ਚੰਡੀਗ੍ਹ : 21 ਦਿਨਾਂ ਤੋਂ ਸੰਘਰਸ਼ ਕਰ ਰਹੇ ਹਜ਼ਾਰਾਂ ਕੱਚੇ ਅਧਿਆਪਕਾਂ ਵਲੋਂ ਅਧਿਆਪਕ ਯੂਨੀਅਨ ਦੀ ਅਗਵਾਈ ‘ਚ ਮੁੱਖ ਮੰਤਰੀ ਨਿਵਾਸ ਚੰਡੀਗੜ੍ਹ ਵਲ ਰੋਸ ਮਾਰਚ ਕੀਤਾ ਗਿਆ। ਜਿਨ੍ਹਾਂ ਨੂੰ ਰੋਕਣ ਲਈ ਚੰਡੀਗੜ੍ਹ ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਅਤੇ ਅੱਥਰੂ ਗੈਸ ਦਾ ਇਸਤੇਮਾਲ ਕੀਤਾ। ਇਸ ਦੌਰਾਨ ਕਈ ਅਧਿਆਪਕਾਂ ਦੇ ਜ਼ਖਮੀ ਹੋਣ ਦੀ ਵੀ ਖਬਰ ਹੈ।
ਦੱਸ ਦਈਏ ਪੰਜਾਬ ਸਰਕਾਰ ਵਲੋਂ ਅੱਜ ਕੱਚੇ ਅਧਿਆਪਕਾਂ ਨਾਲ ਮੀਟਿੰਗ ਕੀਤੀ ਜਾਣੀ ਸੀ ਪਰ ਸਰਕਾਰ ਵਲੋਂ ਮੌਕੇ ‘ਤੇ ਇਹ ਮੀਟਿੰਗ ਰੱਦ ਕਰ ਦਿੱਤੀ ਗਈ। ਜਿਸ ਤੋਂ ਬਾਅਦ ਅਧਿਆਪਕਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਵੱਲ ਮਾਰਚ ਕੀਤਾ।