ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਰਾਹੁਲ ਗਾਂਧੀ ਦੇ ਬਿਆਨ ‘ਤੇ ਭਖੀ ਸਿਆਸਤ

Rajneet Kaur
2 Min Read

ਨਿਊਜ਼ ਡੈਸਕ: ਕਾਂਗਰਸ ਨੇਤਾ ਰਾਹੁਲ ਗਾਂਧੀ 10 ਦਿਨਾਂ ਲਈ ਅਮਰੀਕਾ ਦੌਰੇ ‘ਤੇ ਹਨ। ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਸਾਨ ਫਰਾਂਸਿਸਕੋ ‘ਚ ਭਾਰਤੀਆਂ ਨੂੰ ਸੰਬੋਧਨ ਕਰਦਿਆਂ ਗੁਰੂ ਨਾਨਕ ਦੇਵ ਕਰਦਿਆਂ ਬਾਰੇ ਅਜਿਹਾ ਦਾਅਵਾ ਕੀਤਾ, ਜਿਸ ਤੋਂ ਬਾਅਦ ਕਈ ਲੋਕ ਉਨ੍ਹਾਂ ਦੀ ਜਾਣਕਾਰੀ ‘ਤੇ ਸਵਾਲ ਉਠਾ ਰਹੇ ਹਨ।  ਅਮਰੀਕਾ ਦੇ ਸੈਨ ਫਰਾਂਸਿਸਕੋ ਵਿੱਚ ਦਿੱਤੇ ਭਾਸ਼ਣ ਵਿੱਚ ਰਾਹੁਲ ਗਾਂਧੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਯਾਤਰਾਵਾਂ ਦਾ ਜ਼ਿਕਰ ਕਰਦਿਆਂ ਦਾਅਵਾ ਕੀਤਾ ਕਿ ਉਹ ਥਾਈਲੈਂਡ ਅਤੇ ਸ੍ਰੀਲੰਕਾ ਦਾ ਦੌਰਾ ਕਰ ਚੁੱਕੇ ਹਨ। ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਿਹਾ, “ਮੈਂ ਕਿਤੇ ਪੜ੍ਹਿਆ ਸੀ ਕਿ ਗੁਰੂ ਨਾਨਕ ਦੇਵ ਜੀ ਮੱਕਾ, ਸਾਊਦੀ ਅਰਬ ਗਏ ਸਨ। ਉਹ ਥਾਈਲੈਂਡ ਗਏ ਸਨ, ਉਹ ਸ਼੍ਰੀਲੰਕਾ ਗਏ ਸਨ। ਇਹ ਵੱਡੇ ਲੋਕ ਸਾਡੇ ਜਨਮ ਤੋਂ ਬਹੁਤ ਪਹਿਲਾਂ ਭਾਰਤ ਨੂੰ ਜੋੜ ਰਹੇ ਸਨ।

ਰਾਹੁਲ ਗਾਂਧੀ ਦੇ ਭਾਸ਼ਣ ਦਾ ਇਹ ਹਿੱਸਾ ਸੋਸ਼ਲ ਮੀਡੀਆ ‘ਤੇ ਟ੍ਰੈਂਡ ਕਰ ਰਿਹਾ ਹੈ। ਭਾਜਪਾ ਨੇਤਾਵਾਂ ਅਤੇ ਹੋਰ ਸੋਸ਼ਲ ਮੀਡੀਆ ਉਪਭੋਗਤਾਵਾਂ ਨੇ ਉਨ੍ਹਾਂ ਦੀ ਜਾਣਕਾਰੀ ‘ਤੇ ਸਵਾਲ ਕਰਨੇ ਸ਼ੂਰੂ ਕਰ ਦਿਤੇ ਹਨ।  BJP ਆਗੂ ਆਰ.ਪੀ ਸਿੰਘ ਨੇ ਕਿਹਾ ਕਿ ਰਾਹੁਲ ਗਾਂਧੀ ਦੇ ਬਿਆਨ ਨਾਲ ਮੈਨੂੰ ਬਹੁਤ ਠੇਸ ਪਹੁੰਚੀ ਹੈ। ਰਾਹੁਲ ਗਾਂਧੀ ਨੇ ਸ੍ਰੀ ਗੁਰੂ ਨਾਨਕ ਜੀ ਦੀ ਉਦਾਸੀਆਂ ਦੀ ਤੁਲਨਾ ਭਾਰਤ ਜੋੜੋ ਯਾਤਰਾ ਨਾਲ ਕਰ ਦਿੱਤੀ। ਜਿਸ ਤੋਂ ਬਾਅਦ ਕਾਫੀ ਇਤਰਾਜ਼ ਜਤਾਇਆ ਜਾ ਰਿਹਾ ਹੈ।

ਬੀਜੇਪੀ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਬੇਵਕੂਫੀ ਦੇ ਨਾਮ ਤੇ ਕਿੰਨਾ ਕੁਝ ਮੁਆਫ ਕਰੀਏ। ਉਨ੍ਹਾਂ ਨੇ ਕਿਹਾ ਕਿ ਤੁਸੀਂ ਕਿਥੇ ਪੜਿਆ ਕਿ ਗੁਰੂ ਨਾਨਕ ਦੇਵ ਜੀ ਥਾਈਲੈਂਡ ਗਏ ਸੀ। ਉਨ੍ਹਾਂ ਕਿਹਾ ਕਿ ਧਰਮ ਦੀ ਗੱਲ ਕਰਦਿਆਂ ਤੁਹਾਡੇ ਤੋਂ ਸਮਝਦਾਰੀ ਦੀ ਉਮੀਦ ਨਾ ਹੀ ਕਰੀਏ?

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment