Breaking News

ਛੇਹਰਟਾ ਗੋਲੀਕਾਂਡ ‘ਚ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਅਜਨਾਲਾ ਤੋਂ ਤਿੰਨ ਹੋਰ ਸਮੱਗਲਰਾਂ ਨੂੰ ਕੀਤਾ ਗ੍ਰਿਫਤਾਰ

ਅੰਮ੍ਰਿਤਸਰ : ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਛੇਹਰਟਾ ਥਾਣੇ ਅਧੀਨ ਆਉਂਦੇ ਇਲਾਕਾ ਨਰਾਇਣਗੜ੍ਹ ‘ਚ ਵੀਰਵਾਰ ਦੁਪਹਿਰ ਨੂੰ ਪੁਲਿਸ ਅਤੇ ਨਸ਼ਾ ਤਸਕਰਾਂ ਵਿਚਾਲੇ ਹੋਈ ਗੋਲੀਬਾਰੀ ਦੇ ਮਾਮਲੇ ‘ਚ ਸ਼ੁੱਕਰਵਾਰ ਦੇਰ ਰਾਤ ਅਜਨਾਲਾ ਤੋਂ ਤਿੰਨ ਹੋਰ ਸਮੱਗਲਰਾਂ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਪੁਲਿਸ ਸੂਤਰਾਂ ਮੁਤਾਬਕ ਗ੍ਰਿਫਤਾਰ ਕੀਤੇ ਗਏ ਗੈਂਗਸਟਰਾਂ ‘ਤੇ ਪੂਰੇ ਪੰਜਾਬ ‘ਚ ਵੱਡੀਆਂ ਲੁੱਟਾਂ ਖੋਹਾਂ ਕਰਨ ਦੇ ਮਾਮਲੇ ਤਾਂ ਦਰਜ ਹਨ ਪਰ ਅਸਲ ‘ਚ ਇਹ ਗੈਂਗਸਟਰ ਹੈਰੋਇਨ ਦੀ ਸਮੱਗਲਿੰਗ ਦੇ ਧੰਦੇ ਨਾਲ ਜੁੜੇ ਹੋਏ ਹਨ ।

ਪੁਲਿਸ ਵਲੋਂ ਫੜੇ ਗਏ ਦੋਸ਼ੀਆਂ ਦੀ ਪਛਾਣ ਗੁਰਜਿੰਦਰ ਸਿੰਘ, ਵਰਿੰਦਰ ਸਿੰਘ ਅਤੇ ਹਰਦੇਵ ਸਿੰਘ ਵਜੋਂ ਹੋਈ ਹੈ। ਹਾਲਾਂਕਿ ਇਨ੍ਹਾਂ ਤੋਂ ਪਹਿਲਾਂ ਪੁਲਿਸ ਨੇ ਰੋਬਿਨ ਅਤੇ ਰਵੀ ਨਾਮ ਦੇ ਦੋ ਸਮੱਗਲਰਾਂ ਨੂੰ 5 ਵਿਦੇਸ਼ੀ ਪਿਸਤੌਲਾਂ ਸਮੇਤ ਕਾਬੂ ਕੀਤਾ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਦੂਜੇ ਗਿਰੋਹ ਦਾ ਨਾਮੀ ਨਸ਼ਾ ਤਸਕਰ ਹਰਪਾਲ ਸਿੰਘ ਜੋ ਕਿ ਆਈਐਸਆਈ ਏਜੰਟ ਰਣਜੀਤ ਸਿੰਘ ਉਰਫ਼ ਚੀਤਾ ਦਾ ਰਿਸ਼ਤੇਦਾਰ ਹੈ।  ਹਰਪਾਲ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਪੁਲਿਸ  ਸੂਤਰਾਂ ਮੁਤਾਬਿਕ ਦੂਜਾ ਗੈਂਗ ਵੱਡੇ ਪੱਧਰ ‘ਤੇ ਹੈਰੋਇਨ ਦੇ ਧੰਦੇ ਨਾਲ ਜੁੜਿਆ ਹੈ ।ਇਸੇ ਗਰੁੱਪ ਦੇ ਹੀ ਝੀਤਾ ਸਮੇਤ ਕਈ ਮੈਂਬਰ 532 ਕਿਲੋ ਹੈਰੋਇਨ ਦੇ ਮਾਮਲੇ ‘ਚ ਜੇਲ ‘ਚ ਹਨ ਜਦਕਿ ਹੀ ਹਾਲ ਹੀ ਇਸੇ ਗੈਂਗ ਦੇ ਮੈਂਬਰ ਨੂੰ ਪੁਲਿਸ  ਨੇ 35 ਕਿਲੋ ਹੈਰੋਇਨ ਨਾਲ ਗ੍ਰਿਫਤਾਰ ਕੀਤਾ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Check Also

ਆਪ’ ਨੇ ਵਿਧਾਨ ਸਭਾ ਸਟਿੱਕਰਾਂ ਦੀ ਦੁਰਵਰਤੋਂ ਕਰਨ ਲਈ ਕਾਂਗਰਸ ਅਤੇ ਅਕਾਲੀ ਦਲ ਦੇ ਸਾਬਕਾ ਵਿਧਾਇਕਾਂ ‘ਤੇ ਸਾਧਿਆ ਨਿਸ਼ਾਨਾ

ਚੰਡੀਗੜ੍ਹ: ਵਿਧਾਨ ਸਭਾ ਦੇ ਸਟਿੱਕਰਾਂ ਅਤੇ ਇਸ ਦੀਆਂ ਸ਼ਕਤੀਆਂ ਦੀ ਦੁਰਵਰਤੋਂ ਕਰਨ ਲਈ ਕਾਂਗਰਸ ਅਤੇ …

Leave a Reply

Your email address will not be published. Required fields are marked *