ਲੁਧਿਆਣਾ ਵਿਖੇ ਭਿਆਨਕ ਸੜਕ ਹਾਦਸੇ ‘ਚ ਪੁਲਿਸ ਮੁਲਾਜ਼ਮ ਦੀ ਮੌਤ; ਸਵੇਰ ਦੀ ਸੈਰ ਕਰਦੇ ਸਮੇ ਟਰੱਕ ਨੇ ਮਾਰੀ ਟੱਕਰ

Global Team
2 Min Read

ਲੁਧਿਆਣਾ : ਲੁਧਿਆਣਾ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਜਿਸ ਵਿੱਚ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਤਰਸੇਮ ਸਿੰਘ (50) ਵਜੋਂ ਹੋਈ ਹੈ। ਉਹ ਰੋਜ਼ਾਨਾ ਦੀ ਤਰ੍ਹਾਂ ਸਵੇਰੇ ਕਰੀਬ ਸਾਢੇ 5 ਵਜੇ ਸਵੇਰ ਦੀ ਸੈਰ ਕਰਨ ਲਈ ਨਿਕਲੇ ਸਨ। ਇਸੇ ਦੌਰਾਨ ਲੜਕੀਆਂ ਦੇ ਕਾਲਜ ਦੇ ਨੇੜੇ ਇੱਕ ਅਣਪਛਾਤੇ ਟਰੱਕ ਡਰਾਈਵਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।

ਹਾਦਸਾ ਇੰਨਾ ਭਿਆਨਕ ਸੀ ਕਿ ਪੁਲਿਸ ਮੁਲਾਜ਼ਮ ਦਾ ਸਿਰ ਬੁਰੀ ਤਰ੍ਹਾਂ ਕੁਚਲਿਆ ਗਿਆ ਅਤੇ ਦੋਵੇਂ ਲੱਤਾਂ ਵੀ ਟੁੱਟ ਗਈਆਂ। ਲੋਕਾਂ ਨੇ ਜਦੋਂ ਉਨ੍ਹਾਂ ਨੂੰ ਸੜਕ ‘ਤੇ ਪਿਆ ਦੇਖਿਆ ਤਾਂ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਮੋਰਚਰੀ ਵਿੱਚ ਰਖਵਾ ਦਿੱਤਾ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਮ੍ਰਿਤਕ ਦੇ ਪਰਿਵਾਰਕ ਮੈਂਬਰ ਵੀ ਮੌਕੇ ‘ਤੇ ਪਹੁੰਚ ਗਏ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

ਮ੍ਰਿਤਕ ਪੁਲਿਸ ਕੁਆਰਟਰਾਂ ਵਿੱਚ ਰਹਿੰਦਾ ਸੀ ਅਤੇ ਲੁਧਿਆਣਾ ਕੋਰਟ ਕੰਪਲੈਕਸ ਵਿੱਚ ਇੱਕ ਜੱਜ ਕੋਲ ਤਾਇਨਾਤ ਸੀ।ਮਾਮਲੇ ਦੀ ਜਾਂਚ ਥਾਣਾ ਡਿਵੀਜ਼ਨ ਨੰਬਰ 8 ਦੀ ਪੁਲਿਸ ਕਰ ਰਹੀ ਹੈ। ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਸ਼ਹਿਰ ਦੇ ਸਾਰੇ ਚੌਕਾਂ ‘ਤੇ ਟ੍ਰੈਫਿਕ ਪੁਲਿਸ ਨੂੰ ਵੀ ਅਲਰਟ ਕਰ ਦਿੱਤਾ ਗਿਆ ਹੈ ਤਾਂ ਜੋ ਅਣਪਛਾਤੇ ਵਾਹਨ ਅਤੇ ਉਸ ਦੇ ਡਰਾਈਵਰ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾ ਸਕੇ। ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment