ਬਠਿੰਡਾ ਪੈਟਰੋਲ ਬੰਬ ਮਾਮਲੇ ਵਿੱਚ ਪੁਲਿਸ ਦੀ ਵੱਡੀ ਕਾਮਯਾਬੀ, 2 ਗ੍ਰਿਫ਼ਤਾਰ

Global Team
2 Min Read

ਬਠਿੰਡਾ: ਮੇਲਾ ਰਾਮ ਰੋਡ ਸਥਿਤ ਡਾਕਟਰ ਤਰਸੇਮ ਗਰਗ ਦੇ ਕਲੀਨਿਕ ‘ਤੇ ਪੈਟਰੋਲ ਬੰਬ ਨਾਲ ਹਮਲਾ ਕਰਨ ਦੇ ਮਾਮਲੇ ਨੂੰ ਬਠਿੰਡਾ ਪੁਲਿਸ ਨੇ ਸੁਲਝਾਉਣ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਇਸ ਸਬੰਧੀ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦੋਂਕਿ ਇੱਕ ਹੋਰ ਮੁਲਜ਼ਮ ਅਜੇ ਵੀ ਫਰਾਰ ਹੈ, ਜਿਸ ਦੀ ਭਾਲ ਜਾਰੀ ਹੈ।

ਪ੍ਰੈੱਸ ਕਾਨਫਰੰਸ ਦੌਰਾਨ ਡੀਆਈਜੀ ਹਰਜੀਤ ਸਿੰਘ ਨੇ ਦੱਸਿਆ ਕਿ ਘਟਨਾ ਦੀ ਜਾਂਚ ਲਈ ਪੁਲਿਸ ਵੱਲੋਂ ਸੀਸੀਟੀਵੀ ਫੁਟੇਜ ਅਤੇ ਹੋਰ ਤਕਨੀਕੀ ਸਬੂਤਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਜਾਂਚ ਦੌਰਾਨ ਸਾਹਮਣੇ ਆਇਆ ਕਿ ਦੋਵੇਂ ਮੁਲਜ਼ਮ ਆਟੋ ਰਿਕਸ਼ਾ ਰਾਹੀਂ ਘਟਨਾ ਵਾਲੀ ਥਾਂ ‘ਤੇ ਪਹੁੰਚੇ ਸਨ। ਉਨ੍ਹਾਂ ਨੇ ਪਹਿਲਾਂ ਦਿਨ ਦੌਰਾਨ ਇਲਾਕੇ ਦੀ ਰੇਕੀ ਕੀਤੀ ਅਤੇ ਦੇਰ ਰਾਤ ਕਲੀਨਿਕ ‘ਤੇ ਪੈਟਰੋਲ ਬੰਬ ਸੁੱਟ ਕੇ ਫਰਾਰ ਹੋ ਗਏ। ਵਾਰਦਾਤ ਤੋਂ ਬਾਅਦ ਉਹ ਰੇਲ ਗੱਡੀ ਰਾਹੀਂ ਅਬੋਹਰ ਚਲੇ ਗਏ ਸਨ।

ਪੁਲਿਸ ਨੇ ਵੱਖ-ਵੱਖ ਪੱਖਾਂ ਤੋਂ ਜਾਂਚ ਕਰਦਿਆਂ ਦੋਵੇਂ ਮੁਲਜ਼ਮਾਂ ਨੂੰ ਅਬੋਹਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਡੀਆਈਜੀ ਅਨੁਸਾਰ, ਜਦੋਂ ਪੁਲੀਸ ਉਨ੍ਹਾਂ ਨੂੰ ਬਠਿੰਡਾ ਲੈ ਕੇ ਆ ਰਹੀ ਸੀ ਤਾਂ ਉਨ੍ਹਾਂ ਨੇ ਹਿਰਾਸਤ ਵਿੱਚੋਂ ਭੱਜਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਦੋਵੇਂ ਜ਼ਖ਼ਮੀ ਹੋ ਗਏ। ਇੱਕ ਮੁਲਜ਼ਮ ਦੀ ਲੱਤ ਅਤੇ ਦੂਜੇ ਦੀ ਬਾਂਹ ਟੁੱਟ ਗਈ, ਜਿਨ੍ਹਾਂ ਦਾ ਇਲਾਜ ਕਰਵਾਇਆ ਜਾ ਰਿਹਾ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment