ਸ਼ੰਭੂ ਬਾਰਡਰ ‘ਤੇ ਹਰਿਆਣਾ ਪੁਲੀਸ ਦਾ ਕਿਸਾਨਾਂ ਤੇ ਤਸ਼ੱਦਦ, ਦਾਗੇ ਅੱਥਰੂ ਗੈਸ ਦੇ ਗੋਲੇ ਤੇ ਕੀਤੀਆਂ ਪਾਣੀ ਦੀਆਂ ਬੁਛਾੜਾਂ

TeamGlobalPunjab
1 Min Read

ਰਾਜਪੁਰਾ: ਖੇਤੀ ਕਾਨੂੰਨ ਦੇ ਖ਼ਿਲਾਫ਼ ਦਿੱਲੀ ਨੂੰ ਕੂਚ ਕਰ ਰਹੇ ਕਿਸਾਨਾਂ ਨੂੰ ਹਰਿਆਣਾ ਪੁਲੀਸ ਨੇ ਸ਼ੰਭੂ ਬਾਰਡਰ ‘ਤੇ ਵੀ ਰੋਕਿਆ ਹੋਇਆ ਹੈ। ਸ਼ੰਭੂ ਬਾਰਡਰ ਤੋਂ ਅੱਗੇ ਦਿੱਲੀ ਨੂੰ ਵਧ ਰਹੇ ਕਿਸਾਨਾਂ ਤੇ ਹਰਿਆਣਾ ਪੁਲੀਸ ਨੇ ਅੱਥਰੂ ਗੈਸ ਦੇ ਗੋਲੇ ਅਤੇ ਪਾਣੀ ਦੀਆਂ ਬੁਛਾੜਾਂ ਕੀਤੀਆਂ। ਕਿਸਾਨ ਸ਼ੰਭੂ ਬਾਰਡਰ ਰਾਹੀਂ ਪੁਲੀਸ ਵੱਲੋਂ ਕੀਤੀ ਬੈਰੀਕੇਟਿੰਗ ਤੋੜ ਕੇ ਦਿੱਲੀ ਨੂੰ ਅੱਗੇ ਵਧਣ ਲੱਗੇ ਤਾਂ ਹਰਿਆਣਾ ਪੁਲੀਸ ਨੇ ਵੱਡੀ ਕਾਰਵਾਈ ਕਰ ਦਿੱਤੀ।

ਇੱਥੇ ਰਾਤ ਤੋਂ ਹੀ ਕਿਸਾਨ ਇਕੱਠਾ ਹੋਣਾ ਸ਼ੁਰੂ ਹੋ ਗਏ ਸਨ ਤਾਂ ਜਿਵੇਂ ਹੀ ਸਵੇਰ ਚੜ੍ਹੀ ਤਾਂ ਵੱਡਾ ਇਕੱਠ ਕਿਸਾਨਾਂ ਦਾ ਇੱਥੇ ਪਹੁੰਚ ਗਿਆ। ਜਿਸ ਤੋਂ ਬਾਅਦ ਹਰਿਆਣਾ ਪੁਲੀਸ ਨੂੰ ਭਾਜੜਾਂ ਪੈ ਗਈਆਂ। ਸ਼ੰਭੂ ਬਾਰਡਰ ਤੇ ਹਰਿਆਣਾ ਪੁਲੀਸ ਵੱਲੋਂ ਵੱਡੀ ਗਿਣਤੀ ਵਿਚ ਹੋਰ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਗਏ ਅਤੇ ਰੈਪਿਡ ਐਕਸ਼ਨ ਫੋਰਸ ਦੀਆਂ ਟੀਮਾਂ ਵੀ ਤਾਇਨਾਤ ਕਰ ਦਿੱਤੀਆਂ।

ਜਿਸ ਤੋਂ ਬਾਅਦ ਕਿਸਾਨਾਂ ਨੇ ਦਿੱਲੀ ਨੂੰ ਕੂਚ ਸ਼ੁਰੂ ਕੀਤਾ ਤਾਂ ਪੁਲੀਸ ਅਤੇ ਕਿਸਾਨਾਂ ਵਿਚਾਲੇ ਹਲਕੀ ਧੱਕਾ ਮੁੱਕੀ ਵੀ ਹੋਈ ਜਿਸ ਤੋਂ ਬਾਅਦ ਪੁਲੀਸ ਨੇ ਕਿਸਾਨਾਂ ਨੂੰ ਕਰਨ ਲਈ ਅੱਥਰੂ ਗੈਸ ਦੇ ਗੋਲੇ ਦਾਗ ਦਿੱਤੇ ਅਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ।

Share This Article
Leave a Comment