ਮੁਹਾਲੀ – ਆਮ ਆਦਮੀ ਪਾਰਟੀ ਵਲੋਂ ਬਿਜਲੀ ਮੁੱਦੇ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। ਪੁਲਿਸ ਵਲੋਂ ਬੈਰੀਕੇਡਿੰਗ ਕੀਤੀ ਗਈ ਸੀ , ਜਿਸ ਨੂੰ ਆਪ ਵਰਕਰਾਂ ਵਲੋਂ ਤੋੜ ਦਿੱਤਾ ਗਿਆ। ਉੱਥੇ ਹੀ ਪੁਲਿਸ ਅਤੇ ਵਰਕਰਾਂ ਵਿਚਾਲੇ ਧੱਕਾ – ਮੁੱਕੀ ਵੀ ਸ਼ੁਰੂ ਹੋਈ ਹੈ। ਇਸਦੇ ਨਾਲ ਹੀ ਪਾਣੀ ਦੀਆਂ ਬੁਛਾੜਾਂ ਵੀ ਛੱਡੀਆਂ ਜਾ ਰਹੀਆਂ ਹਨ। ਇਸ ਮੌਕੇ ‘ਤੇ ਭਗਵੰਤ ਮਾਨ ਵੀ ਮੌਜੂਦ ਹਨ।
ਸਿਸਵਾਂ ਹਾਊਸ ਦਾ ਘਿਰਾਓ ਕਰਨ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਪੰਜਾਬ ਸੂੁਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਧਰਨੇ ਪ੍ਰਦਰਸ਼ਨ ਕਰ ਰਹੇ ਹਨ ਅਤੇ ਸਿਰਫ਼ ਇਕ ਵਿਅਕਤੀ ਆਪਣੇ ਘਰ ਵਿਚ ਬੈਠਾ ਮਜ਼ੇ ਲੈ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਸੀਐਮ ਦੇ ਫਾਰਮ ਹਾਊਸ ਦਾ ਮੀਟਰ ਚੈਕ ਕਰਨ ਆਏ ਹਾਂ ਤਾਂ ਕਿ ਦੇਖ ਸਕੀਏ ਇਥੇ ਕਿੰਨੇ ਘੰਟੇ ਬਿਜਲੀ ਦਾ ਕੱਟ ਲੱਗ ਰਿਹਾ ਹੈ।