ਪੁਲਿਸ ਨੇ NDPS ਤਹਿਤ 988 ਐੱਫਆਈਆਰ ਦਰਜ ਕਰ ਕੇ 1360 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ: ਅਮਨ ਅਰੋੜਾ

Global Team
1 Min Read

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਹੁਣ ਤੱਕ ਪੁਲਿਸ ਨੇ ਨਾਰਕੋਟਿਕਸ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ (ਐਨਡੀਪੀਐਸ) ਤਹਿਤ 988 ਐੱਫਆਈਆਰ ਦਰਜ ਕਰ ਕੇ 1360 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋ 1035 ਕਿਲੋ ਹੈਰੋਇਨ, ਅਫੀਮ ਅਤੇ ਹੋਰ ਸਿੰਥੈਟਿਕ ਡਰੱਗਜ਼, ਕਰੀਬ 6 ਲੱਖ 81 ਹਜ਼ਾਰ ਨਸ਼ੀਲੀਆਂ ਗੋਲੀਆਂ ਅਤੇ 36 ਲੱਖ ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰੀ ਨਾਲ ਸਬੰਧਤ 24 ਦੇ ਕਰੀਬ ਇਮਾਰਤਾਂ ਨੂੰ ਢਾਹਿਆ ਗਿਆ ਹੈ। ਇਨ੍ਹਾਂ ਲੋਕਾਂ ਨੇ ਗੈਰ-ਕਾਨੂੰਨੀ ਤਰੀਕਿਆਂ ਅਤੇ ਤਸਕਰੀ ਰਾਹੀਂ ਕਰੋੜਾਂ ਰੁਪਏ ਦੀ ਜਾਇਦਾਦ ਹਾਸਲ ਕੀਤੀ ਸੀ। ਇਸ ਦੇ ਨਾਲ ਹੀ ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਗੋਲੀ ਲੱਗਣ ਕਾਰਨ 19 ਤਸਕਰ ਵੀ ਜ਼ਖ਼ਮੀ ਹੋ ਗਏ।

ਅਰੋੜਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨਸ਼ਾ ਤਸਕਰਾਂ ਨੂੰ ਸੁਰੱਖਿਆ ਦਿੰਦੀਆਂ ਸਨ, ਜਿਸ ਕਾਰਨ ਪੰਜਾਬ ਅੱਜ ਤੱਕ ਨਸ਼ੇ ਦੀ ਮਾਰ ਝੱਲ ਰਿਹਾ ਹੈ। ਪਿਛਲੀਆਂ ਸਰਕਾਰਾਂ ਦੇ ਉਲਟ ‘ਆਪ’ ਸਰਕਾਰ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰ ਰਹੀ ਹੈ, ਜਿਸ ਦੇ ਨਤੀਜੇ ਵੀ ਸਾਡੇ ਸਾਹਮਣੇ ਹਨ। ਸਾਡੀ ਸਰਕਾਰ ਪੰਜਾਬ ਵਿੱਚੋਂ ਨਸ਼ੇ ਦੇ ਖਾਤਮੇ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਅਤੇ ਸਾਨੂੰ ਪੂਰਾ ਭਰੋਸਾ ਹੈ ਕਿ ਸਾਡੀ ਮੁਹਿੰਮ ਸਫਲ ਹੋਵੇਗੀ।

Share This Article
Leave a Comment