ਖੇਤੀ ਕਾਨੂੰਨ ਰੱਦ ਕਰਵਾਉਣ ਲਈ ਪੰਜਾਬ ਦੀਆਂ ਸਿਆਸੀ ਧਿਰਾਂ ਹੋਈਆਂ ਇਕੱਠੀਆਂ

TeamGlobalPunjab
1 Min Read

ਚੰਡੀਗੜ੍ਹ ( ਦਰਸ਼ਨ ਸਿੰਘ ਖੋਖਰ ): ਖੇਤੀ ਬਿਲਾਂ ਨੂੰ ਦਿੱਲੀ ਵਿਚ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਪੱਖ ਵਿੱਚ ਪੰਜਾਬ ਦੀਆਂ ਸਿਆਸੀ ਧਿਰਾਂ ਡਟ ਗਈਆਂ ਹਨ। ਖੇਤੀ ਬਿੱਲਾਂ ਨੂੰ ਲੈ ਕੇ ਅਤੇ ਦਿੱਲੀ ਵਿੱਚ ਕਿਸਾਨਾਂ ਦੇ ਪੱਖ ਵਿੱਚ ਖੜ੍ਹਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਅੱਜ ਪੰਜਾਬ ਭਵਨ ਵਿੱਚ ਸਰਬ ਪਾਰਟੀ ਮੀਟਿੰਗ ਹੋਈ। ਜਿਸ ਵਿਚ ਇਹ ਫ਼ੈਸਲਾ ਕੀਤਾ ਗਿਆ ਕਿ ਟੀਵੀ ਚੈਨਲਾਂ ਉੱਤੇ ਪੰਜਾਬ ਦੀਆਂ ਸਿਆਸੀ ਧਿਰਾਂ ਬੇਲੋੜੀ ਬਹਿਸ ਨਹੀਂ ਕਰਨਗੀਆਂ।

ਇਸ ਮਤੇ ਬਾਰੇ ਪਹਿਲਾਂ ਲੋਕ ਇਨਸਾਫ਼ ਪਾਰਟੀ ਦੇ ਆਗੂ ਸਿਮਰਜੀਤ ਸਿੰਘ ਬੈਂਸ ਨੇ ਸਾਰੀਆਂ ਸਿਆਸੀ ਧਿਰਾਂ ਨੂੰ ਪੱਤਰ ਲਿਖਿਆ ਸੀ। ਮਤੇ ਦੀ ਹਮਾਇਤ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕੀਤੀ। ਮੀਟਿੰਗ ਵਿੱਚ ਇਹ ਵੀ ਫ਼ੈਸਲਾ ਕੀਤਾ ਗਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹੋਰ ਸਿਆਸੀ ਧਿਰਾਂ ਖੇਤੀ ਬਿੱਲਾਂ ਦੇ ਮਾਮਲੇ ਨੂੰ ਲੈ ਕੇ ਪ੍ਰਧਾਨ ਮੰਤਰੀ ਤੋਂ ਸਮਾਂ ਲੈਣ। ਜੇਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਿਲਣ ਦਾ ਸਮਾਂ ਨਹੀਂ ਦਿੰਦੇ ਤਾਂ ਪੰਜਾਬ ਦੀਆਂ ਸਿਆਸੀ ਧਿਰ੍ਹਾਂ ਦਿੱਲੀ ਵਿਚ ਰੋਸ ਵਿਖਾਵੇ ਦਾ ਪ੍ਰੋਗਰਾਮ ਉਲੀਕਣ। ਇਸ ਮੀਟਿੰਗ ਦਾ ਆਮ ਆਦਮੀ ਪਾਰਟੀ ਦੇ ਵਿਧਾਇਕ ਵਿਰੋਧ ਕਰ ਗਏ। ਉਨ੍ਹਾਂ ਦੋਸ਼ ਲਗਾਇਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦੀਆਂ ਗੱਲਾਂ ਵੱਲ ਧਿਆਨ ਨਹੀਂ ਦਿੱਤਾ।

- Advertisement -

Share this Article
Leave a comment