ਪੰਜਾਬ ‘ਚ ਬੰਬ ਧਮਾਕਿਆਂ ‘ਤੇ ਸਿਆਸਤ: CM ਮਾਨ ਨੇ ਕਿਹਾ- ਭਾਜਪਾ ਨੇ ਕਰਵਾਏ ਧਮਾਕੇ

Global Team
2 Min Read

ਚੰਡੀਗੜ੍ਹ: ਪੰਜਾਬ ਦੇ ਅੰਮ੍ਰਿਤਸਰ ਅਤੇ ਜਲੰਧਰ ਵਿੱਚ ਮੰਗਲਵਾਰ ਰਾਤ ਨੂੰ ਹੋਏ ਬੰਬ ਧਮਾਕਿਆਂ ਨੂੰ ਲੈ ਕੇ ਹੁਣ ਸਿਆਸਤ ਗਰਮਾ ਗਈ ਹੈ। ਸੀਐਮ ਭਗਵੰਤ ਮਾਨ ਨੇ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਿਹਾ ਕਿ ਇਨ੍ਹਾਂ ਧਮਾਕਿਆਂ ਦੀ ਜਾਂਚ ਚੱਲ ਰਹੀ ਹੈ। ਇਹ ਪੰਜਾਬ ਚੋਣਾਂ ਲਈ ਭਾਜਪਾ ਦੀ ਤਿਆਰੀ ਹੈ। ਭਾਜਪਾ ਲੋਕਾਂ ਵਿੱਚ ਹਿੰਸਾ ਅਤੇ ਡਰ ਫੈਲਾ ਕੇ ਵੋਟਾਂ ਹਾਸਿਲ ਕਰਦੀ ਹੈ। ਮੈਂ ਭਾਜਪਾ ਨੂੰ ਕਹਿਣਾ ਚਾਹੁੰਦਾ ਹਾਂ ਕਿ ਉਹ ਅਜਿਹਾ ਕਰਨਾ ਬੰਦ ਕਰੇ। ਪੰਜਾਬ ਦੇ ਲੋਕ ਹਮੇਸ਼ਾ ਸ਼ਾਂਤੀ ਚਾਹੁੰਦੇ ਹਨ। ਭਾਜਪਾ ਨੇ ਜਿੱਥੇ ਵੀ ਚੋਣ ਲੜਨੀ ਹੁੰਦੀ ਹੈ, ਉਹ ਉੱਥੇ ਜਾ ਕੇ ਲੜਾਈ-ਝਗੜਾ ਕਰਦੀ ਹੈ।

ਉਧਰ ਭਾਜਪਾ ਨੇ ਸੀਐਮ ਦੇ ਬਿਆਨ ‘ਤੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ। ਭਾਜਪਾ ਨੇ ਮੁੱਖ ਮੰਤਰੀ ਨੂੰ ਆਪਣੇ ਦੋਸ਼ਾਂ ਦੇ ਸਬੂਤ ਦੇਣ ਲਈ ਕਿਹਾ ਹੈ।  ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਭਗਵੰਤ ਮਾਨ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਵਿੱਚ ਹਿੰਮਤ ਹੈ ਤਾਂ ਉਹ ਭਾਜਪਾ ਅਤੇ ਉਨ੍ਹਾਂ ਖ਼ਿਲਾਫ਼ ਐਫਆਈਆਰ ਦਰਜ ਕਰਵਾ ਕੇ ਦਿਖਾਉਣ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment