ਸੋਹਾਣਾ ਗੁਰਦੁਆਰਾ ਦੇ ਬਾਹਰ ਰੋਡ ਜਾਮ ਕਰਨ ਦੇ ਮਾਮਲੇ ’ਚ ਪੁਲਿਸ  ਨੇ 33 ਲੋਕਾਂ ਖਿਲਾਫ ਦਰਜ ਕੀਤੀ FIR

Rajneet Kaur
1 Min Read

ਨਿਊਜ਼ ਡੈਸਕ:  ਮੁਹਾਲੀ ਦੇ ਸੋਹਾਣਾ ਗੁਰਦੁਆਰਾ ਦੇ ਬਾਹਰ ਰੋਡ ਜਾਮ ਕਰਨ ਦੇ ਮਾਮਲੇ ’ਚ ਪੁਲਿਸ ਪ੍ਰਸ਼ਾਸਨ  ਨੇ 33 ਲੋਕਾਂ ਦੇ ਖਿਲਾਫ ਨਾਂ ਸਮੇਤ FIR  ਦਰਜ ਕੀਤੀ ਹੈ। ਨਾਲ ਹੀ ਕਈ ਅਣਪਛਾਤਿਆਂ ਖਿਲਾਫ ਵੀ ਮਾਮਲਾ ਦਰਜ ਕੀਤਾ ਗਿਆ ਹੈ। ਦੱਸ ਦਈਏ ਕਿ 96 ਘੰਟੇ ਤੋਂ ਵੱਧ ਸਮੇਂ ਦੇ ਲਈ ਏਅਰਪੋਰਟ ਜਾਮ ਕਰਨ ਦੇ ਕਾਰਨ ਸੋਹਾਣਾ ਥਾਣੇ ’ਚ ਪਰਚਾ ਦਰਜ ਕੀਤਾ ਗਿਆ ਹੈ।

ਦਸ ਦਈਏ ਕਿ  ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਕਾਰਕੁਨਾਂ ਖਿਲਾਫ ਕਾਰਵਾਈ ਦੇ ਵਿਰੋਧ ਵਿੱਚ ਮੁਹਾਲੀ ਦੇ ਗੁਰਦੁਆਰਾ ਸੋਹਾਣਾ ਸਾਹਿਬ ਦੇ ਬਾਹਰ ਚੱਲ ਰਿਹਾ ਧਰਨਾ ਪੁਲਿਸ ਨੇ ਖਤਮ ਕਰਵਾ ਦਿੱਤਾ ਹੈ। ਪੁਲਿਸ ਨੇ ਧਰਨਾਕਾਰੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ।  ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਭਾਲ ਅਜੇ ਵੀ  ਜਾਰੀ ਹੈ। ਪੁਲਿਸ ਨੂੰ ਅੰਮ੍ਰਿਤਪਾਲ ਦੇ ਜਲੰਧਰ ਵਿੱਚ ਲੁਕੇ ਹੋਣ ਦਾ ਸ਼ੱਕ ਹੈ। ਇਹ ਵੀ ਚਰਚਾ ਹੈ ਕਿ ਪੁਲਿਸ ਨੇ ਲੋਕੇਸ਼ਨ ਟ੍ਰੇਸ ਕਰ ਲਈ ਹੈ। ਇਸ ਲਈ ਜਲਦ ਹੀ ਗ੍ਰਿਫਤਾਰੀ ਹੋ ਸਕਦੀ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment