ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ’ਚ ਬੰਬ ਦੀ ਸੂਚਨਾ

Prabhjot Kaur
1 Min Read

ਚੰਡੀਗੜ੍ਹ: ਚੰਡੀਗੜ੍ਹ ਦੇ ਜ਼ਿਲ੍ਹਾ ਅਦਾਲਤ ਵਿੱਚ ਐਮਰਜੈਂਸੀ ਮੌਕ ਡਰਿੱਲ ਹੋਈ। ਇਸ ਦੌਰਾਨ ਸੁਰੱਖਿਆ ਬਲਾਂ ਨੇ ਅਦਾਲਤ ਨੂੰ ਪੂਰੀ ਤਰ੍ਹਾਂ ਨਾਲ ਖਾਲੀ ਕਰਵਾ ਦਿੱਤਾ। ਵੱਡੀ ਗਿਣਤੀ ’ਚ ਪੁਲਿਸ ਦੀਆਂ ਟੀਮਾਂ ਤੈਇਨਾਤ ਕੀਤੀਆਂ ਗਈਆਂ ਹਨ।

ਜਾਣਕਾਰੀ ਮੁਤਾਬਕ ਪੁਲਿਸ ਨੂੰ ਇੱਕ ਪੱਤਰ ਮਿਲਿਆ ਸੀ ਜਿਸ ਵਿੱਚ ਕਿਹਾ ਗਿਆ ਸੀ ਕਿ ਚੰਡੀਗੜ੍ਹ ਦੇ ਜੁਡੀਸ਼ੀਅਲ ਕੰਪਲੈਕਸ ਵਿੱਚ ਬੰਬ ਰੱਖਿਆ ਗਿਆ ਹੈ। ਇਹ ਬੰਬ ਇੱਕ ਕਾਰ ਵਿੱਚ ਹੈ, ਜੋ ਸਵੇਰੇ 1 ਵਜੇ ਫਟੇਗਾ। ਇਸ ਦੇ ਨਾਲ ਹੀ ਜ਼ਿਲ੍ਹਾ ਅਦਾਲਤ ਦੇ ਸੂਤਰਾਂ ਅਨੁਸਾਰ ਡੀਏ ਦਫ਼ਤਰ ਵਿੱਚ ਬੰਬ ਹੋਣ ਦੀ ਸੂਚਨਾ ਮਿਲੀ ਹੈ।

ਇਸ ਤੋਂ ਬਾਅਦ ਪੁਲਿਸ ਤੁਰੰਤ ਉੱਥੇ ਪਹੁੰਚ ਗਈ ਤੇ ਪੂਰੇ ਕੰਪਲੈਕਸ ਨੂੰ ਖਾਲੀ ਕਰਵਾ ਕੇ ਸੀਲ ਕਰ ਦਿੱਤਾ ਗਿਆ ਹੈ। ਸਾਰੇ ਵਕੀਲਾਂ ਨੂੰ ਵੀ ਬਾਹਰ ਰਹਿਣ ਲਈ ਕਿਹਾ ਗਿਆ ਹੈ। ਇਸ ਤੋਂ ਬਾਅਦ ਆਪ੍ਰੇਸ਼ਨ ਸੈੱਲ, ਡਾਗ ਸਕੁਐਡ, ਬੰਬ ਡਿਸਪੋਜ਼ਲ ਟੀਮ ਅਤੇ ਰਿਜ਼ਰਵ ਫੋਰਸ ਦੇ ਕਮਾਂਡੋ ਅਦਾਲਤ ਵਿਚ ਪਹੁੰਚ ਗਏ ਹਨ। ਸਰਚ ਆਪਰੇਸ਼ਨ ਚਲਾ ਕੇ ਬੰਬ ਦੀ ਭਾਲ ਕੀਤੀ ਜਾ ਰਹੀ ਹੈ।

Share this Article
Leave a comment