ਬਰੈਂਪਟਨ: ਬਰੈਂਪਟਨ ਦੇ ਸ਼ੈਰੀਡਨ ਪਲਾਜ਼ਾ ‘ਚ ਬੀਤੀ 28 ਅਗਸਤ ਨੂੰ ਪੰਜਾਬੀ ਨੌਜਵਾਨਾਂ ਵਿਚਾਲੇ ਹੋਈ ਖੂਨੀ ਝੜਪ ਦੇ ਮਾਮਲੇ ‘ਚ ਹਰਜੋਤ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਇੱਕ ਹੋਰ ਪੰਜਾਬੀ ਨੌਜਵਾਨ ਦੀ ਸ਼ਨਾਖ਼ਤ ਕੀਤੀ ਗਈ ਹੈ। ਪੀਲ ਰੀਜਨਲ ਪੁਲਿਸ ਨੇ ਬਿਆਨ ਜਾਰੀ ਕਰਦਿਆਂ ਦੱਸਿਆਂ ਕਿ ਨਿਆਗਰਾ ਫਾਲਜ਼ ਦੇ 24 ਸਾਲਾ ਮਨਸ਼ਰਨ ਮੱਲ੍ਹੀ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਹਨ ਤੇ ਉਸ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।
ਪੀਲ ਪੁਲਿਸ ਮੁਤਾਬਕ ਇਸ ਝੜਪ ਦੌਰਾਨ ਕਈ ਨੌਜਵਾਨ ਜ਼ਖ਼ਮੀ ਹੋਏ ਸਨ ਅਤੇ ਉਨ੍ਹਾਂ ਤੋਂ ਪੁੱਛਗਿਛ ਦੇ ਆਧਾਰ ’ਤੇ ਕਾਰਵਾਈ ਨੂੰ ਅੱਗੇ ਵਧਾਇਆ ਗਿਆ ਹੈ।
ਇਹ ਘਟਨਾ ਬਰੈਂਪਟਨ ਦੇ ਮੈਕਲਾਫ਼ਲਿਨ ਰੋਡ ਅਤੇ ਸਟੀਲਜ਼ ਐਵੇਨਿਊ ਇਲਾਕੇ ‘ਚ 28 ਅਗਸਤ ਨੂੰ ਵੱਡੇ ਤੜਕੇ ਵਾਪਰੀ। ਇਸ ਘਟਨਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋਈ ਤਾਂ ਪੁਲਿਸ ਤੁਰੰਤ ਹਰਕਤ ਵਿੱਚ ਆ ਗਈ।
ਮਾਮਲੇ ਦੀ ਪਹਿਲੀ ਗ੍ਰਿਫ਼ਤਾਰੀ ਵੁੱਡਸਟੌਕ ਦੇ ਹਰਜੋਤ ਸਿੰਘ ਵਜੋਂ ਕੀਤੀ ਗਈ ਹੈ ਅਤੇ ਹੁਣ ਮਨਸ਼ਰਨ ਮੱਲ੍ਹੀ ਨੂੰ ਹਿਰਾਸਤ ‘ਚ ਲੈਣ ਲਈ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਗਿਆ ਹੈ।
Just a casual sword fight in Brampton, Ontario
Multiple injuries have been reported #Brampton #OnPoli pic.twitter.com/uwVrwuuDUM
— RealKrisKo🇨🇦 (@RealKrisKo) August 30, 2022
Global Punjab Tv is not responsible for the content of external sites.
ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਪੰਜਾਬੀ ਨੌਜਵਾਨ ਕਿੰਝ ਪਾਰਕਿੰਗ ਲੌਟ ‘ਚ ਲੜਦੇ ਨਜ਼ਰ ਆ ਰਹੇ ਹਨ। ਟਕਰਾਅ ਇੰਨਾ ਵਧ ਗਿਆ ਸੀ ਕਿ ਇੱਕ ਧਿਰ ਨੇ ਦੂਜੀ ਧਿਰ ‘ਤੇ ਕਿਰਪਾਨਾਂ ਨਾਲ ਹਮਲਾ ਕਰ ਦਿੱਤਾ ਸੀ।
ਪੀਲ ਰੀਜਨਲ ਪੁਲਿਸ ਨੇ ਆਮ ਜਨਤਾ ਨੂੰ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਜੇਕਰ ਇਸ ਘਟਨਾ ਦੀ ਕਿਸੇ ਨੂੰ ਕੋਈ ਵੀ ਜਾਣਕਾਰੀ ਹੈ ਤਾਂ ਉਹ 22 ਡਿਵੀਜ਼ਨ ਕ੍ਰਿਮੀਨਲ ਇਨਵੈਸਟੀਗੇਸ਼ਨ ਬਿਊਰੋ ਨਾਲ (905) 453-2121 (ਐਕਸਟੈਂਸ਼ਨ 2233) ‘ਤੇ ਸੰਪਰਕ ਕਰ ਸਕਦਾ ਹੈ।
ਪੀਲ ਕ੍ਰਾਈਮ ਸਟੌਪਰਸ ਨਾਲ 1-800-222-8477 ‘ਤੇ ਜਾਂ peelcrimestoppers.ca ਜਾ ਕੇ ਆਪਣਾ ਨਾਮ ਗੁਪਤ ਰੱਖ ਕੇ ਵੀ ਜਾਣਕਾਰੀ ਸਾਂਝੀ ਕੀਤੀ ਜਾ ਸਕਦੀ ਹੈ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.