ਚੰਡੀਗੜ੍ਹ: ਚਿੱਟੇ ਸਮੇਤ ਪੁਲਿਸ ਵੱਲੋਂ ਗ੍ਰਿਫਤਾਰ ਕੀਤੀ ਗਈ ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਦਾ ਪੁਲਿਸ ਨੂੰ ਫਿਰ ਮਿਲਿਆ ਦੋ ਦਿਨ ਦਾ ਰਿਮਾਂਡ ਮਿਲ ਗਿਆ ਹੈ। ਪੁਲਿਸ ਨੇ ਉਸ ਨੂੰ ਪਹਿਲਾਂ ਤੋਂ ਮਿਲੇ ਰਿਮਾਂਡ ਨੂੰ ਖ਼ਤਮ ਹੋਣ ਤੋਂ ਬਾਅਦ ਫਿਰ ਮੈਜਿਸਟ੍ਰੇਟ ਅੱਗੇ ਪੇਸ਼ ਕੀਤਾ ਸੀ, ਜਿਥੇ ਪੁਲਿਸ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਉਸ ਨੂੰ ਮੁੜ ਦੋ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ।
ਦਸ ਦਈਏ ਕਿ ਬੀਤੇ ਦਿਨੀਂ ਬਠਿੰਡਾ ਦੇ ਬਾਦਲ ਰੋਡ ‘ਤੇ ਇਕ ਨਾਕੇ ਤੇ ਚੈਕਿੰਗ ਦੌਰਾਨ ਜਦੋਂ ਕਾਂਸਟੇਬਲ ਅਮਨਦੀਪ ਕੌਰ ਆਪਣੀ ਥਾਰ ਗੱਡੀ ਵਿਚ ਆ ਰਹੀ ਸੀ ਤਾਂ ਉਸ ਵੇਲੇ ਉਸ ਨਾਕੇ ਦੀ ਅਗਵਾਈ ਇਕ ਟਰੇਨੀ ਆਈਪੀਐਸ ਅਧਿਕਾਰੀ ਕਰ ਰਿਹਾ ਸੀ, ਜਦੋਂ ਮੁਲਜ਼ਮ ਦੀ ਗੱਡੀ ਨੂੰ ਰੋਕਿਆ ਗਿਆ ਤਾਂ ਤਲਾਸ਼ੀ ਦੌਰਾਨ ਉਸ ਦੀ ਗੱਡੀ ਵਿਚੋਂ 17 ਗ੍ਰਾਮ ਤੋਂ ਜ਼ਿਆਦਾ ਚਿੱਟਾ ਬਰਾਮਦ ਕੀਤਾ ਗਿਆ।
ਉਸ ਮੌਕੇ ਮੁਲਜ਼ਮ ਨੇ ਗੱਡੀ ਛੱਡ ਭੱਜਣ ਦੀ ਕੋਸ਼ਿਸ਼ ਵੀ ਕੀਤੀ ਪਰ ਮੌਕੇ ‘ਤੇ ਮਹਿਲਾ ਕਰਮਚਾਰੀਆਂ ਨੇ ਉਸ ਨੂੰ ਕਾਬੂ ਕਰ ਲਿਆ ਸੀ। ਇਸੇ ਦੌਰਾਨ ਉਸ ਨੇ ਅਗਵਾਈ ਕਰ ਰਹੇ ਅਧਿਕਾਰੀ ਨੂੰ ਕਿਸੇ ਡੀਆਈਜੀ ਨਾਲ ਗੱਲ ਕਰਨ ਲਈ ਕਿਹਾ ਸੀ ਪਰ ਉਸ ਅਧਿਕਾਰੀ ਨੇ ਸਖ਼ਤੀ ਵਿਖਾਉਂਦਿਆਂ ਉਸ ਦਾ ਮੋਬਾਇਲ ਹੀ ਜ਼ਬਤ ਕਰ ਲਿਆ ਸੀ।
ਮੁਲਜ਼ਮ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਤਾਂ ਅਦਾਲਤ ਨੇ ਇਕ ਦਿਨ ਦਾ ਰਿਮਾਂਡ ਦਿੱਤਾ ਸੀ, ਜਿਸ ਤੋਂ ਬਾਅਦ ਉਸ ਨੂੰ ਮੁੜ 2 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਗਿਆ ਸੀ। ਅੱਜ ਜਿਵੇਂ ਹੀ ਪੁਲਿਸ ਨੇ ਆਪਣੀਆਂ ਦਲੀਲਾਂ ਦਿੱਤੀਆਂ ਤਾਂ ਅਦਾਲਤ ਨੇ ਉਸ ਨੂੰ ਫਿਰ ਤੋਂ ਦੋ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।