ਚੰਡੀਗੜ੍ਹ: ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਬਾਰੇ ਇੱਕ ਵੱਡਾ ਖੁਲਾਸਾ ਹੋਇਆ ਹੈ। ਫਰੀਦਕੋਟ ਪੁਲਿਸ ਨੇ ਡੇਟਿੰਗ ਐਪ ਟਿੰਡਰ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਨਾਮ ਨਾਲ ਜੁੜੇ ਸੋਸ਼ਲ ਮੀਡੀਆ ਅਕਾਊਂਟ ਬਾਰੇ ਜਾਣਕਾਰੀ ਮੰਗੀ ਹੈ। ਫਰੀਦਕੋਟ ਵਿੱਚ ਗੁਰਪ੍ਰੀਤ ਸਿੰਘ ਹਰੀਨੌ ਦੇ ਕਤਲ ਕੇਸ ਵਿੱਚ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦਾ ਨਾਮ ਸਾਹਮਣੇ ਆਇਆ ਸੀ। ਹੁਣ ਪੁਲਿਸ ਨੂੰ ਇਸ ਮਾਮਲੇ ਦੀ ਜਾਂਚ ਦੌਰਾਨ ਇੱਕ ਡੇਟਿੰਗ ਐਪ ਨਾਲ ਸਬੰਧਿਤ ਇਨਪੁਟ ਮਿਲੇ ਹਨ। ਫਰੀਦਕੋਟ ਪੁਲਿਸ ਦਾ ਕਹਿਣਾ ਹੈ ਕਿ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਡੇਟਿੰਗ ਐਪ ਟਿੰਡਰ ਦੀ ਵਰਤੋਂ ਕਰਦਾ ਸੀ। ਗੁਰਪ੍ਰੀਤ ਸਿੰਘ ਹਰੀਨੋ ਦਾ ਕਤਲ ਡੇਟਿੰਗ ਐਪ ਟਿੰਡਰ ‘ਤੇ ਅੰਮ੍ਰਿਤਪਾਲ ਸਿੰਘ ਦੇ ਖਾਤੇ ਨਾਲ ਜੁੜਿਆ ਜਾਪਦਾ ਹੈ।
ਦੱਸ ਦਈਏ ਕਿ 9 ਅਕਤੂਬਰ 2024 ਨੂੰ ਗੁਰਪ੍ਰੀਤ ਸਿੰਘ ਹਰੀਨੌ ਦਾ ਕਤਲ ਕਰ ਦਿੱਤਾ ਗਿਆ ਸੀ ਜਦੋਂ ਉਹ ਆਪਣੇ ਪਿੰਡ ਸਥਿਤ ਗੁਰਦੁਆਰੇ ਤੋਂ ਮੋਟਰਸਾਈਕਲ ‘ਤੇ ਘਰ ਵਾਪਿਸ ਆ ਰਹੇ ਸਨ। ਹਰੀਨੌ ਅੰਮ੍ਰਿਤਪਾਲ ਸਿੰਘ ਦੇ ਵਾਰਿਸ ਪੰਜਾਬ ਦੇ ਸੰਸਥਾਪਕ ਮੈਂਬਰਾਂ ਵਿੱਚੋਂ ਇੱਕ ਸੀ। ਫਰੀਦਕੋਟ ਪੁਲਿਸ ਅਧਿਕਾਰੀਆਂ ਅਨੁਸਾਰ ਹਰੀਨੌ ਕਤਲ ਕੇਸ ਦੀ ਜਾਂਚ ਦੌਰਾਨ ਅੰਮ੍ਰਿਤ ਸੰਧੂ ਦੇ ਨਾਮ ‘ਤੇ ਇੱਕ ਟਿੰਡਰ ਅਕਾਊਂਟ ਸਾਹਮਣੇ ਆਇਆ ਹੈ, ਜੋ ਕਿ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦਾ ਦੱਸਿਆ ਜਾ ਰਿਹਾ ਹੈ।ਹੁਣ ਪੁਲਿਸ ਨੇ ਟਿੰਡਰ ਡੇਟਿੰਗ ਐਪ ਦੇ ਭਾਰਤੀ ਦਫ਼ਤਰ ਨਾਲ ਸੰਪਰਕ ਕੀਤਾ ਹੈ ਅਤੇ ਇਸ ਖਾਤੇ ਬਾਰੇ ਜਾਣਕਾਰੀ ਮੰਗੀ ਹੈ।