ਸੰਸਦ ‘ਚ ਨਹਿਰੂ ਦੀ ਤਸਵੀਰ ਹਟਾਉਣ ‘ਤੇ ਸਿਆਸੀ ਹੰਗਾਮਾ, ਕਾਂਗਰਸ ਨੇ ਪ੍ਰਗਟਾਇਆ ਸਖ਼ਤ ਇਤਰਾਜ਼

Rajneet Kaur
2 Min Read

ਨਿਊਜ਼ ਡੈਸਕ: ਮੱਧ ਪ੍ਰਦੇਸ਼ ਵਿਧਾਨ ਸਭਾ ‘ਚ ਸਾਬਕਾ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦੀ ਤਸਵੀਰ ਹਟਾ ਕੇ ਉਨ੍ਹਾਂ ਦੀ ਥਾਂ ਬਾਬਾ ਸਾਹਿਬ ਅੰਬੇਡਕਰ ਦੀ ਤਸਵੀਰ ਲਾਉਣ ਦਾ ਮਾਮਲਾ ਗਰਮਾ ਗਿਆ ਹੈ। ਕਾਂਗਰਸ ਨੇ ਇਸ ਨੂੰ ਸਾਬਕਾ ਪ੍ਰਧਾਨ ਮੰਤਰੀ ਦਾ ਅਪਮਾਨ ਦੱਸਦੇ ਹੋਏ ਸਖ਼ਤ ਇਤਰਾਜ਼ ਪ੍ਰਗਟਾਇਆ ਹੈ।

ਕਾਂਗਰਸ ਦਾ ਕਹਿਣਾ ਹੈ ਕਿ ਬਾਬਾ ਸਾਹਿਬ ਅੰਬੇਡਕਰ ਦੀ ਤਸਵੀਰ ਲਗਾਉਣ ‘ਚ ਕੋਈ ਹਰਜ਼ ਨਹੀਂ ਹੈ ਪਰ ਸਾਬਕਾ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦੀ ਤਸਵੀਰ ਹਟਾਉਣ ਦੀ ਜ਼ਰੂਰਤ ਨਹੀਂ ਸੀ। ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਦੇ ਪਹਿਲੇ ਹੀ ਦਿਨ ਇਸ ਮੁੱਦੇ ਨੂੰ ਲੈ ਕੇ ਹੰਗਾਮਾ ਹੋਇਆ।

ਦੱਸ ਦੇਈਏ ਕਿ ਐਮਪੀ ਅਸੈਂਬਲੀ ਵਿੱਚ ਸਪੀਕਰ ਦੀ ਸੀਟ ਦੇ ਪਿੱਛੇ ਮਹਾਤਮਾ ਗਾਂਧੀ ਅਤੇ ਜਵਾਹਰ ਲਾਲ ਨਹਿਰੂ ਦੀਆਂ ਤਸਵੀਰਾਂ ਲੱਗੀਆਂ ਹੋਈਆਂ ਸਨ। ਹੁਣ ਉਥੋਂ ਪੰਡਿਤ ਨਹਿਰੂ ਦੀ ਤਸਵੀਰ ਹਟਾ ਕੇ ਬਾਬਾ ਸਾਹਿਬ ਅੰਬੇਡਕਰ ਦੀ ਤਸਵੀਰ ਲਗਾ ਦਿੱਤੀ ਗਈ ਹੈ। ਇਸ ਤੋਂ ਕਾਂਗਰਸੀ ਆਗੂ ਨਾਰਾਜ਼ ਹਨ।

ਕਮਲਨਾਥ ਨੇ ਟਵੀਟ ਕੀਤਾ ਕਿ ਮੈਂ ਵਿਧਾਨ ਸਭਾ ‘ਚ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਅੰਬੇਡਕਰ ਦੀ ਤਸਵੀਰ ਲਗਾਉਣ ਦਾ ਸਵਾਗਤ ਕਰਦਾ ਹਾਂ। ਬਾਬਾ ਸਾਹਿਬ ਦੀ ਤਸਵੀਰ ਅਸੈਂਬਲੀ ਵਿਚ ਸਨਮਾਨ ਵਾਲੀ ਥਾਂ ‘ਤੇ ਲਗਾਈ ਜਾ ਸਕਦੀ ਸੀ ਪਰ ਪੰਡਿਤ ਨਹਿਰੂ ਦੀ ਤਸਵੀਰ ਨੂੰ ਜਾਣਬੁੱਝ ਕੇ ਹਟਾ ਦਿੱਤਾ ਗਿਆ। ਮਹਾਨ ਆਜ਼ਾਦੀ ਘੁਲਾਟੀਏ, ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਅਤੇ ਰਾਸ਼ਟਰ ਨਿਰਮਾਤਾ ਪੰਡਿਤ ਜਵਾਹਰ ਲਾਲ ਨਹਿਰੂ ਦੀ ਤਸਵੀਰ ਮੱਧ ਪ੍ਰਦੇਸ਼ ਵਿਧਾਨ ਸਭਾ ਤੋਂ ਹਟਾਉਣਾ ਅਤਿ ਨਿੰਦਣਯੋਗ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment