ਕੈਪਟਨ ਦੀ ਰਿਹਾਇਸ਼ ਵੱਲ ਜਾਂਦੇ ਮੋਟੀਵੇਟਰਾਂ ‘ਤੇ ਪੁਲਿਸ ਨੇ ਕੀਤਾ ਲਾਠੀਚਾਰਜ, ਬੁਰੀ ਤਰ੍ਹਾਂ ਕੀਤੀ ਕੁੱਟਮਾਰ

TeamGlobalPunjab
2 Min Read

ਪਟਿਆਲਾ: ਮੁੱਖ ਮੰਤਰੀ ਦੇ ਸ਼ਹਿਰ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੁਲਾਜ਼ਮਾਂ ‘ਤੇ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੋਟੀਵੇਟਰਾਂ ਤੇ ਮਾਸਟਰ ਮੋਟੀਵੇਟਰ ਲਗਾਤਾਰ ਪੰਜਾਬ ਸਰਕਾਰ ਖ਼ਿਲਾਫ਼ ਨਿੱਤਰੇ ਹੋਏ ਹਨ। ਜਦੋਂ ਪ੍ਰਦਰਸ਼ਨਕਾਰੀਆਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਨਿਊ ਮੋਤੀ ਮਹਿਲ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਕਾਰਵਾਈ ਕਰਦੇ ਹੋਏ ਲਾਠੀਚਾਰਜ ਕੀਤਾ। ਇਸ ਦੌਰਾਨ ਪੁਲੀਸ ਨੇ ੨੫ ਦੇ ਕਰੀਬ ਸੰਘਰਸ਼ਕਾਰੀਆਂ ਨੂੰ ਗ੍ਰਿਫਤਾਰ ਕਰਕੇ ਵੱਖ ਵੱਖ ਥਾਣਿਆਂ ਵਿੱਚ ਭੇਜ ਦਿੱਤਾ।

ਲਾਠੀਚਾਰਜ ਦੌਰਾਨ ਪੁਲਿਸ ਨੇ ਪ੍ਰਧਾਨ ਗੁਰਪ੍ਰੀਤ ਸਿੰਘ ਅਤੇ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ।

ਪੁਲਿਸ ਦੀ ਧੱਕਾਸ਼ਾਹੀ ਨੂੰ ਦੇਖਦੇ ਹੋਏ ਮੋਟੀਵੇਟਰ ਯੂਨੀਅਨ ਵੱਲੋਂ ਕੱਲ੍ਹ ਤੋਂ ਪੱਕਾ ਸੰਘਰਸ਼ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਮੁਲਾਜ਼ਮਾਂ ਨੇ ਕਿਹਾ ਕਿ ਹੁਣ ਸਰਕਾਰ ਖਿਲਾਫ ਆਰ ਪਾਰ ਦੀ ਲੜਾਈ ਲੜਨ ਦਾ ਸਮਾਂ ਆ ਗਿਆ ਹੈ। ਲਾਠੀਚਾਰਜ ਦਾ ਵੱਖ-ਵੱਖ ਜਥੇਬੰਦੀਆਂ ਨੇ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਦੀ ਨਿਖੇਧੀ ਕੀਤੀ।

ਅੱਜ ਮੋਟੀਵੇਟਰ ਯੂਨੀਅਨ ਪਟਿਆਲਾ ਦੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਨੇੜੇ ਸਵੇਰ ਇਕੱਠਾ ਹੋਣੇ ਸ਼ੁਰੂ ਹੋਏ ਸਨ। ਇੱਥੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਜ਼ਾਹਿਰ ਕਰਦੇ ਹੋਏ ਸਾਰੇ ਮੁਲਾਜ਼ਮ ਮੋਤੀ ਮਹਿਲ ਨੇੜੇ ਪਹੁੰਚੇ ਇੱਥੇ ਪੁਲਿਸ ਨੇ ਮੋਟੀਵੇਟਰਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਦੋਵਾਂ ਵਿਚਾਲੇ ਖਿੱਚੋ ਤਾਣ ਸ਼ੁਰੂ ਹੋਈ।

ਫਿਰ ਬਾਅਦ ਦੁਪਹਿਰ ਮੁੜ ਮੋਟੀਵੇਟਰਾਂ ਨੇ ਮੋਤੀ ਮਹਿਲ ਵੱਲ ਮਾਰਚ ਸ਼ੁਰੂ ਕੀਤਾ ਤਾਂ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਤੇ ਡਾਂਗਾਂ ਵਰ੍ਹਾ ਦਿੱਤੀਆਂ।

Share This Article
Leave a Comment