ਕੈਪਟਨ ਨੇ ਕੀਤਾ ਸਮਾਰਟ ਫੋਨ ਵੰਡਣ ਦਾ ਐਲਾਨ, ਵਿਰੋਧੀ ਕਹਿੰਦੇ “ਪੱਲੇ ਹੈ ਨਹੀਂ ਧੇਲਾ ਕਰਦੀ ਮੇਲਾ ਮੇਲਾ”

TeamGlobalPunjab
2 Min Read

ਪਿਛਲੇ ਤਿੰਨ ਸਾਲ ਤੋਂ ਕਾਂਗਰਸ ਸਰਕਾਰ ਦੇ ਮੋਬਾਈਲ ਫੋਨ ਉਡੀਕਦੇ ਪੰਜਾਬੀ ਨੌਜਵਾਨਾਂ ਨੂੰ ਸਮਾਰਟਫੋਨ ਦੇਣ ਦਾ ਐਲਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਖਰ ਸੋਮਵਾਰ ਨੂੰ ਕਰ ਹੀ ਦਿੱਤਾ ਹੈ। ਮੁੱਖ ਮੰਤਰੀ ਨੇ ਟਵੀਟ ਕਰਕੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲੇ ਪੜਾਅ ਅਧੀਨ 26 ਜਨਵਰੀ 2020 ਨੂੰ 11ਵੀਂ ਅਤੇ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਸਮਾਰਟ ਫੋਨ ਵੰਡਣ ਦੀ ਸ਼ੁਰੂਆਤ ਹੋਵੇਗੀ। ਕੈਪਟਨ ਦੇ ਸਮਾਰਟ ਫੋਨ ਵੰਡਣ ਦੇ ਐਲਾਨ ਨਾਲ ਹੀ ਵਿਰੋਧੀ ਪਾਰਟੀਆਂ ਨੇ ਕੈਪਟਨ ਸਰਕਾਰ ਨੂੰ ਘੇਰਣਾ ਸ਼ੁਰੂ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ, ਲੋਕ ਇਨਸਾਫ ਪਾਰਟੀ ਤੇ ਆਮ ਆਦਮੀ ਪਾਰਟੀ ਨੇ ਇਸ ਨੂੰ ਨੌਜਵਾਨਾਂ ਨਾਲ ਮਜ਼ਾਕ ਕਰਾਰ ਦਿੱਤਾ ਹੈ। ਵਿਰੋਧੀ ਧਿਰਾਂ ਨੇ ਸਵਾਲ ਚੁੱਕਿਆ ਹੈ ਕਿ ਸਰਕਾਰ ਕਹਿ ਰਹੀ ਹੈ ਖ਼ਜ਼ਾਨਾ ਖਾਲੀ ਹੈ, ਪਰ ਸਮਾਰਟਫੋਨ ਲਈ ਪੈਸੇ ਕਿੱਥੋਂ ਆਉਣਗੇ।

- Advertisement -

ਇਸ ਸਬੰਧੀ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਬੋਲਦਿਆਂ ਕਿਹਾ ਕਿ ਅੱਜ ਸਰਕਾਰ ਦਾ ਖਜਾਨਾਂ ਖਾਲੀ ਹੈ ਅਤੇ ਤਨਖਾਹਾਂ ਤੱਕ ਦੇਣ ਲਈ ਵੀ ਸਰਕਾਰ ਕੋਲ ਪੈਸੇ ਨਹੀ ਹਨ। ਬੈਂਸ ਨੇ ਕਿਹਾ ਕਿ ਕੈਪਟਨ ਅਤੇ ਮਨਪ੍ਰੀਤ ਵੱਲੋਂ ਲਗਾਤਾਰ ਸਮਾਰਟਫੋਨ ਅਤੇ ਲੈਪਟਾਪ ਦੇਣ ਦੇ ਲਾਰੇ ਲਾਏ ਜਾ ਰਹੇ ਹਨ।

ਉਧਰ ਅਕਾਲੀ ਦਲ ਦੇ ਮਹੇਸ਼ ਇੰਦਰ ਗਰੇਵਾਲ ਨੇ ਵੀ ਇਸ ਮਾਮਲੇ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਨੇ ਖੂਬ ਖਰੀਆਂ ਖਰੀਆਂ  ਸੁਣਾਈਆਂ। ਉਨ੍ਹਾਂ ਕਿਹਾ ਕਿ ਸੂਬੇ ਦੇ ਖਜਾਨਾ ਮੰਤਰੀ ਵੱਲੋਂ ਲਗਾਤਾਰ ਐਲਾਨ ਕੀਤੇ ਜਾਂਦੇ ਹਨ ਪਰ ਪੂਰੇ ਨਹੀਂ ਹੁੰਦੇ। ਉਨ੍ਹਾਂ ਕਿਹਾ ਕਿ ਅੱਜ ਇਹ ਹਾਲਾਤ ਹਨ ਕਿ ਪੱਲੇ ਹੈ ਨਹੀਂ ਧੇਲਾ ਤੇ ਕਰਦੀ ਮੇਲਾ ਮੇਲਾ।

Share this Article
Leave a comment