਪੰਜਾਬ ਚ ਹਰ ਥਾਂ ’ਤੇ ਭਾਜਪਾ ਆਗੂਆਂ ਦਾ ਪੂਰਾ ਵਿਰੋਧ ਕੀਤਾ ਜਾਵੇਗਾ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment