ਪੰਜਾਬੀ ਇੰਡਸਟਰੀ ਦੀ ਸ਼ੂਟਿੰਗ ਮੁੜ ਸ਼ੁਰੂ ਕਰਨ ਦੇ ਐਲਾਨ ‘ਤੇ ਸਿਤਾਰਿਆਂ ਨੇ ਕੀਤਾ ਕੈਪਟਨ ਦਾ ਧੰਨਵਾਦ

TeamGlobalPunjab
2 Min Read

ਚੰਡੀਗੜ੍ਹ: ਪਾਲੀਵੁੱਡ ਇੰਡਸਟਰੀ ਨੇ ਫਿਲਮਾਂ ਅਤੇ ਮਿਊਜ਼ਿਕ ਵੀਡੀਓ ਦੀ ਸ਼ੂਟਿੰਗ ਮੁੜ ਸ਼ੁਰੂ ਕਰਨ ਲਈ ਪੰਜਾਬ ਸਰਕਾਰ ਦਾ ‘ਧੰਨਵਾਦ’ ਕੀਤਾ ਹੈ।

ਬੀਤੇ ਦਿਨੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਅਨਲੌਕ 2.0 ਦੌਰਾਨ ਫਿਲਮਾਂ ਅਤੇ ਸੰਗੀਤਕ ਵਿਡੀਓਜ਼ ਦੀ ਸ਼ੂਟਿੰਗ ਲਈ ਵਿਸਥਾਰਤ ਦਿਸ਼ਾ ਨਿਰਦੇਸ਼ਾਂ ਨੂੰ ਪ੍ਰਵਾਨਗੀ ਦਿੱਤੀ ਸੀ, ਜਿਸ ਵਿੱਚ ਸ਼ੂਟਿੰਗ ਵਾਲੀ ਥਾਂ ਤੇ 50 ਤੋਂ ਵੱਧ ਵਿਅਕਤੀ ਇਕੱਠੇ ਨਹੀਂ ਹੋਣ ਅਤੇ ਕੋਵਿਡ ਇਹਤਿਆਤ ਦੇ ਸਾਰੇ ਪ੍ਰੋਟੋਕੋਲਾਂ ਦੀ ਪਾਲਣਾ ਕਰਨੀ ਯਕੀਨੀ ਬਣਾਉਣ ਦੇ ਹੁਕਮ ਦਿਤੇ ਸਨ।

ਅਦਾਕਾਰ ਗਿੱਪੀ ਗਰੇਵਾਲ ਨੇ ਟਵੀਟ ਕਰ ਲਿਖਿਆ: “ਪੰਜਾਬੀ ਫਿਲਮ ਇੰਡਸਟਰੀ ਦੀ ਬੇਨਤੀ ਨੂੰ ਸਵੀਕਾਰ ਕਰਨ ਅਤੇ ਸ਼ੂਟਿੰਗਾਂ ਨੂੰ ਮੁੜ ਸ਼ੁਰੂ ਕਰਨ ਲਈ ਦਿਸ਼ਾ ਨਿਰਦੇਸ਼ ਜਾਰੀ ਕਰਨ ਲਈ ਪੰਜਾਬ ਸਰਕਾਰ ਤੇ ਵਿਸ਼ੇਸ਼ ਤੌਰ ‘ਤੇ ਕੈਪਟਨ ਅਮਰਿੰਦਰ ਸਿੰਘ ਜੀ ਦਾ ਬਹੁਤ ਬਹੁਤ ਧੰਨਵਾਦ।”

ਇਸ ਤੋਂ ਇਲਾਵਾ ਗਾਇਕ ਰਣਜੀਤ ਬਾਵਾ ਤੇ ਗੁਰਪ੍ਰੀਤ ਘੁੱਗੀ ਨੇ ਬੇਨਤੀ ਪ੍ਰਵਾਨ ਕਰਨ ਲਈ ਟਵੀਟ ਕਰ ਕੈਪਟਨ ਅਮਰਿੰਦਰ ਸਿੰਘ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਹੈ।

Share this Article
Leave a comment