ਸਕਾਲਰਸ਼ਿਪ ਘੁਟਾਲਾ ਮਾਮਲੇ ‘ਚ ਸਰਕਾਰ ਦੀਆਂ ਵੱਧ ਸਕਦੀਆਂ ਮੁਸ਼ਕਲਾਂ, 10 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ

TeamGlobalPunjab
1 Min Read

ਚੰਡੀਗੜ੍ਹ: ਪੋਸਟ ਮੈਟ੍ਰਿਕ ਸਕਾਲਰਸ਼ਿਪ ਦਾ ਮੁੱਦਾ ਲਗਾਤਾਰ ਭੱਖਦਾ ਜਾ ਰਿਹਾ ਹੈ। ਜਿਸ ਨਾਲ ਸਰਕਾਰ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ, ਕਿਉਂਕਿ ਸੰਤ ਸਮਾਜ ਨੇ 10 ਅਕਤੂਬਰ ਨੂੰ ਬੰਦ ਦਾ ਸੱਦਾ ਦਿੱਤਾ ਗਿਆ ਹੈ। ਬੰਦ ਦੇ ਇਸ ਸੱਦੇ ਨੂੰ ਸਮਰਥਨ ਵਿਰੋਧੀ ਸਿਆਸੀ ਪਾਰਟੀਆਂ ਵੱਲੋਂ ਵੀ ਦਿੱਤਾ ਜਾ ਰਿਹਾ ਹੈ। ਪੰਜਾਬ ਬੰਦ ‘ਚ ਬੀਜੇਪੀ ਦੇ ਨਾਲ-ਨਾਲ ਆਮ ਆਦਮੀ ਪਾਰਟੀ ਵੀ ਮੈਦਾਨ ‘ਚ ਉੱਤਰੇਗੀ। ਇਸ ਤੋਂ ਇਲਾਵਾ ਅਕਾਲੀ ਦਲ ਪਹਿਲਾਂ ਹੀ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਖਿਲਾਫ਼ ਮੋਰਚਾ ਖੋਲ੍ਹੀ ਬੈਠਾ ਹੈ।

ਇਸ ਦੇ ਨਾਲ ਹੀ ਸ਼ਡਿਊਲ ਕਾਸਟ ਅਲਾਇੰਸ ਵੀ ਇਸ ਘੁਟਾਲਾ ਮਾਮਲੇ ‘ਚ ਖੁੱਲ੍ਹ ਕੇ ਨਿੱਤਰਿਆ ਹੋਇਆ ਹੈ। ਇਹਨਾਂ ਸਾਰਿਆ ਦੀ ਮੰਗ ਹੈ ਕਿ ਕੈਬਿਨਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਦਿੱਤੀ ਗਈ ਕਲੀਨ ਚਿੱਟ ਰੱਦ ਕੀਤੀ ਜਾਵੇ ਅਤੇ ਇਸ ਘੁਟਾਲੇ ਦੀ ਜਾਂਚ ਸੀਬੀਆਈ ਤੋਂ ਕਰਵਾਈ ਜਾਵੇ ਅਤੇ ਇਹ ਜਾਂਚ ਹਾਈਕੋਰਟ ਦੇ ਮੌਜੂਦਾ ਜੱਜ ਦੀ ਨਿਗਰਾਨੀ ਹੇਠ ਹੋਵੇ।

ਕੈਬਿਨਟ ਮੰਤਰੀ ਸਾਧੂ ਸਿੰਘ ਧਰਮਸੋਤ ‘ਤੇ ਇਲਜ਼ਾਮ ਤਤਕਾਲੀ ਮੁੱਖ ਸਕੱਤਰ ਕ੍ਰਿਪਾ ਸ਼ੰਕਰ ਸਰੋਜ ਨੇ ਲਾਏ ਸੀ। ਇਸ ਅਧਿਕਾਰੀ ਨੇ ਕਿਹਾ ਕਿ ਸੀ 64 ਕਰੋੜ ਰੁਪਏ ਦਾ ਘੁਟਾਲਾ ਕੀਤਾ ਗਿਆ। ਇਸ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਚੀਫ਼ ਸੈਕਟਰੀ ਵਿਨੀ ਮਹਾਜਨ ਨੂੰ ਇਸ ਮਾਮਲੇ ਦੀ ਜਾਂਚ ਕਰਨ ਦੇ ਹੁਕਮ ਦਿੱਤੇ ਸਨ। ਜਾਂਚ ਦੌਰਾਨ ਕੈਬਿਨਟ ਮੰਤਰੀ ਸਾਧੂ ਸਿੰਘ ਧਰਮਸੋਤ ਨਿਰਦੋਸ਼ ਪਾਏ ਗਏ ਸਨ।

Share this Article
Leave a comment