ਐਬਸਫੋਰਡ : ਬ੍ਰਿਟਿਸ਼ ਕੋਲੰਬੀਆ ‘ਚ ਦੋ ਪੰਜਾਬੀ ਗੈਂਗਸਟਰਾਂ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਐਬਸਫੋਰਡ ਪੁਲਿਸ ਵੱਲੋਂ ਲੋਕਾਂ ਨੂੰ ਚਿਤਾਵਨੀ ਜਾਰੀ ਕੀਤੀ ਹੈ। ਐਬਸਫੋਰਡ ਪੁਲਿਸ ਨੇ ਜਾਣਕਾਰੀ ਸਾਂਝੀ ਕਰਦੇ ਦੱਸਿਆ ਕਿ ਅਨਮੋਲ ਸੰਧੂ ਅਤੇ ਨਵਪ੍ਰੀਤ ਧਾਲੀਵਾਲ ਲੋਕ ਸੁਰੱਖਿਆ ਲਈ ਵੱਡਾ ਖਤਰਾ ਪੈਦਾ ਕਰ ਸਕਦੇ ਹਨ ਜਿਨ੍ਹਾਂ ਨੂੰ ਫਰਵਰੀ ‘ਚ ਕਤਲ ਦੀ ਸਾਜ਼ਿਸ਼ ਘੜਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ।
ਸਾਰਜੈਂਟ ਪੌਲ ਵਾਕਰ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਅਦਾਲਤੀ ਹੁਕਮਾਂ ਅਧੀਨ ਅਨਮੋਲ ਸੰਧੂ ਅਤੇ ਨਵਪ੍ਰੀਤ ਧਾਲੀਵਾਲ ਘਰੋਂ ਬਾਹਰ ਨਹੀਂ ਨਿਕਲ ਸਕਣਗੇ ਅਤੇ ਕਿਸੇ ਵੀ ਕਿਸਮ ਦਾ ਹਥਿਆਰ ਰੱਖਣ ਦੀ ਸਖਤ ਮਨਾਹੀ ਕੀਤੀ ਗਈ ਹੈ। ਮੋਬਾਈਲ ਫੋਨ ਵਰਤਣ ’ਤੇ ਪਾਬੰਦੀ ਹੈ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਨਹੀਂ ਕਰ ਸਕਣਗੇ।
ਐਬਸਫੋਰਡ ਦੇ ਪੱਛਮੀ ਇਲਾਕੇ ਵਿਚ ਮੌਜੂਦ ਅਨਮੋਲ ਸੰਧੂ ਅਤੇ ਨਵਪ੍ਰੀਤ ਧਾਲੀਵਾਲ ’ਤੇ ਪੁਲਿਸ ਵੀ ਨਜ਼ਰ ਰੱਖੇਗੀ ਅਤੇ ਜੇ ਫਿਰ ਵੀ ਦੋਵੇਂ ਜਣੇ ਜ਼ਮਾਨਤ ਸ਼ਰਤਾਂ ਦੀ ਉਲੰਘਣਾ ਕਰਦੇ ਨਜ਼ਰ ਆਉਣ ਤਾਂ ਇਸ ਬਾਰੇ 911 ’ਤੇ ਕਾਲ ਕੀਤੀ ਜਾਵੇ ਜਾਂ 604 859 5225 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
AbbyPD issues Public Notification related to two BC Gang Conflict members Anmol SANDHU & Navpreet DHALIWAL of Abbotsford.https://t.co/ophpa97GL5 pic.twitter.com/I7pJsJZPTI
- Advertisement -
— Abbotsford Police Department (@AbbyPoliceDept) August 2, 2024
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।