ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਦੀ ਵਿਗੜੀ ਸਿਹਤ

Rajneet Kaur
1 Min Read

ਲੁਧਿਆਣਾ : ਪੰਜਾਬੀ ਲੋਕ ਗਾਇਕ ਸੁਰਿੰਦਰ ਸ਼ਿੰਦਾ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।  ਉਹ ਲੁਧਿਆਣਾ ਦੇ ਮਾਡਲ ਟਾਊਨ ਵਿਖੇ ਸਥਿਤ ਦੀਪ ਹਸਪਤਾਲ ਵਿੱਚ ਵੈਂਟੀਲੇਟਰ ‘ਤੇ ਹਨ। ਇਹ ਜਾਣਕਾਰੀ ਉਨ੍ਹਾਂ ਦੇ ਨਜ਼ਦੀਕੀ ਮਿੱਤਰ ਅਮਰਜੀਤ ਟਿੱਕਾ ਵੱਲੋਂ ਸਾਂਝੀ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਛਿੰਦਾ ਨੇ ਕੁੱਝ ਦਿਨ ਪਹਿਲਾਂ ਲੁਧਿਆਣਾ ਦੇ ਔਰੀਸਨ ਹਸਪਤਾਲ ਤੋਂ ਛੋਟਾ ਜਿਹਾ ਆਪ੍ਰੇਸ਼ਨ ਕਰਵਾਇਆ ਸੀ। ਜਿਸ ਤੋਂ ਬਾਅਦ ਉਨ੍ਹਾਂ ਦੇ ਕਿਸੇ ਕਾਰਣ ਇੰਨਫੈਕਸ਼ਨ ਹੋ ਗਿਆ।ਹਾਲਤ ਠੀਕ ਨਾ ਹੋਣ ਕਰਕੇ ਛਿੰਦਾ ਨੂੰ ਦੀਪ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ, ਜਿੱਥੇ ਉਹ ਵੈਟੀਲੇਟਰ ਤੇ ਹਨ। ਲਗਾਤਾਰ ਕਈ ਗਾਇਕ ਵੀ ਉਨ੍ਹਾਂ ਦਾ ਹਾਲ-ਚਾਲ ਜਾਣਨ ਲਈ ਹਸਪਤਾਲ ਪਹੁੰਚ ਰਹੇ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment