ਚੰਡੀਗੜ੍ਹ : ਚੰਡੀਗੜ੍ਹ ਨਗਰ ਦੀ ਸਾਬਕਾ ਮੇਅਰ ਅਤੇ ਭਾਰਤੀ ਜਨਤਾ ਪਾਰਟੀ ਦੀ ਸੀਨੀਅਰ ਆਗੂ ਸ਼੍ਰੀਮਤੀ ਪੂਨਮ ਸ਼ਰਮਾ ਨੂੰ ਭਾਰਤੀ ਜਨਤਾ ਪਾਰਟੀ ਦੇ ਨੈਸ਼ਨਲ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਵਲੋਂ ਬੀ ਜੇ ਪੀ ਦੀ ਨੈਸ਼ਨਲ ਐਗਜਕਟਿਵ ਮਹਿਲਾ ਮੋਰਚਾ ਵਿੱਚ ਨਿਯੁਕਤ ਕੀਤਾ ਗਿਆ। ਸ਼੍ਰੀ ਨੱਡਾ ਵਲੋਂ ਜਾਰੀ ਕੀਤੇ ਗਏ ਨਿਯੁਕਤੀ ਆਰਡਰ ਤੁਰੰਤ ਪ੍ਰਭਾਵ ਤੋਂ ਲਾਗੂ ਹਨ। ਗੌਰਤਲਬ ਹੈ ਕਿ ਸ਼੍ਰੀਮਤੀ ਪੂਨਮ ਸ਼ਰਮਾ ਚੰਡੀਗੜ੍ਹ ਕਾਂਗਰਸ ਵਿੱਚ ਸੀਨੀਅਰ ਆਗੂ ਸਨ। ਕਾਂਗਰਸ ਤੋਂ ਬਾਅਦ ਉਹ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋ ਗਏ ਸਨ।