ਪੰਜਾਬ ‘ਚ ਲਾਰੈਂਸ ਗੈਂਗ ਨਾਲ ਪੁਲਿਸ ਐਨਕਾਊਂਟਰ, ਦੋ ਬਦਮਾਸ਼ਾਂ ਨੂੰ ਮਾਰੀਆਂ ਗੋਲੀਆਂ

Rajneet Kaur
2 Min Read

ਜਲੰਧਰ : ਜਲੰਧਰ ‘ਚ ਗੈਂਗਸਟਰਾਂ ਤੇ ਪੁਲਿਸ ਵਿਚਾਲੇ ਮੁਕਾਬਲਾ ਹੋਇਆ ਹੈ। ਜਿਸ ‘ਚ ਦੋ ਬਦਮਾਸ਼ਾਂ ਨੂੰ ਗੋਲੀ ਲੱਗ ਗਈ, ਜਦੋਂਕਿ ਇਕ ਪੁਲਿਸ ਮੁਲਾਜ਼ਮ ਦੀ ਪੱਗ ‘ਤੇ ਗੋਲੀ ਲੱਗਣ ਕਾਰਨ ਉਸ ਦਾ ਬਚਾਅ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਇਹ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦੇ ਦੱਸੇ ਜਾ ਰਹੇ ਹਨ।

ਸੂਤਰਾਂ ਤੋਂ ਪਤਾ ਲੱਗਾ ਹੈ ਕਿ ਇਹ ਮੁਕਾਬਲਾ ਨਾਖਾਂ ਵਾਲੇ ਬਾਗ ਦੇ ਨਾਲ ਲੱਗਦੀ ਗੁਲਮੋਹਰ ਕਾਲੋਨੀ ਅੰਦਰ ਹੋਇਆ। ਇਹ ਇਲਾਕਾ ਭਾਰਗਵ ਕੈਂਪ ਥਾਣੇ ਅਧੀਨ ਆਉਂਦਾ ਹੈ। ਜ਼ਖਮੀ ਪੁਲਿਸ ਮੁਲਾਜ਼ਮ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ।

ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਵਿੱਚ ਨਿਤਿਨ ਵਾਸੀ ਜਲੰਧਰ ਅਤੇ ਆਸ਼ੀਸ਼ ਵਾਸੀ ਬੁੱਲੋਵਾਲ, ਹੁਸ਼ਿਆਰਪੁਰ ਸ਼ਾਮਿਲ ਹਨ। ਦੋਵੇਂ ਲਾਰੈਂਸ ਗੈਂਗ ਨਾਲ ਸਬੰਧਿਤ ਹਨ। ਇਹ ਦੋਵੇਂ ਅਮਰੀਕਾ ‘ਚ ਬੈਠੇ ਗੈਂਗਸਟਰ ਲੱਕੀ ਦੇ ਕਹਿਣ ‘ਤੇ ਸ਼ਹਿਰ ‘ਚ ਦੋ ਲੋਕਾਂ ਨੂੰ ਨਿਸ਼ਾਨਾ ਬਣਾਉਣ ਜਾ ਰਹੇ ਸਨ। ਉਸ ਖ਼ਿਲਾਫ਼ ਪੰਜਾਬ ਵਿੱਚ 10 ਤੋਂ ਵੱਧ ਕੇਸ ਦਰਜ ਹਨ।

ਸ਼ੁਰੂਆਤੀ ਜਾਣਕਾਰੀ ਅਨੁਸਾਰ ਸੀਆਈਏ ਦੀ ਟੀਮ ਭਗੌੜਿਆਂ ਬਾਰੇ ਸੂਚਨਾ ‘ਤੇ ਰੇਡ ਕਰਨ ਗਈ ਸੀ। ਇਸ ਦੌਰਾਨ ਮੁਲਜ਼ਮਾਂ ਨੇ ਪੁਲਿਸ ’ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਵਿੱਚ ਦੋ ਮੁਲਜ਼ਮਾਂ ਨੂੰ ਗੋਲੀਆਂ ਲੱਗੀਆਂ।

- Advertisement -

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment