ਮਾਨਸਾ: 29 ਮਈ 2022 ਦਿਨ ਐਤਵਾਰ ਸਮਾਂ ਸ਼ਾਮ 5:30 ਵਜੇ ਜਦੋਂ ਵਿਦੇਸ਼ੀ ਹਥਿਆਰਾਂ ਦੀ ਮਾਰ ਨਾਲ ਮਾਨਸਾ ਦਹਿਲ ਗਿਆ ਸੀ। ਮੂਸਾ ਪਿੰਡ ਤੋਂ ਥੋੜ੍ਹੀ ਦੂਰ ਜਵਾਹਰਕੇ ‘ਚ ਸ਼ੁਭਦੀਪ ਸਿੰਘ ਸਿੱਧੂ ਦਾ ਕਤਲ ਕਰ ਦਿੱਤਾ ਗਿਆ। ਇਸ ਘਟਨਾ ਨੂੰ ਅੱਜ ਇੱਕ ਸਾਲ ਪੂਰਾ ਹੋ ਗਿਆ ਹੈ ਤੇ ਮੂਸੇਵਾਲੇ ਦੇ ਮਾਪੇ ਆਪਣੇ ਪੁੱਤ ਨੂੰ ਇਨਸਾਫ ਦਿਵਾਉਣ ਦੀ ਲੜਾਈ ਰਹੇ ਹਨ।
ਸਿੱਧੂ ਮੂਸੇਵਾਲਾ ਲੋਕਾਂ ਦੇ ਦਿਲਾਂ ‘ਚ ਤੇ ਆਪਣੇ ਗੀਤਾਂ ਰਾਹੀਂ ਹਮੇਸ਼ਾਂ ਜ਼ਿੰਦਾ ਰਹੇਗਾ। ਮੂਸੇਵਾਲਾ ਦੇ ਪ੍ਰਸ਼ੰਸਕ ਉਸ ਨੂੰ ਅੱਜ ਦੇ ਦਿਨ ਸ਼ਰਧਾਜਲੀ ਦੇ ਰਹੇ ਹਨ। ਪੂਰੀ ਦੁਨੀਆਂ ਵਿੱਚ ਲੱਖਾਂ ਲੋਕ ਅੱਜ ਸਿੱਧੂ ਨੂੰ ਯਾਦ ਕਰ ਰਹੇ ਹਨ। ਉੱਥੇ ਹੀ ਕਈ ਸਿਆਸੀ ਲੀਡਰਾਂ ਵੱਲੋਂ ਵੀ ਸਿੱਧੂ ਮੂਸੇਵਾਲੇ ਨੂੰ ਯਾਦ ਕਰਦਿਆਂ ਟਵੀਟ ਕੀਤੇ ਜਾ ਰਹੇ ਹਨ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਿੱਧੂ ਨੂੰ ਯਾਦ ਕਰਦਿਆਂ ਟਵੀਟ ਕੀਤਾ,’ਮੇਰੇ ਬਹੁਤ ਹੀ ਅਜ਼ੀਜ਼ ਦੋਸਤ, ਭਰਾ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਜੀ ਦੀ ਪਹਿਲੀ ਬਰਸੀ ਮੌਕੇ ਮੈਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕਰਦਾ ਹਾਂ। ਮੈਨੂੰ ਬਹੁਤ ਦੁੱਖ ਹੈ ਕਿ ਮੇਰਾ ਭਰਾ ਸਾਨੂੰ ਬਹੁਤ ਜਲਦੀ ਅਲਵਿਦਾ ਆਖ ਗਿਆ। ਰੱਬ ਦਾ ਭਾਣਾ ਮੰਨ ਕੇ ਦਿਲ ਨੂੰ ਧਰਵਾਸ ਦੇ ਲੈਣੇ ਹਾਂ। ਪਰ ਉਸ ਤੋਂ ਵੀ ਜ਼ਿਆਦਾ ਅਫ਼ਸੋਸ ਦੀ ਗੱਲ ਇਹ ਹੈ ਕਿ ਅੱਜ ਪੂਰਾ ਇੱਕ ਸਾਲ ਬੀਤ ਜਾਣ ਦੇ ਬਾਅਦ ਵੀ ਸਿੱਧੂ ਮੂਸੇਵਾਲਾ ਜੀ ਦੇ ਮਾਪੇ ਆਪਣੇ ਪੁੱਤ ਦੇ ਇਨਸਾਫ਼ ਲਈ ਤਰਸ ਰਹੇ ਹਨ। ਅਸੀਂ ਉਨ੍ਹਾਂ ਦੇ ਨਾਲ ਹਮੇਸ਼ਾ ਖੜ੍ਹੇ ਸੀ ਅਤੇ ਖੜ੍ਹੇ ਰਹਾਂਗੇ ਅਤੇ ਮੂਸੇਵਾਲਾ ਜੀ ਦੇ ਇਨਸਾਫ਼ ਦੀ ਲੜਾਈ ਲੜਦੇ ਰਹਾਂਗੇ।’
ਮੇਰੇ ਬਹੁਤ ਹੀ ਅਜ਼ੀਜ਼ ਦੋਸਤ, ਭਰਾ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਜੀ ਦੀ ਪਹਿਲੀ ਬਰਸੀ ਮੌਕੇ ਮੈਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕਰਦਾ ਹਾਂ।
ਮੈਨੂੰ ਬਹੁਤ ਦੁੱਖ ਹੈ ਕਿ ਮੇਰਾ ਭਰਾ ਸਾਨੂੰ ਬਹੁਤ ਜਲਦੀ ਅਲਵਿਦਾ ਆਖ ਗਿਆ। ਰੱਬ ਦਾ ਭਾਣਾ ਮੰਨ ਕੇ ਦਿਲ ਨੂੰ ਧਰਵਾਸ ਦੇ ਲੈਣੇ ਹਾਂ।
ਪਰ ਉਸ ਤੋਂ ਵੀ ਜ਼ਿਆਦਾ ਅਫ਼ਸੋਸ ਦੀ ਗੱਲ ਇਹ ਹੈ ਕਿ ਅੱਜ… pic.twitter.com/WABRJ8Gs0t
— Amarinder Singh Raja Warring (@RajaBrar_INC) May 29, 2023
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਇੱਕ ਸਾਲ ਬਾਅਦ ਵੀ ਯਾਦ ਹੈ ਸਰਦਾਰ ਸ਼ੁਭਦੀਪ ਸਿੰਘ ‘ਸਿੱਧੂ ਮੂਸੇਵਾਲਾ’ ਨੇ ਮੈਨੂੰ “ਬਾਪੂ ਜੀ ਕੱਦੋਂ ਆਉਗੇ” ਕਿਹਾ ਸੀ?
One year on, still remember Sardar Shubhdeep Singh ‘Sidhu Moosewala’ respectfully saying to me “Bapu Ji Kadon Aaoge”? pic.twitter.com/iNy0rUJlnP
— Simranjit Singh Mann (@SimranjitSADA) May 28, 2023
ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ, ‘ਸਵ. ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਜੀ ਦੀ ਪਹਿਲੀ ਬਰਸੀ ਮੌਕੇ ਮੈਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕਰਦਾ ਹਾਂ। ਪਿਛਲੇ ਸਾਲ ਅੱਜ ਦੇ ਦਿਨ ਪੰਜਾਬ ਨੇ ਆਪਣਾ ਇੱਕ ਕੀਮਤੀ ਹੀਰਾ, ਇੱਕ ਪ੍ਰਤਿਭਾਸ਼ਾਲੀ ਨੌਜਵਾਨ, ਬਹੁਤ ਛੋਟੀ ਉਮਰ ਵਿੱਚ ਸਫ਼ਲ ਹੋਇਆ ਵਿਅਕਤੀ ਗੁਆਇਆ ਸੀ, ਦੁਨੀਆਂ ਭਰ ਦੇ ਕਰੋੜਾਂ ਲੋਕ ਅੱਜ ਵੀ ਉਸਨੂੰ ਅਤੇ ਉਸਦੇ ਗੀਤਾਂ ਨੂੰ ਪਿਆਰ ਕਰਦੇ ਹਨ। ਇਸ ਗੱਲ ਦਾ ਬੇਹੱਦ ਦੁੱਖ਼ ਹੈ ਕਿ ਪੰਜਾਬ ਦੀ ਨਿਕੰਮੀ ਸਰਕਾਰ ਉਸ ਦੀ ਆਪਣੇ ਪਿੰਡਾਂ ਵਿੱਚ ਹੀ ਸੁਰੱਖਿਆ ਯਕੀਨੀ ਨਹੀਂ ਬਣਾ ਸਕੀ ਅਤੇ ਅੱਜ ਪੂਰਾ ਇੱਕ ਸਾਲ ਬੀਤ ਜਾਣ ਪਿੱਛੋਂ ਵੀ ਸਿੱਧੂ ਮੂਸੇਵਾਲਾ ਜੀ ਦੇ ਮਾਪੇ ਆਪਣੇ ਪੁੱਤ ਦੇ ਇਨਸਾਫ਼ ਲਈ ਤਰਸ ਰਹੇ ਹਨ। ਮੈਂ ਹਮੇਸ਼ਾ ਸਰਦਾਰ ਬਲਕੌਰ ਸਿੰਘ ਜੀ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਖੜ੍ਹਿਆਂ ਹਾਂ ਅਤੇ ਖੜ੍ਹਾ ਰਹਾਂਗਾ।’
ਸਵ. ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਜੀ ਦੀ ਪਹਿਲੀ ਬਰਸੀ ਮੌਕੇ ਮੈਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕਰਦਾ ਹਾਂ।
ਪਿਛਲੇ ਸਾਲ ਅੱਜ ਦੇ ਦਿਨ ਪੰਜਾਬ ਨੇ ਆਪਣਾ ਇੱਕ ਕੀਮਤੀ ਹੀਰਾ, ਇੱਕ ਪ੍ਰਤਿਭਾਸ਼ਾਲੀ ਨੌਜਵਾਨ, ਬਹੁਤ ਛੋਟੀ ਉਮਰ ਵਿੱਚ ਸਫ਼ਲ ਹੋਇਆ ਵਿਅਕਤੀ ਗੁਆਇਆ ਸੀ, ਦੁਨੀਆਂ ਭਰ ਦੇ ਕਰੋੜਾਂ ਲੋਕ ਅੱਜ ਵੀ ਉਸਨੂੰ ਅਤੇ ਉਸਦੇ ਗੀਤਾਂ ਨੂੰ ਪਿਆਰ… pic.twitter.com/nQCCj1GKWi
— Partap Singh Bajwa (@Partap_Sbajwa) May 29, 2023
ਇਸ ਤੋਂ ਇਲਾਵਾ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਸਿੱਧੂ ਨੂੰ ਯਾਦ ਕਰਦਿਆਂ ਕਿਹਾ ਕਿ ‘ਅੱਜ ਪੰਜਾਬ ਦਾ ਨਾਮ ਪੂਰੀ ਦੁਨੀਆਂ ਵਿੱਚ ਚਮਕਾਉਣ ਵਾਲੇ ਮਰਹੂਮ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਬਰਸੀ ਮੌਕੇ ਉਹਨਾਂ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ। ਇੱਕ ਟਵੀਟ ਕਰਦਿਆਂ ਉਨਾਂ ਨੇ ਕਿਹਾ ਕਿ ਮੈਂ ਸਰਕਾਰ ਨੂੰ ਰਾਜਨੀਤੀ ਤੋਂ ਉਪਰ ਉੱਠ ਕੇ ਪੰਜਾਬ ਦੇ ਇਸ ਸਿਤਾਰੇ ਨੂੰ ਇਨਸਾਫ਼ ਦੇਣ ਦੀ ਅਪੀਲ ਕਰਦਾ ਹਾਂ। ਅਸੀਂ ਹਮੇਸ਼ਾ ਉਹਨਾਂ ਦੇ ਮਾਪਿਆਂ ਦੇ ਨਾਲ ਖੜੇ ਹਾਂ।’
ਅੱਜ ਪੰਜਾਬ ਦਾ ਨਾਮ ਪੂਰੀ ਦੁਨੀਆਂ ਵਿੱਚ ਚਮਕਾਉਣ ਵਾਲੇ ਮਰਹੂਮ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਬਰਸੀ ਮੌਕੇ ਉਹਨਾਂ ਨੂੰ ਸ਼ਰਧਾਂਜਲੀ ਭੇਂਟ ਕਰਦਾ ਹਾਂ। ਮੈਂ ਸਰਕਾਰ ਨੂੰ ਰਾਜਨੀਤੀ ਤੋਂ ਉਪਰ ਉੱਠ ਕੇ ਪੰਜਾਬ ਦੇ ਇਸ ਸਿਤਾਰੇ ਨੂੰ ਇਨਸਾਫ਼ ਦੇਣ ਦੀ ਅਪੀਲ ਕਰਦਾ ਹਾਂ।ਅਸੀਂ ਹਮੇਸ਼ਾ ਉਹਨਾਂ ਦੇ ਮਾਪਿਆਂ ਦੇ ਨਾਲ ਖੜੇ ਹਾਂ।#restinpeace🕊️ pic.twitter.com/AyAWJKGy0H
— Sukhjinder Singh Randhawa (@Sukhjinder_INC) May 29, 2023
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.