ਨਾਂਦੇੜ ਹਿੰਸਾ ਮਾਮਲੇ ‘ਚ ਪੁਲਿਸ ਦੀ ਵੱਡੀ ਕਾਰਵਾਈ, 18 ਤੋਂ ਵੱਧ ਕੀਤੇ ਗ੍ਰਿਫ਼ਤਾਰ

TeamGlobalPunjab
1 Min Read

ਨਾਂਦੇੜ : ਹੋਲਾ ਮਹੱਲਾ ਦੌਰਾਨ ਸ੍ਰੀ ਨਾਂਦੇੜ ਸਾਹਿਬ ‘ਚ ਵਾਪਰੀ ਘਟਨਾ ਤੋਂ ਬਾਅਦ ਮਹਾਰਾਸ਼ਟਰ ਪੁਲਿਸ ਵੱਲੋਂ ਕਾਰਵਾਈ ਕੀਤੀ ਗਈ। ਨਾਂਦੇੜ ਪੁਲਿਸ ਨੇ ਗੁਰਦੁਆਰਾ ਹਿੰਸਾ ਮਾਮਲੇ ਵਿੱਚ ਹੁਣ ਤੱਕ 18 ਤੋਂ ਵੱਧ ਲੋਕਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਾਬਕ ਉਹਨਾਂ ਦਾ ਮੈਡੀਕਲ ਕਰਵਾਉਣ ਤੋਂ ਬਾਅਦ ਕੋਰਟ ‘ਚ ਪੇਸ਼ ਕੀਤਾ ਗਿਆ। ਇਸ ਤੋਂ ਇਲਾਵਾ ਪੁਲਿਸ ਨੇ 60 ਲੋਕਾਂ ਨੂੰ ਇਸ ਹਿੰਸਾ ਲਈ ਨਾਮਜਦ ਕੀਤਾ ਹੈ। ਇਸ ਦੇ ਨਾਲ ਹੀ 350 ਤੋਂ ਵੱਧ ਅਣਪਛਾਤਿਆਂ ਖਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਪੂਰੀ ਘਟਨਾ ਵਿੱਚ ਪੁਲਿਸ ਨੇ 3 ਵੱਖ ਵੱਖ ਐਫ.ਆਈ.ਆਰ ਦਰਜ ਕੀਤੀਆਂ ਹਨ।

ਘਟਨਾ ਵਿੱਚ ਡਿਉਟੀ ਦੇ ਰਹੇ 8 ਪੁਲਿਸ ਮੁਲਾਜ਼ਮ ਜਖ਼ਮੀ ਹੋਏ ਹਨ। ਜ਼ਖਮੀਆਂ ਵਿੱਚ ਇੱਕ ਡੀਆਈਐਸਪੀ ਲੇਵਲ ਦਾ ਅਧਿਕਾਰੀ ਵੀ ਸ਼ਾਮਿਲ ਹੈ। ਜਿਸ ਦੀ ਗੱਡੀ ‘ਤੇ ਹਮਲਾ ਕੀਤਾ ਗਿਆ ਸੀ। ਐਸਪੀ ਦੀ ਗੱਡੀ ‘ਤੇ ਵੀ ਹਮਲਾ ਹੋਣ ਦਾ ਦਾਅਵਾ ਕੀਤਾ ਗਿਆ ਹੈ। ਹਲਾਂਕਿ ਐਸਪੀ ਨੂੰ ਸੁਰੱਖਿਅਤ ਭੀੜ ਤੋਂ ਦੂਰ ਕਰ ਦਿੱਤਾ ਗਿਆ ਸੀ ਪਰ ਉਹਨਾਂ ਦੇ ਬੌਡੀਗਾਰਡ ਦਿਨੇਸ਼ ਪਾਂਡੇ ਸਮੇਤ 2 ਲੋਕ ਗੰਭੀਰ ਜ਼ਖਮੀ ਹਨ। ਜਦਕਿ 6 ਲੋਕਾਂ ਨੂੰ ਵੀ ਹਲਕੀਆਂ ਸੱਟਾਂ ਵੱਜੀਆਂ ਹਨ।

Share this Article
Leave a comment